18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਯੂਥ ਕਾਂਗਰਸ ਆਗੂ ਐਡਵੋਕੇਟ ਮਾਰਵਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਚੰਡੀਗੜ੍ਹ ਧਰਨੇ ’ਚ ਕੀਤੀ ਸ਼ਮੂਲੀਅਤ

ਬਸੀ ਪਠਾਣਾਂ,16 ਸਤੰਬਰ (ਰਾਜਿੰਦਰ ਸ਼ਰਮਾ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਕਥਿਤ ਵਧੀਕੀਆਂ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਚੰਡੀਗੜ੍ਹ ਵਿਖੇ ਰੱਖੇ ਗਏ ਰੋਸ ਪ੍ਰਦਰਸ਼ਨ ਵਿਚ ਯੂਥ ਕਾਂਗਰਸ ਆਗੂ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੋਸ ਪ੍ਰਦਰਸ਼ਨ ਵਿਚ ਜਾਣ ਤੋਂ ਪਹਿਲਾਂ ਕਾਂਗਰਸੀ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ।

ਅਜੀਤ ਡੈਸਕ 17-09-2026
ਬਸੀ ਪਠਾਣਾਂ,16 ਸਤੰਬਰ (ਰਾਜਿੰਦਰ ਸ਼ਰਮਾ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਕਥਿਤ ਵਧੀਕੀਆਂ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਚੰਡੀਗੜ੍ਹ ਵਿਖੇ ਰੱਖੇ ਗਏ ਰੋਸ ਪ੍ਰਦਰਸ਼ਨ ਵਿਚ ਯੂਥ ਕਾਂਗਰਸ ਆਗੂ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੋਸ ਪ੍ਰਦਰਸ਼ਨ ਵਿਚ ਜਾਣ ਤੋਂ ਪਹਿਲਾਂ ਕਾਂਗਰਸੀ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ। ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਮ੍ਰਿਤਕ ਗੁਲਜਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਮੋਰਚਾ ਖ਼ੋਲ੍ਹ ਕੇ ਰੱਖੇਗੀ ਤੇ ਜਦੋਂ ਤੱਕ ਉਸ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਵਿੱਤ ਮੰਤਰੀ ਖ਼ਿਲਾਫ਼ ਤਿੱਖਾ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਇੱਕਜੁੱਟ ਹੋਣ ਅਤੇ ਕਾਂਗਰਸ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮੈਦਾਨ ’ਚ ਡਟ ਜਾਣ। ਇਸ ਮੌਕੇ ਅਮੀ ਚੰਦ ਭੇਟੜੀ, ਜ਼ਿਲ੍ਹਾ ਯੂਥ ਪ੍ਰਧਾਨ ਅਮਰਜੀਤ ਸਿੰਘ ਭੰਗੂ, ਕੁਲਵੰਤ ਸਿੰਘ ਨੰਦਪੁਰ, ਰਾਮ ਮੂਰਤੀ, ਰੁਪਿੰਦਰ ਰੁਪਾਲ ਜੋਨੀ, ਅਸ਼ੋਕ ਗੌਤਮ, ਸ਼ਿਵ ਕੁਮਾਰ, ਗੁਰਸ਼ੇਰ ਸਿੰਘ, ਜੱਗੀ ਰਾਏਪੁਰ, ਗੋਂਨੀ ਭਟੇੜੀ, ਬਲਜੀਤ ਸਿੰਘ ਕੁਸੰਬੜੀ, ਜੱਸੂ ਭਟੇੜੀ, ਖੁਸ਼ਵੰਤ ਸਿੰਘ, ਐਡਵੋਕੇਟ ਸੁਖਜਿੰਦਰ ਸਿੰਘ, ਸੀਮਾ ਸ਼ਹੀਦਗੜ੍ਹ, ਨਿਰਮਲ ਸੋਨੀ, ਜਤਿਨ, ਹਰਭਜਨ ਸਿੰਘ, ਪਰਮਜੀਤ ਸਿੰਘ, ਬਚਨ ਸਿੰਘ, ਲਾਭ ਸਿੰਘ, ਦਰਸ਼ਨ ਸਿੰਘ, ਹਰਨੇਕ ਸਿੰਘ, ਸ਼ਮਸ਼ੇਰ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਕਰਮਜੀਤ ਸਿੰਘ ਭਗੜਾਣਾ ਤੇ ਸਤਨਾਮ ਸਿੰਘ ਦਾ ਭਗੜਾਣਾ ਦਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬ੍ਰਾਹਮਣ ਮਾਜਰਾ ਵਿਚ ਮੁਫ਼ਤ ਆਯੁਸ਼ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।