11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਬੀ. ਐਸ.

ਅਜੀਤ ਡੈਸਕ 11-09-2026
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਬੀ.ਐਸ.ਸੀ. ਆਨਰਜ਼ ਐਗਰੀਕਲਚਰ ਦੇ ਵਿਦਿਆਰਥੀਆਂ ਵਲੋਂ ਰਾਵੇ (ਰੂਰਲ ਐਗਰੀਕਲਚਰ ਵਰਕ ਐਕਸਪੀਰੀਐਂਸ) ਪ੍ਰੋਗਰਾਮ ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਟੌਹੜਾ ਪਿੰਡ ਦਾ ਵਿਸ਼ੇਸ਼ ਦੌਰਾ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਤੀਬਾੜੀ ਨਾਲ ਸਬੰਧਿਤ ਜ਼ਮੀਨੀ ਚੁਨੌਤੀਆਂ ਦਾ ਵਿਹਾਰਕ ਅਨੁਭਵ ਕਰਵਾਉਣਾ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਨਾ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਖੇਤੀਬਾੜੀ ਦੀਆਂ ਜ਼ਮੀਨੀ ਚੁਨੌਤੀਆਂ ਨੂੰ ਸਮਝਣ ਅਤੇ ਵਿਗਿਆਨਕ ਤੇ ਟਿਕਾਊ ਹੱਲ ਵਿਕਸਤ ਕਰਨ ਲਈ ਵਿਹਾਰਕ ਅਨੁਭਵ ਪ੍ਰਦਾਨ ਕਰਦੇ ਹਨ। ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਸਿੱਧਾ ਸੰਪਰਕ ਅਤੇ ਫ਼ੀਲਡ ਅਨੁਭਵ ਵਿਦਿਆਰਥੀਆਂ ਨੂੰ ਵਿਹਾਰਕ ਖੇਤੀਬਾੜੀ ਸਮੱਸਿਆਵਾਂ ਨੂੰ ਸਮਝਣ ਵਿਚ ਸਹਾਇਕ ਸਿੱਧ ਹੁੰਦਾ ਹੈ। ਇਸ ਦੌਰੇ ਦੌਰਾਨ ਗੁਰਦੁਆਰਾ ਸਾਹਿਬ ਕਮੇਟੀ ਟੌਹੜਾ ਦੇ ਮੈਂਬਰ ਜਸਵੀਰ ਸਿੰਘ, ਬਾਬਾ ਬਲਜੀਤ ਸਿੰਘ, ਕਰਨਜੋਤ ਸਿੰਘ, ਸੰਤੋਖ ਸਿੰਘ ਅਤੇ ਧਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਸਵੈ-ਰੁਜ਼ਗਾਰ ਦੇ ਮੌਕਿਆਂ ਆਦਿ ਸਬੰਧੀ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾ. ਸੰਦੀਪ ਕੁਮਾਰ ਸਿੰਘ, ਡਾ. ਸੁਮਨ ਅਤੇ ਡਾ. ਗੋਪਾਲ ਮਨੀ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ।
ਪਿਛਲੀ ਖ਼ਬਰ ਡਾ. ਅੰਬੇਦਕਰ ਦੇ ਨਾਂਅ ’ਤੇ ਸਿਆਸਤ ਕਰਨ ਵਾਲੀ ‘ਆਪ’ ਸਰਕਾਰ ਉਨ੍ਹਾਂ ਦੇ ਸਨਮਾਨ ਦੀ ਰਾਖੀ ਕਰਨ ’ਚ ਨਾਕਾਮ- ਸੰਦੀਪ ਸਿੰਘ ਬ... ਅਗਲੀ ਖ਼ਬਰ ਭਾਜਪਾ ਵਲੋਂ ਨਸ਼ਿਆਂ ਖ਼ਿਲਾਫ਼ ਕੱਢੀ ਜਾਵੇਗੀ ਵਿਸ਼ਾਲ ਯਾਤਰਾ- ਕੁਲਦੀਪ ਸਿੰਘ ਸਿੱਧੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।