17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਲੋਹ ਵਿਖੇ ਡਰੋਨ ਸ਼ੋਅ ਕਰਵਾਇਆ

ਅਮਲੋਹ, 16 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਘੀ ਰਾਤ ਅਮਲੋਹ ਅਨਾਜ ਮੰਡੀ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਇਸ ਡਰੋਨ ਸੋਅ ਨੂੰ ਦੇਖਣ ਲਈ ਵੱਡੀ ਗਿਣਤੀ ਸੰਗਤਾਂ ਪਹੁੰਚੀਆਂ ਅਤੇ ‘ਆਪ’ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।

ਅਜੀਤ ਡੈਸਕ 17-09-2026
ਅਮਲੋਹ, 16 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਘੀ ਰਾਤ ਅਮਲੋਹ ਅਨਾਜ ਮੰਡੀ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਇਸ ਡਰੋਨ ਸੋਅ ਨੂੰ ਦੇਖਣ ਲਈ ਵੱਡੀ ਗਿਣਤੀ ਸੰਗਤਾਂ ਪਹੁੰਚੀਆਂ ਅਤੇ ‘ਆਪ’ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਂਦੇ ਹੋਏ ਜਿੱਥੇ ਵੱਖ-ਵੱਖ ਥਾਵਾਂ ’ਤੇ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਹੀ ਸੂਬੇ ਭਰ ਵਿਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਸਰਕਾਰ ਵਲੋਂ ਜਲੰਧਰ ਨੇੜੇ ਡੇਰਾ ਸੱਚਖੰਡ ਬੱਲਾਂ ਵਿਖੇ 37 ਕਰੋੜ ਦੀ ਲਾਗਤ ਨਾਲ 10 .4 ਏਕੜ ਰਕਬੇ ਵਿਚ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਧਾਰਮਿਕ, ਸਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਤੇ ਦਸੰਬਰ ਮਹੀਨੇ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਰਾਤ ਨੂੰ ਆਸਮਾਨ ਵਿਚ ਇਕੱਠੇ ਉੱਡਦੇ 500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫ਼ੇ ਨੂੰ ਦਰਸਾਉਂਦੇ ਦ੍ਰਿਸ਼ਾਂ ਨੇ ਵੱਡੀ ਗਿਣਤੀ ਵਿਚ ਹਾਜ਼ਰ ਸੰਗਤ ਨੂੰ ਅਧਿਆਤਮਿਕਤਾ ਅਤੇ ਆਧੁਨਿਕ ਤਕਨੀਕ ਦੇ ਸੁਮੇਲ ਨਾਲ ਰੂਬਰੂ ਕਰਵਾਇਆ ਤੇ ਰਾਤ ਦੇ ਅੰਬਰ ਨੂੰ ਰੌਸ਼ਨ ਕਰ ਦਿੱਤਾ। ਇਸ ਤੋਂ ਪਹਿਲਾ ਭਾਈ ਤਰਸੇਮ ਸਿੰਘ ਖੇਤਲਾ ਦੇ ਜਥੇ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਮੌਕੇ ਹਰਵੀਰ ਕੌਰ ਐਸ. ਡੀ. ਐਮ., ਵਿਕਾਸ ਸ਼ਰਮਾ ਤਹਿਸੀਲਦਾਰ, ਚੰਦ ਸਿੰਘ ਬਲਾਕ ਵਿਕਾਸ ਪੰਚਾਇਤ ਅਫ਼ਸਰ, ਇਕਬਾਲ ਰਾਏ ਚੇਅਰਮੈਨ ਮਾਰਕੀਟ ਕਮੇਟੀ, ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਅਮਰਿੰਦਰ ਸਿੰਘ ਗਰੇਵਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਵਤਾਰ ਟੈਨੀ ਹਲਕਾ ਸੰਗਠਨ ਇੰਚਾਰਜ, ਦਰਸ਼ਨ ਸਿੰਘ ਚੀਮਾ ਸੀਨੀਅਰ ਆਗੂ, ਅਤੁਲ ਲੁਟਾਵਾ ਵਾਇਸ ਪ੍ਰਧਾਨ ਨਗਰ ਕੌਂਸਲ, ਸਿਮਰਪ੍ਰੀਤ ਕੌਰ ਵਾਇਸ ਚੇਅਰਮੈਨ ਬਲਾਕ ਸੰਮਤੀ, ਸਤਿੰਦਰ ਸਿੰਘ ਬਲਾਕ ਪ੍ਰਧਾਨ, ਰਵਿੰਦਰ ਸਿੰਘ ਬੌਬੀ ਬਲਾਕ ਪ੍ਰਧਾਨ, ਜਗਦੀਪ ਸਿੰਘ ਜਿੰਮੀ ਬਲਾਕ ਪ੍ਰਧਾਨ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਕੌਂਸਲਰ ਸਿਕੰਦਰ ਸਿੰਘ ਗੋਗੀ, ਸਾਬਕਾ ਚੇਅਰਮੈਨ ਸੁਖਵਿੰਦਰ ਕੌਰ ਗਹਿਲੋਤ, ਕੌਂਸਲਰ ਜਗਤਾਰ ਸਿੰਘ, ਤਰਨਦੀਪ ਸਿੰਘ ਬਦੇਸ਼ਾ, ਡਾ. ਜਸਵੰਤ ਸਿੰਘ ਬਲਾਕ ਪ੍ਰਧਾਨ, ਵਰੁਣ ਸ਼ਰਮਾ ਬਲਾਕ ਪ੍ਰਧਾਨ, ਕੁਲਦੀਪ ਸਿੰਘ ਦੀਪਾ ਪ੍ਰਧਾਨ, ਮੋਨੀ ਪੰਡਿਤ ਸਮੇਤ ਹੋਰ ਆਗੂ ਤੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਰਿਕਾਰਡਤੋੜ ਕੰਮ ਕੀਤੇ- ਚੇਅਰਮੈਨ ਜੱਸੀ ਸੋਹੀਆਂ ਵਾਲਾ ਲੋਕਾਂ ਦੀਆਂ ਸ... ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।