ਵਾਤਾਵਰਨ ਬਚਾਉਣ ਲਈ ਭਾਰਤ ਵਿਕਾਸ ਪ੍ਰੀਸ਼ਦ ਨੇ ਵਿੱਢੀ ਪਲਾਸਟਿਕ ਮੁਕਤ ਮੁਹਿੰਮ
ਪਲਾਸਟਿਕ ਵਿਰੁੱਧ ਜਾਗਰੂਕਤਾ ਦਾ ਸੁਨੇਹਾ, ਲੋਕਾਂ ਨੂੰ ਵੰਡੇ 60 ਕੱਪੜੇ ਦੇ ਥੈਲੇ
ਮੰਡੀ ਗੋਬਿੰਦਗੜ੍ਹ,13 ਸਤੰਬਰ (ਰਾਜੇਸ਼ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੰਡੀ ਗੋਬਿੰਦਗੜ੍ਹ ਵਲੋਂ ਸਭਿਆਚਾਰ ਹਫ਼ਤੇ ਤਹਿਤ ਤੀਜਾ ਪ੍ਰੋਜੈਕਟ ਕਰਵਾਇਆ ਗਿਆ। ਸ਼ਾਖਾ ਪ੍ਰਧਾਨ ਸੁਰੇਸ਼ ਪੁਰੀ ਦੀ ਪ੍ਰਧਾਨਗੀ ਹੇਠ ਸੂਆ ਰੋਡ ਸਬਜ਼ੀ ਮੰਡੀ ਵਿਚ ਪਲਾਸਟਿਕ ਮੁਕਤ ਮੁਹਿੰਮ ਤਹਿਤ ਲੋਕਾਂ ਨੂੰ 60 ਕੱਪੜੇ ਦੇ ਥੈਲੇ ਵੰਡੇ ਗਏ ।
ਮੰਡੀ ਗੋਬਿੰਦਗੜ੍ਹ,13 ਸਤੰਬਰ (ਰਾਜੇਸ਼ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੰਡੀ ਗੋਬਿੰਦਗੜ੍ਹ ਵਲੋਂ ਸਭਿਆਚਾਰ ਹਫ਼ਤੇ ਤਹਿਤ ਤੀਜਾ ਪ੍ਰੋਜੈਕਟ ਕਰਵਾਇਆ ਗਿਆ। ਸ਼ਾਖਾ ਪ੍ਰਧਾਨ ਸੁਰੇਸ਼ ਪੁਰੀ ਦੀ ਪ੍ਰਧਾਨਗੀ ਹੇਠ ਸੂਆ ਰੋਡ ਸਬਜ਼ੀ ਮੰਡੀ ਵਿਚ ਪਲਾਸਟਿਕ ਮੁਕਤ ਮੁਹਿੰਮ ਤਹਿਤ ਲੋਕਾਂ ਨੂੰ 60 ਕੱਪੜੇ ਦੇ ਥੈਲੇ ਵੰਡੇ ਗਏ । ਪ੍ਰੋਜੈਕਟ ਇੰਚਾਰਜ ਗੋਪਾਲ ਕ੍ਰਿਸ਼ਨ ਬਾਂਸਲ ਦੇ ਸਹਿਯੋਗ ਨਾਲ ਕਰਵਾਈ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰੈੱਸ ਸਕੱਤਰ ਸੰਜੇ ਗਰਗ ਨੇ ਕਿਹਾ ਕਿ ਪਲਾਸਟਿਕ ਸਾਡੇ ਜੀਵਨ ਅਤੇ ਵਾਤਾਵਰਨ ਲਈ ਗੰਭੀਰ ਖ਼ਤਰਾ ਬਣ ਚੁੱਕਾ ਹੈ, ਇਸ ਲਈ ਇਸ ਨੂੰ ਤਿਆਗਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਧਰਤੀ, ਪਾਣੀ ਅਤੇ ਹਵਾ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਜਲ-ਜੀਵਾਂ ਲਈ ਵੀ ਘਾਤਕ ਸਾਬਤ ਹੋ ਰਿਹਾ ਹੈ। ਪਲਾਸਟਿਕ ਨੂੰ ਸਾੜਨ ਨਾਲ ਪੈਦਾ ਹੋਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਮਨੁੱਖੀ ਸਿਹਤ ਲਈ ਵੀ ਨੁਕਸਾਨਦੇਹ ਹਨ। ਉਨ੍ਹਾਂ ਲੋਕਾਂ ਨੂੰ ਵਾਤਾਵਰਨ ਦੀ ਸੁਰੱਖਿਆ ਲਈ ਪਲਾਸਟਿਕ ਦੀ ਥਾਂ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ਼ਾਖਾ ਪ੍ਰਧਾਨ ਸੁਰੇਸ਼ ਪੁਰੀ ਨੇ ਪ੍ਰੋਜੈਕਟ ਵਿਚ ਸਹਿਯੋਗ ਕਰਨ ਵਾਲੇ ਸਾਰੇ ਮੈਂਬਰਾਂ ਅਤੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਵਾਤਾਵਰਨ ਸੁਰੱਖਿਆ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਸਕੱਤਰ ਰਾਕੇਸ਼ ਜਿੰਦਲ, ਖ਼ਜ਼ਾਨਚੀ ਮਨੀਸ਼ ਗੁਪਤਾ, ਪ੍ਰੈੱਸ ਸਕੱਤਰ ਸੰਜੇ ਗਰਗ, ਗੋਪਾਲ ਕ੍ਰਿਸ਼ਨ ਬਾਂਸਲ, ਸਤੀਸ਼ ਉੱਪਲ, ਡਾ. ਹਰਜਿੰਦਰ ਸਿੰਘ ਪੂਨੀਆ, ਧਰਮਪਾਲ ਗੁਪਤਾ, ਵਿਵੇਕ ਸਿੰਗਲਾ, ਅਰੁਣ ਮੜਕਨ ਸਮੇਤ ਪ੍ਰੀਸ਼ਦ ਦੇ ਹੋਰ ਮੈਂਬਰ ਹਾਜ਼ਰ ਸਨ।