10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮਹੰਤ ਜਸਵੀਰ ਦਾਸ ਨੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੇ ਸਮਾਗਮ ’ਚ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ

ਬਸੀ ਪਠਾਣਾਂ, 9 ਸਤੰਬਰ (ਰਾਜਿੰਦਰ ਸ਼ਰਮਾ)- ਉਦਾਸੀਨ ਧਰਮਸ਼ਾਲਾ ਜਾਤੀਦਾਸ ਨੰਦਪੁਰ (ਕਲੌੜ) ਦੇ ਗੱਦੀ ਨਸ਼ੀਨ ਮਹੰਤ ਜਸਵੀਰ ਦਾਸ ਚੇਲਾ ਜਾਤੀ ਦਾਸ ਧਰਮਸ਼ਾਲਾ ਉਦਾਸੀਆਂ ਪਿੰਡ ਨੰਦਪੁਰ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਜਨਮ ਦਿਹਾੜੇ ਦੇ ਸਮਾਗਮਾਂ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਮਹੰਤ ਜਸਵੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਸੰਤ ਸਮਾਗਮ 13 ਸਤੰਬਰ ਨੂੰ ਉਦਾਸੀਨ ਧਰਮਸ਼ਾਲਾ ਮਹੰਤ ਜਾਤੀਦਾਸ ਨੰਦਪੁਰ (ਕਲੌੜ) ਵਿਖੇ ਮਨਾਇਆ ਜਾ ਰਿਹਾ ਹੈ।

ਉਦਾਸੀਨ ਧਰਮਸ਼ਾਲਾ ਜਾਤੀਦਾਸ ਨੰਦਪੁਰ (ਕਲੌੜ) ਦੇ ਗੱਦੀ ਨਸ਼ੀਨ ਮਹੰਤ ਜਸਵੀਰ ਦਾਸ ਚੇਲਾ ਜਾਤੀ ਦਾਸ ਧਰਮਸ਼ਾਲਾ ਉਦਾਸੀਆਂ ਸਮਾਗਮ ਦੀ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 10-09-2026
ਬਸੀ ਪਠਾਣਾਂ, 9 ਸਤੰਬਰ (ਰਾਜਿੰਦਰ ਸ਼ਰਮਾ)- ਉਦਾਸੀਨ ਧਰਮਸ਼ਾਲਾ ਜਾਤੀਦਾਸ ਨੰਦਪੁਰ (ਕਲੌੜ) ਦੇ ਗੱਦੀ ਨਸ਼ੀਨ ਮਹੰਤ ਜਸਵੀਰ ਦਾਸ ਚੇਲਾ ਜਾਤੀ ਦਾਸ ਧਰਮਸ਼ਾਲਾ ਉਦਾਸੀਆਂ ਪਿੰਡ ਨੰਦਪੁਰ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਜਨਮ ਦਿਹਾੜੇ ਦੇ ਸਮਾਗਮਾਂ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਮਹੰਤ ਜਸਵੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਸੰਤ ਸਮਾਗਮ 13 ਸਤੰਬਰ ਨੂੰ ਉਦਾਸੀਨ ਧਰਮਸ਼ਾਲਾ ਮਹੰਤ ਜਾਤੀਦਾਸ ਨੰਦਪੁਰ (ਕਲੌੜ) ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ 11 ਸਤੰਬਰ ਨੂੰ ਸਵੇਰੇ 9 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਨਾਲ ਆਰੰਭਤਾ ਹੋਵੇਗੀ ਜਿਸ ਦੇ ਭੋਗ 13 ਸਤੰਬਰ ਨੂੰ ਸਵੇਰੇ 9 ਵਜੇ ਪਾਏ ਜਾਣਗੇ, ਉਪਰੰਤ ਡੇਰਾ ਬਾਬਾ ਪੁਸ਼ਪਾਨੰਦ ਮੁੱਲਾਂਪੁਰ ਦੇ ਡੇਰਾ ਮੁਖੀ ਮਹੰਤ ਬਾਬਾ ਬਲਵਿੰਦਰ ਦਾਸ ਜੀ ਕਥਾ ਕੀਰਤਨ ਦਰਬਾਰ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ’ਚ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਅਤੇ ਸਮਾਗਮ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨੂੰ ਸਮੇਂ ਸਿਰ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਅਤੇ ਸਮਾਗਮ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ- ਰਿਆ, ਮੁਕਾਰੋਂਪੁਰ ਅਗਲੀ ਖ਼ਬਰ ਡਾ. ਅੰਬੇਡਕਰ ਮੂਰਤੀ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ- ਐਡਵੋਕੇਟ ਸੈਂਪਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।