18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਕਰਮਜੀਤ ਸਿੰਘ ਭਗੜਾਣਾ ਤੇ ਸਤਨਾਮ ਸਿੰਘ ਦਾ ਭਗੜਾਣਾ ਦਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਕਰਮਚਾਰੀ ਦਲ ਭਗੜਾਣਾ ਦੇ ਸੂਬਾ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਭਗੜਾਣਾ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਫ਼ਤਹਿਗੜ੍ਹ ਸਾਹਿਬ ਦੇ ਨਵ ਨਿਯੁਕਤ ਮੈਂਬਰ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਦਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਭਗੜਾਣਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਇਕ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਦੋਵੇਂ ਆਗੂਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 17-09-2026
ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਕਰਮਚਾਰੀ ਦਲ ਭਗੜਾਣਾ ਦੇ ਸੂਬਾ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਭਗੜਾਣਾ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਫ਼ਤਹਿਗੜ੍ਹ ਸਾਹਿਬ ਦੇ ਨਵ ਨਿਯੁਕਤ ਮੈਂਬਰ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਦਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਭਗੜਾਣਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਇਕ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਦੋਵੇਂ ਆਗੂਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਕਰਮਜੀਤ ਸਿੰਘ ਭਗੜਾਣਾ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਪਿਤ ਹੈ ਅਤੇ ਉਨ੍ਹਾਂ ਵਲੋਂ ਬਿਨਾ ਕਿਸੇ ਨਿੱਜੀ ਸੁਆਰਥ ਦੇ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸਮਾਗਮ ਦੌਰਾਨ ਉਕਤ ਦੋਵੇਂ ਸ਼ਖ਼ਸੀਅਤਾਂ ਨੇ ਨਤਮਸਤਕ ਹੋ ਕੇ ਪਾਰਟੀ ਅਤੇ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਵੀ ਕੀਤੀ। ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਉਚੇਚੇ ਤੌਰ ’ਤੇ ਧੰਨਵਾਦ ਵੀ ਕੀਤਾ। ਇਸ ਮੌਕੇ ’ਤੇ ਸੇਵਾਦਾਰ ਜੀਤ ਸਿੰਘ, ਹਰਜਿੰਦਰ ਸਿੰਘ, ਜਸਵੰਤ ਸਿੰਘ, ਤਰਸੇਮ ਸਿੰਘ, ਐਡਵੋਕੇਟ ਕਮਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਯਾਦਵਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਭੁੱਟਾ ਨੇ ਪਾਰਟੀ ਪ੍ਰਧਾਨ, ਸੀਨੀਅਰ ਲੀਡਰਸ਼ਿਪ ਸਮੇਤ ਸੰਗਤਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਯੂਥ ਕਾਂਗਰਸ ਆਗੂ ਐਡਵੋਕੇਟ ਮਾਰਵਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਚੰਡੀਗੜ੍ਹ ਧਰਨੇ ’ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।