ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਛੱਜੂਭੱਟ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ
ਨਾਭਾ, 16 ਸਤੰਬਰ (ਜਗਨਾਰ ਸਿੰਘ ਦੁਲੱਦੀ)- ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਨਾਭਾ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਪਿੰਡ ਛੱਜੂਭੱਟ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕਪੱਖੀ ਸਕੀਮਾਂ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਪੱਖੋਂ ਚੰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ।
ਨਾਭਾ, 16 ਸਤੰਬਰ (ਜਗਨਾਰ ਸਿੰਘ ਦੁਲੱਦੀ)- ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਨਾਭਾ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਪਿੰਡ ਛੱਜੂਭੱਟ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕਪੱਖੀ ਸਕੀਮਾਂ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਪੱਖੋਂ ਚੰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਪਿੰਡ ਵਾਸੀਆਂ ਨੇ ‘ਆਪ’ ਆਗੂ ਹਰਜਿੰਦਰ ਸਿੰਘ ਖਾਲਸਾ, ਦੀਨਾ ਜੋਸ਼ੀ ਤੇ ਕਾਮਰੇਡ ਗੁਰਮੀਤ ਸਿੰਘ ਦੀ ਅਗਵਾਈ ਹੇਠ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ ਕੀਤਾ। ਇਸ ਮੌਕੇ ਯੂਥ ਆਗੂ ਗੋਪੀ ਫੈਜਗੜ੍ਹ, ਸੁਖਮੀਤ ਧੀਮਾਨ, ਗੁਰਜੀਤ ਸਿੰਘ ਕੋਟ ਕਲਾਂ, ਜਤਿੰਦਰ ਸਿੰਘ ਕਕਰਾਲਾ, ਬਾਵਾ ਸਿੰਘ ਕਕਰਾਲਾ, ਲਾਡੀ ਖਹਿਰਾ, ਗੁਰਵਿੰਦਰ ਸਿੰਘ ਰਾਏ, ਜੁਝਾਰ ਸਿੰਘ ਅੱਚਲ, ਦਰਸ਼ਨ ਸਿੰਘ ਗੁਰਦਿੱਤਪੁਰਾ, ਇੰਦਰਪ੍ਰੀਤ ਸਿੰਘ ਵਿਰਕ, ਗੋਗੀ ਕਕਰਾਲਾ ਆਦਿ ਪਾਰਟੀ ਅਹੁਦੇਦਾਰ ਤੇ ਵਰਕਰ ਮੌਜੂਦ ਸਨ।