20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਟੇਟ ਬੈਂਕ ਆਫ਼ ਇੰਡੀਆ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਵੱਛਤਾ ਦਾ ਪ੍ਰਣ ਲਿਆ

. ਫਤਹਿਗੜ੍ਹ ਸਾਹਿਬ, 19 ਸਤੰਬਰ (ਮਨਪ੍ਰੀਤ ਸਿੰਘ)- ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਸਟੇਟ ਬੈਂਕ ਆਫ਼ ਇੰਡੀਆ, ਬਰਾਂਚ ਡੀ.

ਅਜੀਤ ਡੈਸਕ 20-09-2026
. ਫਤਹਿਗੜ੍ਹ ਸਾਹਿਬ, 19 ਸਤੰਬਰ (ਮਨਪ੍ਰੀਤ ਸਿੰਘ)- ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਸਟੇਟ ਬੈਂਕ ਆਫ਼ ਇੰਡੀਆ, ਬਰਾਂਚ ਡੀ. ਸੀ. ਕੰਪਲੈਕਸ, ਫ਼ਤਹਿਗੜ੍ਹ ਸਾਹਿਬ ਵਿਖੇ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਸਾਫ਼-ਸੁਥਰੇ ਵਾਤਾਵਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅਧਿਕਾਰੀ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ। ਇਹ ਜਾਣਕਾਰੀ ਦਿੰਦਿਆਂ ਲੀਡ ਬੈਂਕ ਮੈਨੇਜਰ ਸੁਮਨ ਸਹੋਤਾ ਨੇ ਦੱਸਿਆ ਕਿ ਸਰਕਾਰ ਵਲੋਂ 2 ਅਕਤੂਬਰ 2026 ਤੱਕ ‘ਸਵੱਛਤਾ ਵਿਚ ਸਹਿਭਾਗ–ਸਵੱਛ ਭਾਰਤ, ਵਿਕਸਿਤ ਭਾਰਤ’ ਦੇ ਥੀਮ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਚਲਾਈ ਜਾ ਰਹੀ ਹੈ। ਲੀਡ ਜ਼ਿਲ੍ਹਾ ਮੈਨੇਜਰ ਸੁਮਨ ਸਹੋਤਾ ਨੇ ਕਿਹਾ ਕਿ ‘ਸਵੱਛਤਾ ਹੀ ਸੇਵਾ’ ਦਾ ਸੰਦੇਸ਼ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਨਾ ਸਿਰਫ਼ ਚੰਗੀ ਸਿਹਤ ਲਈ ਜ਼ਰੂਰੀ ਹੈ, ਸਗੋਂ ਇਹ ਇਕ ਜਾਗਰੂਕ, ਜ਼ਿੰਮੇਵਾਰ ਤੇ ਵਿਕਸਿਤ ਸਮਾਜ ਦੀ ਪਹਿਚਾਣ ਵੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸਵੱਛਤਾ ਨੂੰ ਸਿਰਫ਼ ਇਕ ਮੁਹਿੰਮ ਤੱਕ ਸੀਮਤ ਨਾ ਰੱਖਿਆ ਜਾਵੇ, ਬਲਕਿ ਇਸ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਖ਼ੁਦ ਸਵੱਛਤਾ ਪ੍ਰਤੀ ਸੁਚੇਤ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰਾਂ, ਸਹਿਕਰਮੀਆਂ ਅਤੇ ਆਮ ਲੋਕਾਂ ਨੂੰ ਵੀ ਸਫ਼ਾਈ ਪ੍ਰਤੀ ਪ੍ਰੇਰਿਤ ਕਰਨ, ਤਾਂ ਜੋ ਸਵੱਛ, ਸੁੰਦਰ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।
ਪਿਛਲੀ ਖ਼ਬਰ ਡਾ. ਮਨੋਹਰ ਸਿੰਘ ਵਲੋਂ ਪਿੰਡ ਭੜੀ ਵਿਖੇ ਕੀਤੀ ਜਾ ਰਹੀ ਰੈਲੀ ਦਾ ਕਾਂਗਰਸ ਨਾਲ ਕੋਈ ਸੰਬੰਧ ਨਹੀਂ- ਸੁਰਿੰਦਰ ਸਿੰਘ ਰਾਮਗੜ੍... ਅਗਲੀ ਖ਼ਬਰ ਆਸਰਾ ਵੈਲਫੇਅਰ ਸੁਸਾਇਟੀ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।