ਸੱਚੇ ਸਤਿਗੁਰੂ ਦੀ ਸ਼ਰਨ ਨਾਲ ਹੀ ਪੂਰਨ ਪ੍ਰਮਾਤਮਾ ਦਾ ਗਿਆਨ ਮਿਲਦਾ ਹੈ- ਸੰਤ ਰਾਮਪਾਲ
ਖਮਾਣੋਂ, 8 ਸਤੰਬਰ (ਜੋਗਿੰਦਰ ਪਾਲ)- ਸੰਤ ਰਾਮਪਾਲ ਮਹਾਰਾਜ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਸਤਲੋਕ ਆਸ਼ਰਮ ਖਮਾਣੋਂ ਵਿਖੇ ਸ਼ਰਧਾ, ਉਤਸ਼ਾਹ ਅਤੇ ਅਧਿਆਤਮਿਕ ਮਾਹੌਲ ਵਿਚ ਸੰਪੰਨ ਹੋਇਆ। ਸਮਾਗਮ ਦੀ ਸਮਾਪਤੀ ਸੰਤ ਗ਼ਰੀਬ ਦਾਸ ਮਹਾਰਾਜ ਦੀ ਅੰਮ੍ਰਿਤਬਾਣੀ ਦੇ ਅਖੰਡ ਪਾਠਾਂ ਦੇ ਭੋਗ ਨਾਲ ਹੋਈ।
ਖਮਾਣੋਂ, 8 ਸਤੰਬਰ (ਜੋਗਿੰਦਰ ਪਾਲ)- ਸੰਤ ਰਾਮਪਾਲ ਮਹਾਰਾਜ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਸਤਲੋਕ ਆਸ਼ਰਮ ਖਮਾਣੋਂ ਵਿਖੇ ਸ਼ਰਧਾ, ਉਤਸ਼ਾਹ ਅਤੇ ਅਧਿਆਤਮਿਕ ਮਾਹੌਲ ਵਿਚ ਸੰਪੰਨ ਹੋਇਆ। ਸਮਾਗਮ ਦੀ ਸਮਾਪਤੀ ਸੰਤ ਗ਼ਰੀਬ ਦਾਸ ਮਹਾਰਾਜ ਦੀ ਅੰਮ੍ਰਿਤਬਾਣੀ ਦੇ ਅਖੰਡ ਪਾਠਾਂ ਦੇ ਭੋਗ ਨਾਲ ਹੋਈ। ਇਸ ਮੌਕੇ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਤੋਂ ਵੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਪ੍ਰੋਜੈਕਟਰ ਰਾਹੀਂ 14 ਸਤਲੋਕ ਆਸ਼ਰਮਾਂ ਵਿਚ ਜੁੜੀਆਂ ਸੰਗਤਾਂ ਨੂੰ ਵਰਚੂਅਲ ਸਤਿਸੰਗ ਰਾਹੀਂ ਸੰਤ ਰਾਮਪਾਲ ਨੇ ਪੂਰਨ ਬ੍ਰਹਮ ਕਬੀਰ ਸਾਹਿਬ ਜੀ ਦੀ ਮਹਿਮਾ ਅਤੇ ਸੱਚੇ ਸਤਿਗੁਰੂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸੱਚੇ ਸਤਿਗੁਰੂ ਦੀ ਪ੍ਰਾਪਤੀ ਬਹੁਤ ਦੁਰਲੱਭ ਹੈ ਤੇ ਸੱਚੇ ਸਤਿਗੁਰੂ ਤੋਂ ਬਿਨਾਂ ਪੂਰਨ ਪ੍ਰਮਾਤਮਾ ਦੀ ਪ੍ਰਾਪਤੀ ਸੰਭਵ ਨਹੀਂ। ਉਨ੍ਹਾਂ ਅਨੁਸਾਰ ਸੱਚੇ ਸਤਿਗੁਰੂ ਦੀ ਭੂਮਿਕਾ ਖ਼ੁਦ ਪੂਰਨ ਪ੍ਰਮਾਤਮਾ ਹੀ ਕਰਦਾ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਜੀਵ ਨੂੰ ਸੱਚੇ ਸਤਿਗੁਰੂ ਤੋਂ ਨਾਮ ਉਪਦੇਸ਼ ਪ੍ਰਾਪਤ ਹੁੰਦਾ ਹੈ, ਉਸ ਦਿਨ ਤੋਂ ਉਸ ਦੀ ਅਧਿਆਤਮਿਕ ਯਾਤਰਾ ਦਾ ਸਹੀ ਮਾਰਗ ਪ੍ਰਸ਼ਸਤ ਹੁੰਦਾ ਹੈ। ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਤਿੰਨ ਰੋਜ਼ਾ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੇ ਦੂਜੇ ਦਿਨ ਦਹੇਜ ਰਹਿਤ ਵਿਆਹ ਕਰਵਾਏ ਗਏ ਤੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ। ਇਸ ਤੋਂ ਇਲਾਵਾ ਤਿੰਨੋਂ ਦਿਨ ਵਿਸ਼ੇਸ਼ ਅਧਿਆਤਮਿਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਸੰਤ ਰਾਮਪਾਲ ਮਹਾਰਾਜ ਦੇ ਜੀਵਨ, ਉਨ੍ਹਾਂ ਦੇ ਵਿਚਾਰਾਂ ਅਤੇ ਸਮਾਜ ਸੁਧਾਰ ਨਾਲ ਸਬੰਧਿਤ ਉਦੇਸ਼ਾਂ ਨੂੰ ਚਿੱਤਰਾਂ ਰਾਹੀਂ ਦਰਸਾਇਆ ਗਿਆ। ਸੰਤ ਰਾਮਪਾਲ ਵਲੋਂ ਕਿਸਾਨ ਤੇ ਮਜ਼ਦੂਰ ਵਰਗ ਦੇ ਉਤਥਾਨ ਨੂੰ ਵੀ ਆਪਣੀਆਂ ਸਮਾਜਿਕ ਪਹਿਲਕਦਮੀਆਂ ਦਾ ਮਹੱਤਵਪੂਰਨ ਹਿੱਸਾ ਦੱਸਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੰਤ ਰਾਮਪਾਲ ਮਹਾਰਾਜ ਵਲੋਂ ਸ਼ੁਰੂ ਕੀਤੀ ਗਈ ‘ਅੰਨਪੂਰਨਾ ਮੁਹਿੰਮ’ ਰਾਹੀਂ ਹਜ਼ਾਰਾਂ ਲਾਚਾਰ ਅਤੇ ਲੋੜਵੰਦ ਪਰਿਵਾਰਾਂ ਤੱਕ ਮੁੱਢਲੀਆਂ ਜ਼ਰੂਰਤਾਂ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰੋਟੀ, ਕੱਪੜਾ, ਸਿੱਖਿਆ, ਇਲਾਜ ਅਤੇ ਮਕਾਨ ਵਰਗੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਹਾਇਤਾ ਕੀਤੀ ਜਾ ਰਹੀ ਹੈ। ਸਮਾਗਮ ਦੌਰਾਨ ਧਾਰਮਿਕ ਅਤੇ ਅਧਿਆਤਮਿਕ ਵਿਚਾਰਾਂ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ, ਮਨੁੱਖਤਾ ਦੀ ਸੇਵਾ ਕਰਨ ਅਤੇ ਲੋੜਵੰਦਾਂ ਦੀ ਮਦਦ ਕਰਨ ਦਾ ਸੰਦੇਸ਼ ਵੀ ਦਿੱਤਾ ਗਿਆ।