17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਬਿਜਲੀ ਕੱਟਾਂ ਖ਼ਿਲਾਫ਼ ਬਸੀ ਪਠਾਣਾਂ ਗਰਿੱਡ ’ਤੇ ਦਿੱਤਾ ਧਰਨਾ

ਬਸੀ ਪਠਾਣਾਂ, 16 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਅਤੇ ਲੰਬੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਬਿਜਲੀ ਗਰਿੱਡ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕਰਕੇ ਬਿਜਲੀ ਸਪਲਾਈ ਦੀ ਮਾੜੀ ਹਾਲਤ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 17-09-2026
ਬਸੀ ਪਠਾਣਾਂ, 16 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਅਤੇ ਲੰਬੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਬਿਜਲੀ ਗਰਿੱਡ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕਰਕੇ ਬਿਜਲੀ ਸਪਲਾਈ ਦੀ ਮਾੜੀ ਹਾਲਤ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਹਲਕੇ ਵਿਚ ਲਗਾਤਾਰ ਬਿਜਲੀ ਕੱਟਾਂ ਕਾਰਨ ਕਿਸਾਨ, ਆਮ ਲੋਕ, ਦੁਕਾਨਦਾਰ ਅਤੇ ਕਾਰੋਬਾਰੀ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਲੋਕਾਂ ਦੀ ਬੁਨਿਆਦੀ ਲੋੜ ਹੈ ਅਤੇ ਵਾਰ-ਵਾਰ ਲੱਗ ਰਹੇ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਵਲੋ ਬਿਜਲੀ ਸਰਪਲੱਸ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਦੂਜੇ ਪਾਸੇ ਕਿਸਾਨਾਂ ਦੀ ਤਿਆਰ ਝੋਨੇ ਦੀ ਫ਼ਸਲ ਜਿਸ ਨੂੰ ਇਸ ਸਮੇਂ ਪਾਣੀ ਦੀ ਸਖ਼ਤ ਲੋੜ ਹੈ, ਪਰ ਬਿਜਲੀ ਸਪਲਾਈ ਨਾ ਹੋਣ ਕਰਕੇ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਣ ਦੇ ਨਾਲ-ਨਾਲ ਕਈ ਇਲਾਕਿਆਂ ਵਿਚ ਲੋਕਾਂ ਨੂੰ ਘੰਟਿਆਂ ਬੱਧੀ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਅਣ-ਐਲਾਨੇ ਕੱਟਾਂ ਤੋਂ ਲੋਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ। ਇਸ ਮੌਕੇ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਮਨਮੋਹਣ ਸਿੰਘ ਮੁਕਾਰੋਂਪੁਰ ਕੌਮੀ ਮੀਤ ਪ੍ਰਧਾਨ, ਅਮਨਪਾਲ ਸਿੰਘ ਨਾਹਨਹੇੜੀ, ਡਾ. ਜਗਦੀਪ ਸਿੰਘ ਰਾਣਾ ਮੈਂਬਰ ਪੀ.ਏ.ਸੀ, ਪ੍ਰਦੀਪ ਸਿੰਘ ਕਲੌੜ ਸਟੇਟ ਡੈਲੀਗੇਟ, ਸਵਰਨ ਸਿੰਘ ਸ਼ਿਵਦਾਸਪੁਰ ਜ਼ਿਲ੍ਹਾ ਸਕੱਤਰ ਜਨਰਲ, ਬ੍ਰਿਜਇਸ਼ਵਰ ਸਿੰਘ ਪਾਸ਼ੀ ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ, ਮਲਕੀਤ ਸਿੰਘ ਮਠਾੜੂ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ, ਪਿਆਰਾ ਸਿੰਘ ਮਾਨਪੁਰ, ਪਰਮਿੰਦਰ ਸਿੰਘ ਭਿੰਦਾ ਚੁੰਨੀ, ਰਤਨ ਸਿੰਘ ਰਾਮਗੜ੍ਹ, ਕੁਲਵਿੰਦਰ ਸਿੰਘ ਬਿਲਾਸਪੁਰ, ਕਿਰਨਦੀਪ ਸਿੰਘ ਚੁੰਨੀ, ਮਨਦੀਪ ਸਿੰਘ ਕਿੱਕੀ, ਪਰਮਿੰਦਰ ਸਿੰਘ ਸੋਮਲ, ਸਾਬਕਾ ਪ੍ਰਧਾਨ ਰਮਨ ਗੁਪਤਾ, ਦਵਿੰਦਰ ਸਿੰਘ ਮਾਜਰੀ, ਅਮਰਜੀਤ ਸਿੰਘ ਨੰਦਪੁਰ, ਸੰਤ ਸਿੰਘ, ਭਿੰਦਰ ਸਿੰਘ ਨੰਦਪੁਰ, ਗੁਰਿੰਦਰ ਸਿੰਘ ਘੁੰਮਣ, ਮਨਪ੍ਰੀਤ ਸਿੰਘ ਹੈਪੀ, ਮੇਜਰ ਸਿੰਘ ਪਟਵਾਰੀ, ਅਰਵਿੰਦਰ ਸਿੰਘ ਐਮ.ਸੀ ਬਸੀ ਪਠਾਣਾਂ, ਅਮਨਦੀਪ ਸਿੰਘ ਬਡਵਾਲਾ, ਨਰਿੰਦਰ ਸਿੰਘ ਚੀਮਾਂ, ਸਰਵਣ ਸਿੰਘ ਲਾਲ ਮਿਸਤਰੀ, ਅਜੀਤ ਸਿੰਘ ਸਰਕੱਪੜਾ, ਹਰਮਨ ਸਿੰਘ, ਲਵਪ੍ਰੀਤ ਸਿੰਘ ਚੁੰਨੀ, ਕਾਕਾ ਸਿੰਘ, ਬਲਜੀਤ ਸਿੰਘ ਖ਼ਾਲਸਾ, ਹਰਪਾਲ ਸਿੰਘ ਮਾਨਪੁਰ, ਜਰਨੈਲ ਸਿੰਘ ਚੰਡਿਆਲਾ, ਜੀਤ ਸਿੰਘ ਭੰਗੂਆਂ, ਅੰਮ੍ਰਿਤਪਾਲ ਸਿੰਘ ਡਡਿਆਣਾ, ਸਰਬਜੀਤ ਸਿੰਘ ਲਾਡੀ, ਜਸਪਿੰਦਰ ਸਿੰਘ ਨੌਗਾਵਾਂ, ਜੋਗਿੰਦਰ ਸਿੰਘ ਕਮਾਲੀ, ਧਰਮਵੀਰ ਸਿੰਘ ਘਮੰਡਗੜ੍ਹ ਅਤੇ ਤਰਸੇਮ ਸਿੰਘ ਫਤਿਹਪੁਰ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਫਰੋਸ਼ ਰੰਗ ਮੰਚ ਵਲੋਂ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਘਰ ’ਚ ਵੜ ਕੇ ਤਿੰਨ ਮੋਬਾਈਲ ਚੋਰੀ ਕਰ ਕੇ ਚੋਰ ਹੋਇਆ ਫ਼ਰਾਰ ਵਾਪਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ’ਚ ਹੋਈ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।