ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਰੰਗਲੇ ਪੰਜਾਬ ਦੀ ਸਿਰਜਣਾ ਕਰ ਰਹੀਆਂ ਹਨ- ਵਿਧਾਇਕ ਰੁਪਿੰਦਰ ਹੈਪੀ
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ, ਰਾਜਿੰਦਰ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜਨ 4 ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਅਹਿਮ ਰੋਲ ਨਿਭਾਅ ਰਹੀਆਂ ਹਨ। ਇਨ੍ਹਾਂ ਖੇਡਾਂ ਸਦਕਾ ਵੱਡੀ ਗਿਣਤੀ ਨੌਜਵਾਨ ਖੇਡਾਂ ਨਾਲ ਜੁੜ ਰਹੇ ਹਨ, ਜਿਸ ਨਾਲ ਸੂਬੇ ਦਾ ਭਵਿੱਖ ਰੌਸ਼ਨ ਹੋਵੇਗਾ।
ਖ
ਖੇਡਾਂ ਵਤਨ ਪੰਜਾਬ ਦੀਆਂ ਮੌਕੇ ਖਿਡਾਰੀ ਖੇਡਾਂ ਦੌਰਾਨ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ
12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ, ਰਾਜਿੰਦਰ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜਨ 4 ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਅਹਿਮ ਰੋਲ ਨਿਭਾਅ ਰਹੀਆਂ ਹਨ। ਇਨ੍ਹਾਂ ਖੇਡਾਂ ਸਦਕਾ ਵੱਡੀ ਗਿਣਤੀ ਨੌਜਵਾਨ ਖੇਡਾਂ ਨਾਲ ਜੁੜ ਰਹੇ ਹਨ, ਜਿਸ ਨਾਲ ਸੂਬੇ ਦਾ ਭਵਿੱਖ ਰੌਸ਼ਨ ਹੋਵੇਗਾ। ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਬਲਾਕ ਬਸੀ ਪਠਾਣਾਂ ਦੀਆਂ ਖੇਡਾਂ ਜੋ ਕਿ ਪੁਲਿਸ ਲਾਈਨ ਸਟੇਡੀਅਮ ਮਹੱਦੀਆਂ ਅਤੇ ਪਿੰਡ ਰੈਲੀ ਦੇ ਖੇਡ ਮੈਦਾਨਾਂ ਵਿਖੇ ਕਰਵਾਈਆਂ ਜਾ ਰਹੀਆਂ ਹਨ, ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਬਸੀ ਪਠਾਣਾਂ ਦੇ ਐਥਲੈਟਿਕਸ, ਖੋਹ-ਖੋਹ ਅਤੇ ਫੁੱਟਬਾਲ ਦੇ ਮੁਕਾਬਲੇ ਪੁਲਿਸ ਲਾਈਨ, ਮਹੱਦੀਆਂ ਅਤੇ ਵਾਲੀਬਾਲ, ਕਬੱਡੀ ਦੇ ਮੁਕਾਬਲੇ ਪਿੰਡ ਰੈਲੀ ਵਿਖੇ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਬਲਾਕ ਖੇੜਾ ਦੇ ਐਥਲੈਟਿਕਸ, ਖੋਹ-ਖੋਹ ਅਤੇ ਕਬੱਡੀ ਦੇ ਮੁਕਾਬਲੇ ਸਪੋਰਟਸ ਸਟੇਡੀਅਮ ਹੰਸਾਲੀ ਵਿਖੇ ਤੇ ਫੁੱਟਬਾਲ ਅਤੇ ਵਾਲੀਬਾਲ ਦੇ ਮੁਕਾਬਲੇ ਪਿੰਡ ਸੈਂਪਲੀ ਵਿਖੇ ਸ਼ੁਰੂ ਹੋ ਗਏ ਹਨ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਪਹਿਲੀ ਵਾਰ ਡੈਮੋ ਖੇਡ ਵਜੋਂ ਟੈਨਿਸ ਬਾਲ, ਕ੍ਰਿਕਟ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਿਸ ਤਹਿਤ ਬਲਾਕ ਸਰਹਿੰਦ ਦੇ ਮੁਕਾਬਲੇ ਖੇਡ ਸਟੇਡੀਅਮ, ਮਾਧੋਪੁਰ (ਸਰਹਿੰਦ) ਅਤੇ ਬਲਾਕ ਅਮਲੋਹ ਦੇ ਮੁਕਾਬਲੇ ਸਕੂਲ ਆਫ਼ ਐਮੀਨੈਂਸ, ਅਮਲੋਹ ਵਿਖੇ ਕਰਵਾਏ ਜਾ ਰਹੇ ਹਨ। ਇਸ ਮੌਕੇ ਗੁਰਜੀਤ ਸਿੰਘ ਸਰਪੰਚ, ਜਗਦੀਪ ਸਿੰਘ ਪੰਚ, ਦਵਿੰਦਰ ਸਿੰਘ ਪੰਚ, ਮਨਪ੍ਰੀਤ ਸਿੰਘ ਸੋਮਲ, ਹਰਪਾਲ ਸਿੰਘ ਭਟੇੜੀ ਸਰਪੰਚ, ਸਤੀਸ਼ ਕੌਸ਼ਲ ਭਟੇੜੀ, ਕਸ਼ਮੀਰ ਸਿੰਘ ਰਸੂਲਪੁਰ, ਬਲਜਿੰਦਰ ਸਿੰਘ ਸਰਪੰਚ ਰਸੂਲਪੁਰ, ਵਿਕਰਮਜੀਤ ਸਿੰਘ ਸਰਪੰਚ, ਅਵਤਾਰ ਸਿੰਘ ਸੈਂਪਲਾ, ਜਸਵਿੰਦਰ ਸਿੰਘ ਪਿੰਕਾ, ਰਾਹੁਲਦੀਪ ਸਿੰਘ, ਲਖਵੀਰ ਸਿੰਘ, ਮਨੀਸ਼ ਕੁਮਾਰ, ਸੁਖਦੀਪ ਸਿੰਘ, ਮਨੋਜ ਕੁਮਾਰ, ਮਨਜੀਤ ਸਿੰਘ, ਯਾਦਵਿੰਦਰ ਸਿੰਘ, ਤੁਲਸੀ ਰਾਮ, ਦੀਪਕ, ਗੁਰਮੀਤ ਸਿੰਘ, ਪਵਨਦੀਪ ਸਿੰਘ, ਖੁਸ਼ਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ।