16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਡਾ. ਦਰਸ਼ਨ ਸਿੰਘ ਧਾਲੀਵਾਲ ਭਾਜਪਾ ’ਚ ਹੋਏ ਸ਼ਾਮਿਲ

ਅਮਲੋਹ, 15 ਸਤੰਬਰ (ਕੇਵਲ ਸਿੰਘ)- ਆਮ ਆਦਮੀ ਪਾਰਟੀ ਕਿਸਾਨ ਵਿੰਗ ਸ਼ਮਸ਼ਪੁਰ ਸਰਕਲ ਦੇ ਕੋ-ਆਰਡੀਨੇਟਰ ਡਾ. ਦਰਸ਼ਨ ਸਿੰਘ ਧਾਲੀਵਾਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ।

ਅਜੀਤ ਡੈਸਕ 16-09-2026
ਅਮਲੋਹ, 15 ਸਤੰਬਰ (ਕੇਵਲ ਸਿੰਘ)- ਆਮ ਆਦਮੀ ਪਾਰਟੀ ਕਿਸਾਨ ਵਿੰਗ ਸ਼ਮਸ਼ਪੁਰ ਸਰਕਲ ਦੇ ਕੋ-ਆਰਡੀਨੇਟਰ ਡਾ. ਦਰਸ਼ਨ ਸਿੰਘ ਧਾਲੀਵਾਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੇ ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਕੇ. ਡੀ. ਭੰਡਾਰੀ ਅਤੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿਚ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ ਭਾਜਪਾ ਆਗੂਆਂ ਵਲੋਂ ਡਾ. ਦਰਸ਼ਨ ਸਿੰਘ ਧਾਲੀਵਾਲ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਕੇ. ਡੀ. ਭੰਡਾਰੀ ਅਤੇ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਡਾ. ਦਰਸ਼ਨ ਸਿੰਘ ਧਾਲੀਵਾਲ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਆਧਾਰ ਲਗਾਤਾਰ ਵਧ ਰਿਹਾ ਹੈ ਅਤੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਲੋਂ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਲੋਕ ਭਾਜਪਾ ਨਾਲ ਜੁੜਨਗੇ, ਜਿਸ ਨਾਲ ਪਾਰਟੀ ਸੂਬੇ ਵਿਚ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਭਾਜਪਾ ਦਾ ਸਾਥ ਦੇ ਰਹੇ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਕੰਵਰਵੀਰ ਸਿੰਘ ਟੌਹੜਾ, ਰਵਿੰਦਰ ਪਦਮ, ਦੇਵੀ ਦਿਆਲ ਪ੍ਰਾਸ਼ਰ, ਜੋਗਿੰਦਰ ਸਿੰਘ ਨਰਾਇਣਗੜ੍ਹ, ਵਿਨੋਦ ਮਿੱਤਲ, ਰਾਕੇਸ਼ ਗੁਪਤਾ, ਬੇਅੰਤ ਸਿੰਘ ਬੈਣਾ, ਰਾਕੇਸ਼ ਕੁਮਾਰ ਬਬਲੀ, ਵਿਸ਼ਨੂੰ ਜਿੰਦਲ, ਜਸਵੀਰ ਸਿੰਘ, ਸਤਨਾਮ ਸਿੰਘ ਢਿੱਲੋਂ, ਅਰਜਨ ਸਿੰਘ, ਮਨਜੀਤ ਸਿੰਘ ਸਲਾਣਾ, ਬੇਅੰਤ ਸਿੰਘ ਸਲਾਣਾ, ਜਸਵੀਰ ਸਿੰਘ ਮਹਿਰਾ, ਮਯੰੰਕ ਸ਼ਰਮਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਕਾਮਰਸ ਐਸੋਸੀਏਸ਼ਨ ਨੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਕਲੀਨ ਪੰਜਾਬ ਮਿਸ਼ਨ ਤਹਿਤ ਪ੍ਰਧਾਨ ਪ੍ਰਿੰਸ ਨੇ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।