17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਿਜਲੀ ਕੱਟਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਤਹਿਸੀਲ ਕੰਪਲੈਕਸ ਅੱਗੇ ਰੋਸ ਧਰਨਾ

ਸਮਾਣਾ, 16 ਸਤੰਬਰ (ਸਾਹਿਬ ਸਿੰਘ)- ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਅਤੇ ਲੰਮੇ ਬਿਜਲੀ ਕੱਟਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ ਦੀ ਅਗਵਾਈ ਵਿਚ ਸਮਾਣਾ ਦੇ ਤਹਿਸੀਲ ਕੰਪਲੈਕਸ ਅੱਗੇ ਜ਼ਬਰਦਸਤ ਧਰਨਾ ਦਿੱਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਅਕਾਲੀ ਵਰਕਰਾਂ ਨੇ ‘ਆਪ’ ਦੀ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਥੇਦਾਰ ਹਰਿਆਊ ਦੀ ਅਗਵਾਈ ਹੇਠ ਦਿੱਤੇ ਇਸ ਵਿਸ਼ਾਲ ਧਰਨੇ ਵਿਚ ਸੈਂਕੜੇ ਪਾਰਟੀ ਆਗੂਆਂ, ਵਰਕਰਾਂ ਤੇ ਸਮਰਥਕਾਂ ਨੇ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਿਰੁੱਧ ਪਿੱਟ-ਸਿਆਪਾ ਕੀਤਾ।

ਅਜੀਤ ਡੈਸਕ 17-09-2026
ਸਮਾਣਾ, 16 ਸਤੰਬਰ (ਸਾਹਿਬ ਸਿੰਘ)- ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਅਤੇ ਲੰਮੇ ਬਿਜਲੀ ਕੱਟਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ ਦੀ ਅਗਵਾਈ ਵਿਚ ਸਮਾਣਾ ਦੇ ਤਹਿਸੀਲ ਕੰਪਲੈਕਸ ਅੱਗੇ ਜ਼ਬਰਦਸਤ ਧਰਨਾ ਦਿੱਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਅਕਾਲੀ ਵਰਕਰਾਂ ਨੇ ‘ਆਪ’ ਦੀ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਥੇਦਾਰ ਹਰਿਆਊ ਦੀ ਅਗਵਾਈ ਹੇਠ ਦਿੱਤੇ ਇਸ ਵਿਸ਼ਾਲ ਧਰਨੇ ਵਿਚ ਸੈਂਕੜੇ ਪਾਰਟੀ ਆਗੂਆਂ, ਵਰਕਰਾਂ ਤੇ ਸਮਰਥਕਾਂ ਨੇ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਿਰੁੱਧ ਪਿੱਟ-ਸਿਆਪਾ ਕੀਤਾ। ਜਥੇਦਾਰ ਹਰਿਆਊ ਨੇ ਸੰਬੋਧਨ ਕਰਦਿਆਂ ਕਿਹਾ ਕਿ ਲਗਾਤਾਰ ਬਿਜਲੀ ਕੱਟਾਂ ਕਾਰਨ ਆਮ ਲੋਕਾਂ, ਦੁਕਾਨਦਾਰਾਂ, ਕਾਰੋਬਾਰੀਆਂ ਤੇ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਲੋਕਾਂ ਨੂੰ ਨਿਰਵਿਘਨ ਤੇ ਲਗਾਤਾਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਬਿਨਾਂ ਪਹਿਲਾਂ ਜਾਣਕਾਰੀ ਦਿੱਤੇ ਲਗਾਏ ਜਾ ਰਹੇ ਕੱਟਾਂ ਦਾ ਸਿਲਸਿਲਾ ਬੰਦ ਕੀਤਾ ਜਾਵੇ। ਧਰਨੇ ਵਿਚ ਅਕਾਲੀ ਵਰਕਰਾਂ ਨੇ ਹੱਥਾਂ ਵਿਚ ਪੰਜਾਬ ਸਰਕਾਰ ਵਿਰੋਧੀ ਨਾਅਰਿਆਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਇਸ ਧਰਨੇ ਵਿਚ ਸੀਨੀਅਰ ਅਕਾਲੀ ਆਗੂ ਗੋਪਾਲ ਸ਼ਰਮਾ, ਨਿਸ਼ਾਨ ਸਿੰਘ ਸੰਧੂ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟੋਡਰਪੁਰ, ਪੱਪੀ ਦਯਾਲਗੜ੍ਹੀਆ, ਕੁਲਦੀਪ ਸਿੰਘ ਵਿਰਕ, ਗੋਲਡੀ, ਗੁਰਪ੍ਰੀਤ ਸਿੰਘ, ਰਣਜੋਧ ਸਿੰਘ ਫ਼ਤਿਹਪੁਰ, ਹਰਮਨ ਸਿੰਘ ਬੱਲ, ਗੁਰਪ੍ਰੀਤ ਸਿੰਘ ਵੜੈਚ, ਸਿਕੰਦਰ ਸਿੰਘ ਸ਼ੇਰਗਿੱਲ, ਸੈਂਪੀ ਸੂਲਰ, ਲਾਡੀ ਜਵੰਧਾ, ਬਿੱਟੂ ਸਰਪੰਚ, ਗੁਰਨਾਇਬ ਸਿੰਘ ਭਾਨਰੀ, ਡਾ. ਗੁਰਚਰਨ ਸਿੰਘ, ਡਾ. ਬੱਗਾ, ਨਾਜ਼ਰ ਸਿੰਘ ਚੱਠਾ, ਕਾਕੂ ਦੁੱਲੜ, ਸੰਜੀਵ ਸਮਾਣਾ, ਹੈਪੀ ਸਮਾਣਾ, ਰੌਸ਼ਨ ਸਿੰਘ ਬਦਨਪੁਰ, ਅਜੈਬ ਸਿੰਘ, ਜੋਗਾ ਸਿੰਘ, ਹੁਸ਼ਿਆਰ ਚੀਮਾ, ਮਲਕੀਤ ਸਿੰਘ ਚੀਮਾ, ਸੋਨੂੰ ਰੰਧਾਵਾ, ਭਰਪੂਰ ਸਿੰਘ, ਦੇਸ ਰਾਜ, ਦੀਪਕ ਬਾਜ਼ੀਗਰ, ਤੇ ਅਮਨ ਮਾਵੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ- ਵਿਧਾਇਕ ਦੇਵ ਮਾਨ ਅਗਲੀ ਖ਼ਬਰ ਸਨੌਰ ਫਿਰਨੀ ਦੇ ਸੀਵਰੇਜ ਮਾਮਲੇ ’ਚ ਲੋਕਲ ਬਾਡੀ ਵਿਭਾਗ ਵਲੋਂ ਇਨਕੁਆਰੀ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।