10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਝੂਠ ਬੋਲ ਕੇ ਸੱਤਾ ਪ੍ਰਾਪਤ ਕਰਨ ਵਾਲੇ ‘ਆਪ’ ਦੇ ਆਗੂ ਸਵਾਲ ਪੁੱਛਣ ’ਤੇ ਤੜਫ਼ ਰਹੇ ਹਨ- ਬਲਵਿੰਦਰ ਸਿੰਘ ਭੂੰਦੜ

ਖਮਾਣੋਂ, 9 ਸਤੰਬਰ (ਮਨਮੋਹਨ ਸਿੰਘ ਕਲੇਰ)-ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਸੱਤਾ ਸੱਤਾ ਪ੍ਰਾਪਤ ਕਰਨ ਵਾਲੇ ‘ਆਪ’ ਆਗੂ ਲੋਕਾਂ ਵਲੋਂ ਸਵਾਲ ਪੁੱਛਣ ’ਤੇ ਹੁਣ ਤੜਫ਼ ਰਹੇ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਵਿਚ ਅਨੇਕਾਂ ਅਜਿਹੀਆਂ ਘਟਨਾਵਾਂ ਘੱਟ ਚੁੱਕੀਆਂ ਹਨ ਕਿ ਆਮ ਜਨਤਾ ਨੂੰ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਭੂੰਦੜ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ (ਬ) ਨੇ ਖਮਾਣੋਂ ਸਥਿਤ ਡਾ.

ਅਜੀਤ ਡੈਸਕ 10-09-2026
ਖਮਾਣੋਂ, 9 ਸਤੰਬਰ (ਮਨਮੋਹਨ ਸਿੰਘ ਕਲੇਰ)-ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਸੱਤਾ ਸੱਤਾ ਪ੍ਰਾਪਤ ਕਰਨ ਵਾਲੇ ‘ਆਪ’ ਆਗੂ ਲੋਕਾਂ ਵਲੋਂ ਸਵਾਲ ਪੁੱਛਣ ’ਤੇ ਹੁਣ ਤੜਫ਼ ਰਹੇ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਵਿਚ ਅਨੇਕਾਂ ਅਜਿਹੀਆਂ ਘਟਨਾਵਾਂ ਘੱਟ ਚੁੱਕੀਆਂ ਹਨ ਕਿ ਆਮ ਜਨਤਾ ਨੂੰ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਭੂੰਦੜ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ (ਬ) ਨੇ ਖਮਾਣੋਂ ਸਥਿਤ ਡਾ. ਜਗਦੀਪ ਰਾਣਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਈ. ਟੀ. ਸੈੱਲ ਵਲੋਂ ਪਿਛਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਕੇ ਸੱਤਾ ਪ੍ਰਾਪਤ ਕੀਤੀ ਸੀ। ਇਸ ਲਈ ਝੂਠ ਦੇ ਪੈਰ ਨਹੀਂ ਹੁੰਦੇ ਹਨ, ਜੋ ਕਿ ਅੱਜ ਸਭ ਦੇ ਸਾਹਮਣੇ ਆ ਰਿਹਾ ਹੈ। ਭੂੰਦੜ ਖਮਾਣੋਂ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨਾਲ ਖੜਦਾ ਰਿਹਾ ਹੈ ਅਤੇ ਇਸ ਨੇ ਖੇਤਰੀ ਪਾਰਟੀ ਹੁੰਦਿਆਂ ਸੂਬੇ ਦੇ ਹਿਤਾਂ ਅਤੇ ਹੱਕਾਂ ਦੀ ਰਾਖੀ ਕੀਤੀ ਹੈ। ਇਸ ਲਈ ਆਉਣ ਵਾਲੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਪੱਧਰ ਤੇ ਜਿਤਾ ਕੇ ਪੰਜਾਬ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ। ਇਸ ਮੌਕੇ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ, ਜਥੇਦਾਰ ਰਤਨ ਸਿੰਘ ਰਾਮਗੜ੍ਹ, ਮੇਜਰ ਸਿੰਘ ਪਨੈਚਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹਾਈਵੇ ਦੀ ਗ਼ਲਤ ਬਣਤਰ ਤੇ ਖ਼ਰਾਬ ਲਾਈਟਾਂ ਕਾਰਨ ਵਾਪਰ ਰਹੇ ਸੜਕ ਹਾਦਸੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ 15 ਦੀ ‘ਪੰਜਾਬ ਬਚਾਓ ਰੈਲੀ’ ਲਈ ਕੀਤਾ ਕਮਰਕੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।