ਨੌਜਵਾਨਾਂ ਨੇ ਬਜ਼ੁਰਗ ਤੋਂ ਬੁਢਾਪਾ ਪੈਨਸ਼ਨ ਦੇ ਪੈਸੇ ਤੇ ਮੋਬਾਈਲ ਖੋਹਿਆ
ਸੰਘੋਲ, 9 ਸਤੰਬਰ (ਪਰਮਵੀਰ ਸਿੰਘ ਧਨੋਆ)- ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਬਜ਼ੁਰਗ ਤੋਂ ਮੋਬਾਈਲ ਤੇ ਨਕਦੀ ਖੋਹ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਸਿੱਧੂਪੁਰ ਕਲਾਂ ਨਿਵਾਸੀ ਬਜ਼ੁਰਗ ਸੁਰਿੰਦਰ ਸਿੰਘ ਅਮਰਾਲੀ ਰੋਡ ’ਤੇ ਬਣੀ ਵਾਟਰ ਸਪਲਾਈ ਦੀ ਟੈਂਕੀ ਦੇ ਕਮਰੇ ’ਚ ਦੁਪਹਿਰ ਵੇਲੇ ਮੌਜੂਦ ਸੀ, ਜਿਸ ਦੌਰਾਨ ਦੋ ਨੌਜਵਾਨ ਜਿਨ੍ਹਾਂ ਦੇ ਮੂੰਹ ਬੰਨੇ ਹੋਏ ਸਨ ਆਏ ਤੇ ਪੀਣ ਲਈ ਪਾਣੀ ਦੀ ਮੰਗ ਕੀਤੀ।
ਸੰਘੋਲ, 9 ਸਤੰਬਰ (ਪਰਮਵੀਰ ਸਿੰਘ ਧਨੋਆ)- ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਬਜ਼ੁਰਗ ਤੋਂ ਮੋਬਾਈਲ ਤੇ ਨਕਦੀ ਖੋਹ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਸਿੱਧੂਪੁਰ ਕਲਾਂ ਨਿਵਾਸੀ ਬਜ਼ੁਰਗ ਸੁਰਿੰਦਰ ਸਿੰਘ ਅਮਰਾਲੀ ਰੋਡ ’ਤੇ ਬਣੀ ਵਾਟਰ ਸਪਲਾਈ ਦੀ ਟੈਂਕੀ ਦੇ ਕਮਰੇ ’ਚ ਦੁਪਹਿਰ ਵੇਲੇ ਮੌਜੂਦ ਸੀ, ਜਿਸ ਦੌਰਾਨ ਦੋ ਨੌਜਵਾਨ ਜਿਨ੍ਹਾਂ ਦੇ ਮੂੰਹ ਬੰਨੇ ਹੋਏ ਸਨ ਆਏ ਤੇ ਪੀਣ ਲਈ ਪਾਣੀ ਦੀ ਮੰਗ ਕੀਤੀ। ਪਾਣੀ ਦੇਣ ਵੇਲੇ ਇਕ ਨੌਜਵਾਨ ਨੇ ਬਜ਼ੁਰਗ ਨੂੰ ਜੱਫਾ ਮਾਰ ਲਿਆ ਜਦੋਂਕਿ ਦੂਜੇ ਨੇ ਉਸ ਦੀ ਜੇਬ ’ਚੋਂ ਰੁਪਏ ਅਤੇ ਮੋਬਾਈਲ ਫ਼ੋਨ ਜਬਰੀ ਕੱਢ ਲਿਆ। ਇਸ ਦੌਰਾਨ ਦੋਵੇਂ ਨੌਜਵਾਨ ਪਿੰਡ ਅਮਰਾਲੀ ਵੱਲ ਨੂੰ ਫ਼ਰਾਰ ਹੋ ਗਏ। ਪੀੜਤ ਪਰਿਵਾਰ ਦੱਸਿਆ ਕਿ ਉਕਤ ਰੁਪਏ ਬਜ਼ੁਰਗ ਨੇ ਬੁਢਾਪਾ ਪੈਨਸ਼ਨ ਦੇ ਬੈਂਕ ’ਚੋਂ ਇਕ ਦਿਨ ਪਹਿਲਾਂ ਕਢਵਾਏ ਸਨ। ਵਾਪਰੇ ਘਟਨਾਕ੍ਰਮ ਬਾਰੇ ਪੀੜਤ ਵਲੋਂ ਸੰਬੰਧਿਤ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ। ਇੱਥੇ ਜ਼ਿਕਰਯੋਗ ਹੈ ਕਿ ਬਲਾਕ ਖਮਾਣੋਂ ਦੇ ਪਿੰਡਾਂ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸਮਾਜ ਵਿਰੋਧੀ ਅਨਸਰ ਦਿਨ ਦਿਹਾੜੇ ਚੋਰੀ, ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਹਾਲਾਤ ਇਹ ਹਨ ਕਿ ਲੋਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੁਲਿਸ ਇਨ੍ਹਾਂ ਘਟਨਾਵਾਂ ਤੇ ਕਾਬੂ ਪਾਉਣ ਜਾਂ ਦੋਸ਼ੀਆਂ ਨੂੰ ਫੜਨ ਵਿਚ ਨਾਕਾਮ ਸਾਬਤ ਹੋ ਰਹੀ ਹੈ।