10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਵਰਕਸ਼ਾਪ ਲਗਾਈ

ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਅਨੁਦੀਪ ਫਾਊਂਡੇਸ਼ਨ ਦੇ ਸਹਿਯੋਗ ਨਾਲ ਬੀ. ਸੀ.

ਕੰਪਿਊਟਰ ਸਾਇੰਸ ਵਿਭਾਗ ਵਲੋਂ ਆਯੋਜਿਤ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨਾਲ ਟਰੇਨਰ ਅਤੇ ਅਧਿਆਪਕ ਸਾਹਿਬਾਨ। ਅਜੀਤ ਤਸਵੀਰ 10-09-2026
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਅਨੁਦੀਪ ਫਾਊਂਡੇਸ਼ਨ ਦੇ ਸਹਿਯੋਗ ਨਾਲ ਬੀ.ਸੀ.ਏ., ਬੀ.ਵੌਕ. (ਐਸ. ਡੀ.) ਤੇ ਬੀ. ਐੱਸ. ਸੀ. (ਏ. ਆਈ. ਅਤੇ ਡੀ. ਐੱਸ.) ਦੇ ਦੂਸਰੇ ਸਾਲ ਦੇ ਵਿਦਿਆਰਥੀਆਂ ਲਈ ‘ਏ.ਆਈ. ਫੰਡਾਮੈਂਟਲਜ਼’ ਵਿਸ਼ੇ ’ਤੇ ਆਯੋਜਿਤ ਇਕ ਹਫ਼ਤੇ ਦੀ ਵਿਸ਼ੇਸ਼ ਵਰਕਸ਼ਾਪ ਸਫਲਤਾਪੂਰਵਕ ਸੰਪੰਨ ਹੋ ਗਈ। ਇਸ ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਨੂੰ ਏ.ਆਈ. ਦੀਆਂ ਬੁਨਿਆਦੀ ਧਾਰਨਾਵਾਂ ਦੇ ਨਾਲ-ਨਾਲ ਇਸ ਦੀਆਂ ਵਿਹਾਰਕ ਤੇ ਅਸਲ ਜੀਵਨ ਵਿਚ ਵਰਤੋਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਵਰਨਣਯੋਗ ਹੈ ਕਿ ਇਹ ਵਰਕਸ਼ਾਪ ਅਨੁਦੀਪ ਫਾਊਂਡੇਸ਼ਨ ਦੇ ਸੀਨੀਅਰ ਫੈਕਲਟੀ ਮੈਂਬਰ ਮੁਹੰਮਦ ਨਿਸਾਰ ਅਤੇ ਭੂਪਿੰਦਰ ਸਿੰਘ ਮਹਿਰਾ ਵਲੋਂ ਸੰਚਾਲਿਤ ਕੀਤੀ ਗਈ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਏ.ਆਈ. ਦੇ ਬੁਨਿਆਦੀ ਸਿਧਾਂਤ, ਜਨਰੇਟਿਵ ਏ.ਆਈ. ਰਿਜ਼ਿਊਮ ਮੇਕਿੰਗ, ਗੂਗਲ ਟੀਚੇਬਲ ਮਸ਼ੀਨ, ਚੈਟਜੀਪੀਟੀ, ਪੇਸ਼ੇਵਰ ਇੰਟਰਵਿਊ ਦੇ ਬੁਨਿਆਦੀ ਸਿਧਾਂਤਾਂ ਅਤੇ ਹੋਰ ਉਪਯੋਗੀ ਏ.ਆਈ. ਟੂਲਜ਼ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ.ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਸਿੱਖਿਆ ਭਰਪੂਰ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਆਪਣੇ ਹੁਨਰ ਵਿਕਸਿਤ ਕਰਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਅਨੁਦੀਪ ਫਾਊਂਡੇਸ਼ਨ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਉਦਯੋਗ-ਅਧਾਰਿਤ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਤੇਜ਼ੀ ਨਾਲ ਆ ਰਹੇ ਬਦਲਾਵਾਂ ਅਨੁਸਾਰ ਲੋੜੀਂਦੇ ਹੁਨਰਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਸਮੇਂ-ਸਮੇਂ ’ਤੇ ਅਜਿਹੇ ਉਸਾਰੂ ਪ੍ਰੋਗਰਾਮ ਕਰਵਾਏ ਜਾਂਦੇ ਹਨ। ਵਰਕਸ਼ਾਪ ਦੌਰਾਨ ਵਿਭਾਗ ਦੇ ਡਾ. ਨਵਦੀਪ ਸਿੰਘ ਅਤੇ ਪ੍ਰੋ. ਜੋਗਾ ਸਿੰਘ ਨੇ ਕੋਆਰਡੀਨੇਟਰ ਵਜੋਂ ਅਹਿਮ ਭੂਮਿਕਾ ਨਿਭਾਉਂਦਿਆਂ ਪ੍ਰੋਗਰਾਮ ਦੇ ਸੁਚੱਜੇ ਸੰਚਾਲਨ ਵਿਚ ਯੋਗਦਾਨ ਪਾਇਆ। ਇਸ ਮੌਕੇ ਵਿਭਾਗ ਦੇ ਅਧਿਆਪਕਾਂ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ।
ਪਿਛਲੀ ਖ਼ਬਰ ਸਵਾਲ ਪੁੱਛਣ ’ਤੇ ਥਾਣੇਦਾਰਾਂ ਨੂੰ ਵਰਤਣਾ ਲੋਕ ਰਾਜ ਲਈ ਘਾਤਕ- ਦਰਬਾਰਾ ਸਿੰਘ ਗੁਰੂ ਅਗਲੀ ਖ਼ਬਰ ਭਾਈ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾ ਕੇ ਜਥਾ ਵਾਪਸ ਪਰਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।