18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਰਾਲੀ ਨੂੰ ਅੱਗ ਨਾ ਲਗਾ ਕੇ ਜੈਵਿਕ ਖੇਤੀ ’ਚ ਮਿਸਾਲ ਬਣਿਆ ਸਿਮਰਨਜੀਤ ਸਿੰਘ

ਅਮਲੋਹ, 17 ਸਤੰਬਰ (ਹਰਪ੍ਰੀਤ ਸਿੰਘ ਗਿੱਲ)-ਬਲਾਕ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਦਾ ਅਗਾਂਹਵਧੂ ਕਿਸਾਨ ਸਿਮਰਨਜੀਤ ਸਿੰਘ ਪਿਛਲੇ 10 ਸਾਲਾਂ ਤੋਂ 15 ਏਕੜ ਰਕਬੇ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨਾਂ ਜੈਵਿਕ ਖੇਤੀ ਕਰਕੇ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਚੰਗਾ ਮੁਨਾਫ਼ਾ ਕਮਾ ਰਿਹਾ ਹੈ। ਸਿਮਰਨਜੀਤ ਸਿੰਘ ਵਲੋਂ ਅਪਣਾਈਆਂ ਜਾ ਰਹੀਆਂ ਨਵੀਨਤਮ ਖੇਤੀ ਤਕਨੀਕਾਂ ਲਈ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਹੋਏ ਰਾਜ ਪੱਧਰੀ ਕਿਸਾਨ ਮੇਲੇ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ।

ਅਜੀਤ ਡੈਸਕ 18-09-2026
ਅਮਲੋਹ, 17 ਸਤੰਬਰ (ਹਰਪ੍ਰੀਤ ਸਿੰਘ ਗਿੱਲ)-ਬਲਾਕ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਦਾ ਅਗਾਂਹਵਧੂ ਕਿਸਾਨ ਸਿਮਰਨਜੀਤ ਸਿੰਘ ਪਿਛਲੇ 10 ਸਾਲਾਂ ਤੋਂ 15 ਏਕੜ ਰਕਬੇ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨਾਂ ਜੈਵਿਕ ਖੇਤੀ ਕਰਕੇ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਚੰਗਾ ਮੁਨਾਫ਼ਾ ਕਮਾ ਰਿਹਾ ਹੈ। ਸਿਮਰਨਜੀਤ ਸਿੰਘ ਵਲੋਂ ਅਪਣਾਈਆਂ ਜਾ ਰਹੀਆਂ ਨਵੀਨਤਮ ਖੇਤੀ ਤਕਨੀਕਾਂ ਲਈ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਹੋਏ ਰਾਜ ਪੱਧਰੀ ਕਿਸਾਨ ਮੇਲੇ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਸਿਮਰਨਜੀਤ ਸਿੰਘ ਫ਼ਸਲੀ ਵਿਭਿੰਨਤਾ ਨੂੰ ਤਰਜੀਹ ਦਿੰਦਿਆਂ ਜੈਵਿਕ ਬਾਸਮਤੀ 1509 ਤੇ 1121, ਸਰ੍ਹੋਂ, ਸੋਇਆਬੀਨ, ਹਲਦੀ, ਕਾਲੀ ਕਣਕ, ਚਪਾਤੀ ਨੰਬਰ-1 ਕਣਕ, ਮੂੰਗੀ, ਮਾਹ, ਛੋਲੇ, ਕੰਗਣੀ, ਕੋਧਰਾ, ਪਿਆਜ਼, ਜੌਂ, ਚਿੱਟੇ ਤਿਲ ਅਤੇ ਨੇਪੀਅਰ ਬਾਜਰਾ ਬੀਜਦਾ ਹੈ। ਉਹ ਸਰ੍ਹੋਂ ਦੀ ਪ੍ਰੋਸੈਸਿੰਗ ਕਰਕੇ ਜੈਵਿਕ ਤੇਲ ਅਤੇ ਪਸ਼ੂਆਂ ਲਈ ਖਲ੍ਹ ਤਿਆਰ ਕਰਦਾ ਹੈ, ਜਦਕਿ ਵੱਖ-ਵੱਖ ਕਿਸਮਾਂ ਦੀ ਹਲਦੀ ਦੀ ਕਾਸ਼ਤ, ਬੀਜ ਤਿਆਰ ਕਰਨ ਅਤੇ ਪ੍ਰੋਸੈਸਿੰਗ ਰਾਹੀਂ ਜੈਵਿਕ ਹਲਦੀ ਵੀ ਤਿਆਰ ਕਰਕੇ ਵੇਚ ਰਿਹਾ ਹੈ। ਕਿਸਾਨ ਵਲੋਂ ਖ਼ੁਦ ਗਡੋਇਆਂ ਖਾਦ ਤਿਆਰ ਕੀਤੀ ਜਾਂਦੀ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਿਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਮੀਂਹ ਦੇ ਪਾਣੀ ਨੂੰ ਪੁਰਾਣੇ ਖੂਹ ਵਿਚ ਇਕੱਠਾ ਕਰਕੇ ਵਾਟਰ ਰੀਚਾਰਜਿੰਗ ਵੀ ਕੀਤੀ ਜਾ ਰਹੀ ਹੈ। ਸਿਮਰਨਜੀਤ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤ ਵਿਚ ਹੀ ਰਲਾਉਣ ਅਤੇ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਧਰਤੀ ਅਤੇ ਵਾਤਾਵਰਨ ਦੀ ਸੰਭਾਲ ਲਈ ਇਹ ਸਮੇਂ ਦੀ ਲੋੜ ਹੈ। ਜੇਕਰ ਹੁਣ ਤੋਂ ਸੁਚੇਤ ਨਾ ਹੋਏ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਨਵੇਂ ਦਾਖ਼ਲ ਹੋਏ 46 ਪੀ. ਐਚ. ਡੀ. ਖੋਜਾਰਥੀਆਂ ਲਈ ਸਵਾਗਤੀ ਸਮਾਗਮ ਅਗਲੀ ਖ਼ਬਰ ਐਸ. ਐਮ. ਸੀ. ਟ੍ਰੇਨਿੰਗਾਂ ਬਦਲ ਸਕਦੀਆਂ ਹਨ ਸਕੂਲਾਂ ਦੀ ਨੁਹਾਰ- ਡੀ. ਈ. ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।