ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀਆਂ ਹਨ-ਜਥੇਦਾਰ ਰਿਆ
ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਚੁੰਨੀ ਕਲਾਂ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ।
ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਚੁੰਨੀ ਕਲਾਂ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਸਾਂਝੀਵਾਲਤਾ, ਆਪਸੀ ਭਾਈਚਾਰੇ, ਨਿਮਰਤਾ ਅਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲ ਕੇ ਹੀ ਸਮਾਜ ਵਿਚ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਚੰਨ੍ਹੀ ਕਲਾਂ ਲਈ ਭੇਜੇ ਗਏ ਸਾਜ਼ ( ਹਰਮੋਨੀਅਨ ਤੇ ਤਬਲਾ) ਪ੍ਰਬੰਧਕ ਕਮੇਟੀ ਨੂੰ ਭੇਟ ਕੀਤੇ, ਤਾਂ ਜੋ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਦੌਰਾਨ ਕੀਰਤਨ ਸੇਵਾ ਨੂੰ ਹੋਰ ਸੁਚੱਜੇ ਢੰਗ ਨਾਲ ਨਿਭਾਇਆ ਜਾ ਸਕੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਅਵਤਾਰ ਸਿੰਘ ਰਿਆ ਨੂੰ ਸਿਰੋਪਾਉ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ ਮੈਂਬਰ ਸਤਨਾਮ ਸਿੰਘ ਕਾਲੇਮਾਜਰਾ, ਪਰਮਿੰਦਰ ਸਿੰਘ ਭਿੰਦਾ ਚੁੰਨ੍ਹੀ ਖ਼ੁਰਦ, ਅਵਤਾਰ ਸਿੰਘ ਚੁੰਨੀ ਕਲਾਂ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ, ਖ਼ਜ਼ਾਨਚੀ ਕੈਪਟਨ ਨਾਹਰ ਸਿੰਘ, ਭਗਵੰਤ ਸਿੰਘ ਮਾਨ ਸੈਕਟਰੀ, ਦਲਜੀਤ ਸਿੰਘ ਪੈੱ੍ਰਸ ਸਕੱਤਰ, ਸੁਰਿੰਦਰਜੀਤ ਸਿੰਘ, ਕਿਰਨਦੀਪ ਸਿੰਘ ਮੀਤ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ।