09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਮੈਨੇਜਮੈਂਟ ਐਸੋਸੀਏਸ਼ਨ ਦਾ ਗਠਨ

ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਵਿਦਿਆਰਥੀਆਂ ਵਿਚ ਲੀਡਰਸ਼ਿਪ ਅਤੇ ਟੀਮ ਵਰਕ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮੈਨੇਜਮੈਂਟ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 09-09-2026
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਵਿਦਿਆਰਥੀਆਂ ਵਿਚ ਲੀਡਰਸ਼ਿਪ ਅਤੇ ਟੀਮ ਵਰਕ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮੈਨੇਜਮੈਂਟ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਚੁਣੇ ਗਏ ਅਹੁਦੇਦਾਰਾਂ ਨੂੰ ਮੁਬਾਰਕਬਾਦ ਤੇ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਜ਼ਾਹਿਰ ਕੀਤੀ ਕਿ ਉਹ ਵਿਭਾਗ ਦੀਆਂ ਸਰਗਰਮੀਆਂ ਕਰਵਾਉਣ ਵਿਚ ਮੋਹਰੀ ਭੂਮਿਕਾ ਨਿਭਾਉਣਗੇ। ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਕਿਹਾ ਕਿ ਇਸ ਐਸੋਸੀਏਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਉਸਾਰੂ ਸਮਾਗਮਾਂ ਦੇ ਆਯੋਜਨ ਲਈ ਪ੍ਰੇਰਿਤ ਕਰਨਾ ਹੈ। ਮੈਨੇਜਮੈਂਟ ਐਸੋਸੀਏਸ਼ਨ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਵਿਚ ਐਮ.ਬੀ.ਏ. ਭਾਗ ਦੂਸਰਾ ਦੀ ਰਾਜਨਦੀਪ ਕੌਰ ਨੂੰ ਪ੍ਰਧਾਨ, ਐਮ.ਬੀ.ਏ. ਭਾਗ ਪਹਿਲਾ ਦੀ ਮਨਿੰਦਰ ਕੌਰ ਨੂੰ ਉਪ ਪ੍ਰਧਾਨ ਅਤੇ ਐਮ. ਬੀ. ਏ. ਭਾਗ ਪਹਿਲਾ ਦੀ ਜਸਪ੍ਰੀਤ ਕੌਰ ਨੂੰ ਸਕੱਤਰ ਚੁਣਿਆ ਗਿਆ। ਇਸੇ ਤਰ੍ਹਾਂ ਬੀ.ਬੀ.ਏ ਭਾਗ ਤੀਸਰਾ ਦੇ ਗੁਰਜੋਤ ਸਿੰਘ ਅਤੇ ਬੀ.ਵੋਕ. ਰਿਟੇਲ ਮੈਨੇਜਮੈਂਟ ਭਾਗ ਤੀਸਰਾ ਦੇ ਸਾਹਿਲਪ੍ਰੀਤ ਸਿੰਘ ਨੂੰ ਸੰਯੁਕਤ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਐਮ. ਬੀ. ਏ. ਭਾਗ ਦੂਸਰਾ ਦੀ ਅੰਜਨਦੀਪ ਕੌਰ, ਬੀ.ਵੋਕ. ਰਿਟੇਲ ਮੈਨੇਜਮੈਂਟ ਭਾਗ ਤੀਸਰਾ ਦੀ ਤਰਨਵੀਰ ਕੌਰ, ਬੀ.ਬੀ.ਏ ਭਾਗ ਤੀਸਰਾ ਦੀ ਹਰਨੂਰ ਕੌਰ ਅਤੇ ਨਵਦੀਪ ਕੌਰ ਨੂੰ ਸਲਾਹਕਾਰ ਇੰਚਾਰਜਾਂ ਵਜੋਂ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਬੀ.ਵੋਕ. ਰਿਟੇਲ ਮੈਨੇਜਮੈਂਟ ਭਾਗ ਤੀਸਰਾ ਦੀ ਪ੍ਰਨੀਤ ਕੌਰ ਤੇ ਬੀ.ਬੀ.ਏ ਭਾਗ ਤੀਸਰਾ ਦੀ ਮਨਵੀਰ ਕੌਰ ਨੂੰ ਮੀਡੀਆ ਇੰਚਾਰਜ ਅਤੇ ਬੀ.ਬੀ.ਏ ਭਾਗ ਤੀਸਰਾ ਦੀ ਅਮਨਪ੍ਰੀਤ ਕੌਰ ਨੂੰ ਕੈਸ਼ੀਅਰ ਤੇ ਬੀ. ਬੀ. ਏ. ਭਾਗ ਤੀਸਰਾ ਦੀ ਪਲਕ ਨੂੰ ਪ੍ਰਬੰਧਕ ਨਿਯੁਕਤ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਡਾ. ਸ਼ਿਵਾਨੀ ਬੈਕਟਰ, ਡਾ. ਰਤਨੇਸ਼ਪਾਲ ਸਿੰਘ, ਡਾ. ਸੌਰਵ ਸ਼ਰਮਾ ਅਤੇ ਡਾ. ਮਨਪ੍ਰੀਤ ਕੌਰ ਸਮੇਤ ਵਿਭਾਗ ਦੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਜ਼ ਜਥੇਬੰਦੀਆਂ ਨੇ ਕਲਮ ਛੋੜ ਹੜਤਾਲ ਤਹਿਤ ਕੀਤੀ ਗੇਟ ਰੈਲੀ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ’ਚ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।