ਐੱਸ.ਐੱਚ.ਓ. ਰੋਹਿਤ ਸ਼ਰਮਾ ਨੇ ਥਾਣਾ ਖਮਾਣੋਂ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ
ਖਮਾਣੋਂ, 12 ਸਤੰਬਰ (ਜੋਗਿੰਦਰ ਪਾਲ, ਮਨਮੋਹਨ ਸਿੰਘ ਕਲੇਰ)-ਪੁਲਿਸ ਵਿਭਾਗ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਇੰਸਪੈਕਟਰ ਰੋਹਿਤ ਸ਼ਰਮਾ ਨੇ ਥਾਣਾ ਖਮਾਣੋਂ ਦੇ ਨਵੇਂ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਥਾਣੇ ਦੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਜਾਣ-ਪਛਾਣ ਕਰਦਿਆਂ ਇਲਾਕੇ ਦੀ ਕਾਨੂੰਨ ਵਿਵਸਥਾ ਸਬੰਧੀ ਜਾਣਕਾਰੀ ਹਾਸਲ ਕੀਤੀ।
ਰੋਹਿਤ ਸ਼ਰਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਜੋਗਿੰਦਰ ਪਾਲ
13-09-2026