ਰਾਏਪੁਰ ਮਾਡਲ ਟਾਊਨ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ
ਬਹਾਦਰਗੜ੍ਹ, 10 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਰਾਏਪੁਰ ਮਾਡਲ ਟਾਊਨ ਤੋਂ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਵਲੋਂ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਯਾਤਰਾ ਲਈ ਜਥਾ ਰਵਾਨਾ ਕੀਤਾ ਗਿਆ। ਇਸ ਜਥੇ ਨੂੰ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਅਜੀਤ ਡੈਸਕ
11-09-2026