18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਟਿਆਲਾ ਦਿਹਾਤੀ ਦੇ ਕਾਂਗਰਸੀ ਆਗੂਆਂ ਵਲੋਂ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ

ਪਟਿਆਲਾ, 17 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦਿਹਾਤੀ ਦੇ ਕਾਂਗਰਸੀ ਆਗੂਆਂ ਦੇ ਇਕ ਵਫ਼ਦ ਨੇ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਕਾਂਗਰਸ ਕੰਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਹਲਕੇ ਦੇ ਮੌਜੂਦਾ ਰਾਜਨੀਤਿਕ ਹਾਲਾਤ, ਕਾਂਗਰਸ ਪਾਰਟੀ ਦੀ ਜ਼ਮੀਨੀ ਸਥਿਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਆਗੂਆਂ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਦੀ ਚੋਣ ਸੰਬੰਧੀ ਕਿਹਾ ਕਿ ਕਿਸੇ ਵੀ ਹਲਕੇ ਵਿਚ ਟਿਕਟ ਦੇਣ ਸਮੇਂ ਸਿਰਫ਼ ਨਿੱਜੀ ਜਾਂ ਪਰਿਵਾਰਕ ਪਛਾਣ ਦੀ ਬਜਾਏ ਉਮੀਦਵਾਰ ਦੀ ਪਿਛਲੀ ਚੋਣੀ ਕਾਰਗੁਜ਼ਾਰੀ, ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ, ਪਾਰਟੀ ਵਰਕਰਾਂ ਵਿਚ ਪਕੜ, ਸੰਗਠਨ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਤੇ ਹਲਕੇ ਵਿਚ ਲੋਕਾਂ ਦੀ ਸਵੀਕਾਰਤਾ ਨੂੰ ਵੀ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ।

ਅਜੀਤ ਡੈਸਕ 18-09-2026
ਪਟਿਆਲਾ, 17 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦਿਹਾਤੀ ਦੇ ਕਾਂਗਰਸੀ ਆਗੂਆਂ ਦੇ ਇਕ ਵਫ਼ਦ ਨੇ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਕਾਂਗਰਸ ਕੰਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਹਲਕੇ ਦੇ ਮੌਜੂਦਾ ਰਾਜਨੀਤਿਕ ਹਾਲਾਤ, ਕਾਂਗਰਸ ਪਾਰਟੀ ਦੀ ਜ਼ਮੀਨੀ ਸਥਿਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਆਗੂਆਂ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਦੀ ਚੋਣ ਸੰਬੰਧੀ ਕਿਹਾ ਕਿ ਕਿਸੇ ਵੀ ਹਲਕੇ ਵਿਚ ਟਿਕਟ ਦੇਣ ਸਮੇਂ ਸਿਰਫ਼ ਨਿੱਜੀ ਜਾਂ ਪਰਿਵਾਰਕ ਪਛਾਣ ਦੀ ਬਜਾਏ ਉਮੀਦਵਾਰ ਦੀ ਪਿਛਲੀ ਚੋਣੀ ਕਾਰਗੁਜ਼ਾਰੀ, ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ, ਪਾਰਟੀ ਵਰਕਰਾਂ ਵਿਚ ਪਕੜ, ਸੰਗਠਨ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਤੇ ਹਲਕੇ ਵਿਚ ਲੋਕਾਂ ਦੀ ਸਵੀਕਾਰਤਾ ਨੂੰ ਵੀ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਟਿਕਟ ਵੰਡ ਦਾ ਫੈਸਲਾ ਕਰਦੇ ਸਮੇਂ ਹਲਕੇ ਦੇ ਮੌਜੂਦਾ ਰਾਜਨੀਤਿਕ ਹਾਲਾਤ ਤੇ ਜ਼ਮੀਨੀ ਵਰਕਰਾਂ ਦੀ ਰਾਏ ਨੂੰ ਵੀ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ। ਚੰਨੀ ਨਾਲ ਮੁਲਾਕਾਤ ਕਰਨ ਵਾਲਿਆਂ ਵਿਚ ਸੇਵਕ ਸਿੰਘ ਝਿੱਲ, ਸਾਬਕਾ ਕੌਂਸਲਰ ਪਟਿਆਲਾ, ਐਡਵੋਕੇਟ ਭੂਵੇਸ ਤਿਵਾੜੀ, ਅਮਰਪ੍ਰੀਤ ਸਿੰਘ ਬੋਬੀ, ਸਾਬਕਾ ਕੌਂਸਲਰ, ਅਤੇ ਰਿਧਮ ਸ਼ਰਮਾ, ਯੂਥ ਕਾਂਗਰਸ ਪ੍ਰਧਾਨ, ਸ਼ਾਮਲ ਸਨ। ਵਫ਼ਦ ਨੇ ਕਿਹਾ ਕਿ ਪਟਿਆਲਾ ਦਿਹਾਤੀ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਨਾਲ ਲੈ ਕੇ ਚੱਲਣ, ਜ਼ਮੀਨੀ ਫੀਡਬੈਕ ਨੂੰ ਤਰਜੀਹ ਦੇਣ ਤੇ ਆਉਣ ਵਾਲੀਆਂ ਚੋਣਾਂ ਲਈ ਸਮੇਂ ਸਿਰ ਸੰਗਠਨਾਤਮਕ ਤਿਆਰੀਆਂ ਕਰਨ ਦੀ ਲੋੜ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਵਲੋਂ ਬਿਰਧਨੋ ਵਿਖੇ ਨਵੀਂ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।