17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਦੀ ਰੈਵਨਿਊ ਪਟਵਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਤਹਿਗੜ੍ਹ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਦਫ਼ਤਰ ਦੇ ਬਾਹਰ ਪ੍ਰਧਾਨ ਖੁਸਲੀਨ ਨੰਦਾ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀ ਪਟਵਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 17-09-2026
ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਤਹਿਗੜ੍ਹ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਦਫ਼ਤਰ ਦੇ ਬਾਹਰ ਪ੍ਰਧਾਨ ਖੁਸਲੀਨ ਨੰਦਾ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀ ਪਟਵਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਨੇ ਮੰਗ ਕੀਤੀ ਕਿ ਪਟਵਾਰੀਆਂ ਤੇ ਵਾਧੂ ਕੰਮ ਦਾ ਬੋਝ ਨਾ ਪਾਇਆ ਜਾਵੇ ਅਤੇ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖ਼ਾਹ ਵਿਚ ਵਾਧਾ ਕਰਨਾ, ਸਟੇਟ ਕਾਡਰ ਰੱਦ ਕਰਨਾ, ਪਟਵਾਰੀਆਂ ਦੀਆਂ 4716 ਪੋਸਟਾਂ ਦੀ ਮੁੜ ਬਹਾਲੀ ਕਰਕੇ ਪੋਸਟਾਂ ਵਿਚ ਵਾਧਾ ਕਰਨ ਨੂੰ ਅਣਗੌਲਿਆ ਕੀਤਾ ਗਿਆ, ਜਿਸ ਦੇ ਰੋਸ ਵਜੋਂ ਲਾਲ ਲਕੀਰ ਅਤੇ ਐਗਰੀਸਟੇਕ ਵੈਰੀਫਿਕੇਸ਼ਨ ਦਾ ਕੰਮ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪਟਵਾਰੀਆਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬਲਜਿੰਦਰ ਸਿੰਘ ਪਟਵਾਰੀ, ਗਗਨਦੀਪ ਸਿੰਘ, ਮਨਿੰਦਰਜੀਤ ਸਿੰਘ ਟੌਹੜਾ, ਹਰਵਿੰਦਰ ਸਿੰਘ, ਮਨਦੀਪ ਪ੍ਰਾਸ਼ਰ, ਸਚਿਨ ਕੁਮਾਰ ਖ਼ਜ਼ਾਨਚੀ, ਅਮਨਦੀਪ ਸਿੰਘ, ਮਨਦੀਪ ਸਿੰਘ ਜਨਰਲ ਸਕੱਤਰ, ਖੁਸ਼ਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਲਵਪ੍ਰੀਤ ਕੌਰ ਤੇ ਸਿਮਰਨਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਮੂਹ ਅਧਿਆਪਕ ਜਥੇਬੰਦੀਆਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਮਾੜੇ ਵਤੀਰੇ ਦਾ ਲਿਆ ਸਖ਼ਤ ਨੋਟਿਸ ਅਗਲੀ ਖ਼ਬਰ ਪੀ. ਆਈ. ਐਮ. ਟੀ. ਨੇ ਜਨਰੇਟਿਵ ਏ. ਆਈ. ਤੇ ਪ੍ਰੋਪਟ ਇੰਜੀਨੀਅਰਿੰਗ ’ਤੇ ਗੈੱਸਟ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।