18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ ਰਾਨਡਿਵੂ 2026-27 ਕਰਵਾਇਆ

ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਅੰਗਰੇਜ਼ੀ ਵਿਭਾਗ ਦੀ ਇੰਗਲਿਸ਼ ਲਿਟਰੇਰੀ ਸੋਸਾਇਟੀ ਵਲੋਂ ਅੰਡਰਗ੍ਰੈਜੂਏਟ ਤੇ ਪੋਸਟ-ਗ੍ਰੈਜੂਏਟ ਕਲਾਸਾਂ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਰਾਨਡਿਵੂ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 18-09-2026
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਅੰਗਰੇਜ਼ੀ ਵਿਭਾਗ ਦੀ ਇੰਗਲਿਸ਼ ਲਿਟਰੇਰੀ ਸੋਸਾਇਟੀ ਵਲੋਂ ਅੰਡਰਗ੍ਰੈਜੂਏਟ ਤੇ ਪੋਸਟ-ਗ੍ਰੈਜੂਏਟ ਕਲਾਸਾਂ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਰਾਨਡਿਵੂ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੇਂ ਵਿਦਿਆਰਥੀਆਂ ਦੇ ਆਤਮਵਿਸ਼ਵਾਸ ਨੂੰ ਵਧਾਉਣ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਹ ਪ੍ਰੋਗਰਾਮ ਤਿੰਨ ਪੜਾਵਾਂ ਜਾਣ-ਪਛਾਣ ਦੌਰ, ਪ੍ਰਤਿਭਾ ਦੌਰ ਤੇ ਪ੍ਰਸ਼ਨ/ਉੱਤਰ ਦੌਰ ਵਿਚ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਵਿਦਿਆਰਥੀਆਂ ਦੁਆਰਾ ਗਾਇਣ, ਨ੍ਰਿਤ, ਅਦਾਕਾਰੀ, ਸਾਜ਼ ਸੰਗੀਤ, ਕਵਿ ਉਚਾਰਨ, ਸਟੈਂਡ-ਅੱਪ ਕਾਮੇਡੀ ਆਦਿ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਕੈਮਿਸਟਰੀ ਵਿਭਾਗ ਦੇ ਡਾ. ਕੁਲਦੀਪ ਕੌਰ ਅਤੇ ਅੰਗਰੇਜ਼ੀ ਵਿਭਾਗ ਦੇ ਪ੍ਰੋ. ਹਰਬੀਰ ਕੌਰ ਨੇ ਜੱਜ ਸਾਹਿਬਾਨ ਦੀ ਭੂਮਿਕਾ ਨਿਭਾਈ। ਇਸ ਮੌਕੇ ਵਿਭਾਗ ਦੇ ਹੋਣਹਾਰ ਵਿਦਿਆਰਥੀਆਂ ਪ੍ਰਿਅੰਕਾ ਰਾਜਪੂਤ ਨੂੰ ਮਿਸ ਰਾਨਡਿਵੂ ਅਤੇ ਸਾਹਿਬਜੀਤ ਸਿੰਘ ਮਿਸਟਰ ਰਾਨਡਿਵੂ ਚੁਣਿਆ ਗਿਆ। ਗੁਰਨੂਰ ਕੌਰ ਨੇ ਮਿਸ ਟੈਲੇਂਟ ਤੇ ਹਰਮਨਜੋਤ ਸਿੰਘ ਨੇ ਮਿਸਟਰ ਟੈਲੇਂਟ ਦਾ ਖ਼ਿਤਾਬ ਜਿੱਤਿਆ। ਇਸ ਤੋਂ ਇਲਾਵਾ ਜਸ਼ਨਪ੍ਰੀਤ ਕੌਰ ਨੇ ਮਿਸ ਐਲੀਗੈਂਟ ਅਤੇ ਨਰਜਿੰਦਰ ਸਿੰਘ ਨੂੰ ਮਿਸਟਰ ਪਰਸਨੈਲਿਟੀ ਚੁਣਿਆ ਗਿਆ। ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਗੌਰੀ ਹਾਂਡਾ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗੀਦਾਰਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੇ ਅਖੀਰ ਵਿਚ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਕਨਵੀਨਰ ਡਾ. ਮਨਿੰਦਰ ਕੈਂਥ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਵਿਭਾਗ ਦੇ ਫੈਕਲਟੀ ਮੈਂਬਰ ਡਾ. ਬ੍ਰਹਮਜੋਤ ਕੌਰ, ਪ੍ਰੋ. ਮਨਮੀਤ ਕੌਰ, ਪ੍ਰੋ. ਭਾਗਵਿੰਦਰ ਕੌਰ, ਪ੍ਰੋ. ਮਨਜੋਤ ਕੌਰ, ਪ੍ਰੋ. ਅੰਮ੍ਰਿਤ ਕੌਰ, ਪ੍ਰੋ. ਹਰਸੁਮੀਤ ਸਿੰਘ, ਪ੍ਰੋ. ਸਹਿਜਦੀਪ ਕੌਰ, ਪ੍ਰੋ. ਦਿਸ਼ਾ, ਪ੍ਰੋ. ਅੰਮ੍ਰਿਤਪਾਲ ਕੌਰ, ਪ੍ਰੋ. ਸ਼ਿਵਾਨੀ , ਪ੍ਰੋ. ਜਸਮੀਨ ਕੌਰ ਤੇ ਪ੍ਰੋ. ਗੁਰਪ੍ਰੀਤ ਕੌਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਰਾਜਸਥਾਨ ਬਾਗੜ ਦੇ ਸਾਲਾਨਾ ਮੇਲੇ ਸੰਬੰਧੀ ਸ਼ਰਧਾਲੂਆਂ ਦਾ ਜਥਾ ਰਵਾਨਾ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ ’ਚ ਇੰਜੀਨੀਅਰਸ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।