20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੀ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੀ ਹੋਈ ਚੋਣ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਅੱਜ ਇੱਥੇ ਇਕ ਨਿੱਜੀ ਰੈਸਟੋਰੈਂਟ ਵਿਚ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਤੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਦੀ ਅਗਵਾਈ ਹੇਠ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਦੀ ਚੋਣ ਕਰਨ ਲਈ ਇਜਲਾਸ ਬੁਲਾਇਆ ਗਿਆ। ਇਸ ਇਜਲਾਸ ਨੂੰ ਸਫਲ ਬਣਾਉਣ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਪੈੱ੍ਰਸ ਸਕੱਤਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ (ਮੇਲ ਤੇ ਫੀਮੇਲ) ਦੇ ਸੂਬਾਈ ਆਗੂ ਰਣਦੀਪ ਸਿੰਘ ਨੇ ਅਹਿਮ ਭੂਮਿਕਾ ਨਿਭਾਈ।

ਇਜਲਾਸ ਦੌਰਾਨ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੇ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਸੂਬਾਈ ਆਗੂ ਤੇ ਮੈਂਬਰ। ਤਸਵੀਰ: ਕਰਨ 20-09-2026
ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਅੱਜ ਇੱਥੇ ਇਕ ਨਿੱਜੀ ਰੈਸਟੋਰੈਂਟ ਵਿਚ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਤੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਦੀ ਅਗਵਾਈ ਹੇਠ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਦੀ ਚੋਣ ਕਰਨ ਲਈ ਇਜਲਾਸ ਬੁਲਾਇਆ ਗਿਆ। ਇਸ ਇਜਲਾਸ ਨੂੰ ਸਫਲ ਬਣਾਉਣ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਪੈੱ੍ਰਸ ਸਕੱਤਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ (ਮੇਲ ਤੇ ਫੀਮੇਲ) ਦੇ ਸੂਬਾਈ ਆਗੂ ਰਣਦੀਪ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਬਹਾਦਰ ਸਿੰਘ ਬੁੱਗਾ, ਜਸਪਾਲ ਸਿੰਘ ਗਡਹੇੜਾ, ਗੁਰਮੇਲ ਸਿੰਘ ਵੇਅਰ ਹਾਊਸ, ਜਸਵਿੰਦਰ ਸਿੰਘ ਅਮਲੋਹ, ਬਲਤੇਜ ਸਿੰਘ, ਜਗਦੀਸ਼ ਸਿੰਘ ਚਾਹਲ ਸੂਬਾ ਪ੍ਰਧਾਨ ਤੇ ਪ੍ਰੇਮ ਚਾਵਲਾ ਜਨਰਲ ਸਕੱਤਰ ਨੇ ਭਗਵੰਤ ਮਾਨ ਸਰਕਾਰ ਵਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਭਾਗ ਦੌਰਾਨ ਲਗਾਤਾਰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਲਾਗੂ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 18 ਫ਼ੀਸਦੀ ਡੀ.ਏ ਤੁਰੰਤ ਦਿੱਤਾ ਜਾਵੇ। ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕੀਤੇ ਜਾਣ, ਕੱਚੇ ਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਆਦਿ ਮੰਗਾਂ ਪ੍ਰਵਾਨ ਕੀਤੀਆਂ ਜਾਣ। ਇਜਲਾਸ ਦੌਰਾਨ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਬਹਾਦਰ ਸਿੰਘ ਬੁੱਗਾ ਨੂੰ ਪ੍ਰਧਾਨ, ਜੋਗਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਤਖਵਿੰਦਰ ਸਿੰਘ ਚੀਮਾ ਜਨਰਲ ਸਕੱਤਰ, ਮਲਕੀਤ ਸਿੰਘ ਸਗੋਟੇ ਵਿੱਤ ਸਕੱਤਰ, ਜੋਗਿੰਦਰ ਸਿੰਘ ਜੱਲ੍ਹਾ ਪ੍ਰੈੱਸ ਸਕੱਤਰ, ਹਰਜੀਤ ਸਿੰਘ ਸਲਾਹਕਾਰ, ਮਲਕੀਤ ਸਿੰਘ ਜਥੇਬੰਦੀਆਂ ਸਕੱਤਰ, ਹਰਚੰਦ ਸਿੰਘ ਤੇ ਅਮਰੀਕ ਸਿੰਘ ਮੈਂਬਰ ਕਾਰਜਕਾਰਨੀ ਕਮੇਟੀ, ਬਲਤੇਜ ਸਿੰਘ ਅਮਲੋਹ ਯੂਨਿਟ, ਸਲਾਮ ਦੀਨ ਬਾਵਾ ਗੋਬਿੰਦਗੜ੍ਹ ਯੂਨਿਟ ਅਤੇ ਜਸਪਾਲ ਸਿੰਘ ਗਡਹੇੜਾ ਸਰਹਿੰਦ ਯੂਨਿਟ ਚੁਣੇ ਗਏ। ਇਸ ਮੌਕੇ ’ਤੇ ਦੇਸਰਾਜ ਬਸੀ ਪਠਾਣਾਂ, ਅੰਮ੍ਰਿਤਪਾਲ ਕੌਰ, ਹਰਪ੍ਰੀਤ ਕੌਰ, ਅਮਨਦੀਪ ਕੌਰ, ਕੁਲਦੀਪ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਚੰਦ ਸਿੰਘ, ਸੁਖਦੇਵ ਸਿੰਘ, ਹਰਜੀਤ ਸਿੰਘ ਵੀ ਹਾਜ਼ਰ ਸਨ। ਇਜਲਾਸ ਉਪਰੰਤ ਨਵੇਂ ਚੁਣੇ ਅਹੁਦੇਦਾਰਾਂ ਨੂੰ ਹਾਰ ਪਾ ਕੇ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਰੱਖੜਾ ਨੂੰ ਹਲਕਾ ਸਮਾਣਾ ਦਾ ਇੰਚਾਰਜ ਬਣਾਏ ਜਾਣ ’ਤੇ ਬੰਗੜ ਵਲੋਂ ਵਧਾਈ ਅਗਲੀ ਖ਼ਬਰ ‘ ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਕੀਤੀ ਸ਼ਹਿਰ ਦੀ ਸਫ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।