13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿਖਾਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ

ਪਟਿਆਲਾ, 12 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਵਾਰਡ ਨੰਬਰ 40 ਤੋਂ ਅੱਜ ਬੱਸ ਰਵਾਨਾ ਕੀਤੀ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਬੱਸ ਹਰਿਦੁਆਰ ਅਤੇ ਰਿਸ਼ੀਕੇਸ਼ ਜਾਵੇਗੀ।

ਅਜੀਤ ਡੈਸਕ 13-09-2026
ਪਟਿਆਲਾ, 12 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਵਾਰਡ ਨੰਬਰ 40 ਤੋਂ ਅੱਜ ਬੱਸ ਰਵਾਨਾ ਕੀਤੀ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਬੱਸ ਹਰਿਦੁਆਰ ਅਤੇ ਰਿਸ਼ੀਕੇਸ਼ ਜਾਵੇਗੀ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਨ੍ਹਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸੰਬੰਧਿਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਅਤੇ ਵਾਰਡ ਨੰਬਰ 40 ਤੋਂ ਪੁਨੀਤ ਬੁੱਧੀਰਾਜਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਚਿਨ ਪਾਇਲਟ ਨੇ ਪੰਜਾਬ ਕਾਂਗਰਸ ’ਚ ਨਵਾਂ ਉਤਸ਼ਾਹ ਭਰਿਆ-ਸੰਦੀਪ ਸਿੰਗਲਾ ਅਗਲੀ ਖ਼ਬਰ ਪਟਿਆਲਾ ਦੇ ਅੰਬਰ ’ਤੇ 500 ਡਰੋਨਾਂ ਨੇ ਉਕਰੀ ਗੁਰੂ ਰਵਿਦਾਸ ਜੀ ਦੀ ਰੂਹਾਨੀ ਵਿਰਾਸਤ ਗੁਰੂ ਰਵਿਦਾਸ ਮਹਾਰਾਜ ਜੀ ਦਾ ਸਰਬ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।