17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਰਿਕਾਰਡਤੋੜ ਕੰਮ ਕੀਤੇ- ਚੇਅਰਮੈਨ ਜੱਸੀ ਸੋਹੀਆਂ ਵਾਲਾ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਨਾਭਾ, 16 ਸਤੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਰਿਕਾਰਡਤੋੜ ਕੰਮ ਕੀਤੇ ਜਾ ਰਹੇ ਹਨ, ਜਿਨ੍ਹਾਂ ਤੋਂ ਪੰਜਾਬ ਵਾਸੀ ਬੇਹਦ ਖੁਸ਼ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਪਿੰਡ ਕਕਰਾਲਾ ਵਿਖੇ ਚੇਅਰਮੈਨ ਤੇ ਨੌਜਵਾਨ ਆਗੂ ਜੱਸੀ ਸੋਹੀਆ ਵਾਲਾ ਵਲੋਂ ‘ਆਪ’ ਵਲੰਟੀਅਰਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।

ਅਜੀਤ ਡੈਸਕ 17-09-2026
ਨਾਭਾ, 16 ਸਤੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਰਿਕਾਰਡਤੋੜ ਕੰਮ ਕੀਤੇ ਜਾ ਰਹੇ ਹਨ, ਜਿਨ੍ਹਾਂ ਤੋਂ ਪੰਜਾਬ ਵਾਸੀ ਬੇਹਦ ਖੁਸ਼ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਪਿੰਡ ਕਕਰਾਲਾ ਵਿਖੇ ਚੇਅਰਮੈਨ ਤੇ ਨੌਜਵਾਨ ਆਗੂ ਜੱਸੀ ਸੋਹੀਆ ਵਾਲਾ ਵਲੋਂ ‘ਆਪ’ ਵਲੰਟੀਅਰਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਉਨਾਂ ਦੱਸਿਆ ਕਿ ਸੂਬੇ ਅੰਦਰ ਹਰ ਪਰਿਵਾਰ ਨੂੰ ਜਿੱਥੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲ ਰਿਹਾ ਹੈ, ਉੱਥੇ ਹੀ ਹਰ ਪਰਿਵਾਰ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲਣ ਨਾਲ ਲੋਕਾਂ ਨੂੰ ਵੱਡਾ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਸਿਫਾਰਸ ਜਾਂ ਰਿਸ਼ਵਤ ਤੋਂ ਦੇ ਕੇ ਇਕ ਵੱਖਰਾ ਰਿਕਾਰਡ ਪੈਦਾ ਕੀਤਾ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬਾ ਸਰਕਾਰ ਵਲੋਂ ਪਿੰਡਾਂ ਵਿਚ ਨਵੇਂ ਖੇਡ ਗਰਾਊਂਡ ਬਣਾਏ ਜਾ ਰਹੇ ਹਨ, ਜਿਸ ਤਹਿਤ ਨਾਭਾ ਹਲਕੇ ਦੇ 27 ਪਿੰਡਾਂ ਵਿਚ 10 ਕਰੋੜ ਦੀ ਲਾਗਤ ਨਾਲ ਨਵੇਂ ਖੇਡ ਗਰਾਊਂਡ ਬਣਾਏ ਗਏ ਹਨ ਅਤੇ ਕੁਝ ਬਣ ਕੇ ਤਿਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੀਤੇ ਗਏ ਕੰਮਾਂ ਨੂੰ ਦੇਖਦਿਆਂ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਭਗਵੰਤ ਸਿੰਘ ਮਾਨ ਨੂੰ ਦੂਜੀ ਵਾਰ ਸੂਬੇ ਦਾ ਮੁੱਖ ਮੰਤਰੀ ਬਣਾਉਣਗੇ।
ਪਿਛਲੀ ਖ਼ਬਰ ਘਰ ’ਚ ਵੜ ਕੇ ਤਿੰਨ ਮੋਬਾਈਲ ਚੋਰੀ ਕਰ ਕੇ ਚੋਰ ਹੋਇਆ ਫ਼ਰਾਰ ਵਾਪਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ’ਚ ਹੋਈ ਕੈਦ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਲੋਹ ਵਿਖੇ ਡਰੋਨ ਸ਼ੋਅ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।