12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ. ਵਿੰਗ ਦੀ ਮੀਟਿੰਗ ਹੋਈ

ਅਮਲੋਹ, 11 ਸਤੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਐੱਸ. ਸੀ.

ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਡਾ. ਅਰੁਜਨ ਸਿੰਘ ਹਲਕਾ ਅਮਲੋਹ ਐਸ.ਸੀ ਵਿੰਗ ਦੇ ਕੋਰ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਨ ਸਮੇਂ। ਤਸਵੀਰ: ਸ਼ੇਰਗਿੱਲ 12-09-2026
ਅਮਲੋਹ, 11 ਸਤੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਐੱਸ. ਸੀ. ਵਿੰਗ ਹਲਕਾ ਅਮਲੋਹ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਦਫ਼ਤਰ ਵਿਖੇ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਐੱਸ.ਸੀ. ਭਾਈਚਾਰੇ ਨੂੰ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਦਿੱਤੀਆਂ ਗਈਆਂ ਸਹੂਲਤਾਂ ਅਤੇ ਮੌਜੂਦਾ ਸਮੇਂ ਵਿਚ ਉਨ੍ਹਾਂ ਵਿਚ ਕੀਤੀਆਂ ਗਈਆਂ ਕਟੌਤੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਲਈ ਆਟਾ-ਦਾਲ ਸਕੀਮ ਸਮੇਤ ਕਈ ਲੋਕ-ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਸਨ, ਪਰ ਕਾਂਗਰਸ ਅਤੇ ‘ਆਪ’ ਦੀਆਂ ਸਰਕਾਰਾਂ ਵਲੋਂ ਇਨ੍ਹਾਂ ਸਹੂਲਤਾਂ ਵਿਚ ਕਟੌਤੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਲੋੜਵੰਦ ਅਤੇ ਐੱਸ.ਸੀ. ਭਾਈਚਾਰੇ ਨਾਲ ਸਬੰਧਿਤ ਪਰਿਵਾਰਾਂ ਲਈ ਲੋਕ-ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਟਾ-ਦਾਲ ਸਕੀਮ ਤਹਿਤ ਪਹਿਲਾਂ ਮਿਲ ਰਹੇ ਅਨਾਜ ਦੀ ਮਾਤਰਾ ਨੂੰ ਵਧਾ ਕੇ 50 ਕਿੱਲੋ ਪ੍ਰਤੀ ਵਿਅਕਤੀ ਪਰਿਵਾਰ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਲੋੜਵੰਦ ਪਰਿਵਾਰਾਂ, ਬਜ਼ੁਰਗਾਂ, ਵਿਧਵਾਵਾਂ ਅਤੇ ਹੋਰ ਵਰਗਾਂ ਲਈ ਪੈਨਸ਼ਨ ਅਤੇ ਵੱਖ-ਵੱਖ ਲੋਕ-ਭਲਾਈ ਸਕੀਮਾਂ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਸ਼ਾਮਿਲ ਹੋਏ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ, ਘਰ-ਘਰ ਅਤੇ ਵਾਰਡਾਂ ਵਿਚ ਜਾ ਕੇ ਲੋਕਾਂ ਨਾਲ ਮੀਟਿੰਗਾਂ ਕਰਨ ਅਤੇ ਉਨ੍ਹਾਂ ਨੂੰ ਪਿਛਲੀ ਅਕਾਲੀ ਸਰਕਾਰ ਵਲੋਂ ਕੀਤੇ ਲੋਕ-ਭਲਾਈ ਕਾਰਜਾਂ ਬਾਰੇ ਜਾਣੂ ਕਰਵਾਉਣ। ਇਸ ਮੀਟਿੰਗ ਵਿਚ ਕਰਮ ਸਿੰਘ ਘੁਟੀਡ, ਸੋਮਨਾਥ ਅਜਨਾਲੀ, ਹਲਕਾ ਆਬਜ਼ਰਵਰ ਹਰਬੰਸ ਸਿੰਘ ਬਡਾਲੀ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ, ਹਰਿੰਦਰ ਸਿੰਘ ਦੀਵਾ, ਸਿਕੰਦਰ ਸਿੰਘ ਮੋਤੀ, ਸੱਜਣ ਸਿੰਘ ਚੌਬਦਾਰਾ, ਚਰਨਜੀਤ ਚੰਨਾ, ਗੁਰਵਿੰਦਰ ਸਿੰਘ ਸਲਾਣਾ, ਜਗਤਾਰ ਸਿੰਘ ਜੱਗੀ ਬੁੱਗਾ, ਗੁਰਮੇਲ ਸਿੰਘ ਅਮਲੋਹ, ਬਲਤੇਜ ਸਿੰਘ, ਸਾਧੂ ਸਿੰਘ ਰਤਨਪਾਲੋਂ, ਜੋਰਾ ਸਿੰਘ, ਨਿਰਮਲ ਸਿੰਘ ਧਰਮਗੜ੍ਹ, ਲਖਵੀਰ ਸਿੰਘ ਲੱਖੀ ਨੂਰਪੁਰਾ, ਗੁਰਸੇਵਕ ਸਿੰਘ ਤੂਰਾਂ, ਗੁਰਪ੍ਰੀਤ ਸਿੰਘ ਗੁਰੀ, ਨਰਿੰਦਰ ਸਿੰਘ ਪਨਾਗ, ਸੋਨੂੰ ਭੱਦਲਥੂਹਾ, ਹਰਨੇਕ ਸਿੰਘ ਕਾਕਾ, ਬਿੱਟਾ ਪਟਵਾਰੀ, ਜਗਦੇਵ ਸਿੰਘ ਜੱਗਾ, ਸੁਖਬੀਰ ਸਿੰਘ ਡਡਹੇੜੀ, ਡਾ. ਬਲਵੀਰ ਸਿੰਘ, ਬਲਜੀਤ ਸਿੰਘ ਫ਼ੌਜੀ, ਅਮਰਜੀਤ ਸਿੰਘ ਅਮਲੋਹ, ਕੁਲਵਿੰਦਰ ਸਿੰਘ ਸਲਾਣੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਰੰਗਲੇ ਪੰਜਾਬ ਦੀ ਸਿਰਜਣਾ ਕਰ ਰਹੀਆਂ ਹਨ- ਵਿਧਾਇਕ ਰੁਪਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।