ਡੇਰਾ ਬਾਬਾ ਸੰਤੋਖ ਸਿੰਘ ਵਿਖੇ ਆਯੂਸ਼ ਕੈਂਪ ਲਗਾਇਆ
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਯੂਨਾਨੀ ਅਫ਼ਸਰ ਡਾ ਮੰਜੂ ਦੀ ਅਗਵਾਈ ਹੇਠ ਡੇਰਾ ਬਾਬਾ ਸੰਤੋਖ ਸਿੰਘ ਫ਼ਤਹਿਗੜ੍ਹ ਸਾਹਿਬ ਵਿਖੇ ਵਿਭਾਗ ਵਲੋਂ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਹੋਮਿਉਪੈਥੀ ਦਵਾਈਆਂ ਨਾਲ 395 ਤੇ ਆਯੁਰਵੈਦਿਕ ਦਵਾਈਆਂ ਨਾਲ 420 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ।
ਅਜੀਤ ਡੈਸਕ
18-09-2026