21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸ੍ਰੀ ਅਨੰਦਪੁਰ ਸਾਹਿਬ ਵਿਵਾਦ ਦੀ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ- ਵਿਧਾਇਕ ਮਨਪ੍ਰੀਤ ਇਯਾਲੀ

ਅਮਲੋਹ, 20 ਸਤੰਬਰ (ਕੇਵਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਹਲਕਾ ਅਮਲੋਹ ਦੇ ਪਿੰਡ ਮਾਲੋਵਾਲ ਵਿਖੇ ਸੀਨੀਅਰ ਆਗੂ ਸਟੈਲਨਜੀਤ ਸਿੰਘ ਸੋਨੂੰ ਟਿੱਬੀ ਦੀ ਅਗਵਾਈ ਵਿਚ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੇ ਵਿਵਾਦ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਬੀਬੀਆਂ, ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 21-09-2026
ਅਮਲੋਹ, 20 ਸਤੰਬਰ (ਕੇਵਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਹਲਕਾ ਅਮਲੋਹ ਦੇ ਪਿੰਡ ਮਾਲੋਵਾਲ ਵਿਖੇ ਸੀਨੀਅਰ ਆਗੂ ਸਟੈਲਨਜੀਤ ਸਿੰਘ ਸੋਨੂੰ ਟਿੱਬੀ ਦੀ ਅਗਵਾਈ ਵਿਚ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੇ ਵਿਵਾਦ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਬੀਬੀਆਂ, ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਐਸ.ਜੀ.ਪੀ.ਸੀ. ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਭਾਈ ਮਲਕੀਤ ਸਿੰਘ ਨੂੰ ਪੰਥ ਵਿਚੋਂ ਛੇਕਣ ਦਾ ਮਾਮਲਾ ਵੱਖਰਾ ਵਿਸ਼ਾ ਹੈ, ਜਦਕਿ ਇਸ ਪੂਰੀ ਘਟਨਾ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਵਿਅਕਤੀ ਜਾਂ ਆਗੂ ਘਟਨਾ ਲਈ ਜ਼ਿੰਮੇਵਾਰ ਪਾਏ ਜਾਣ, ਉਨ੍ਹਾਂ ਦੀ ਨਿਸ਼ਾਨਦੇਹੀ ਕਰਕੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਉਹ ਪਵਿੱਤਰ ਧਰਤੀ ਹੈ, ਜਿੱਥੇ ਖ਼ਾਲਸਾ ਪੰਥ ਦੀ ਸਾਜਣਾ ਹੋਈ ਸੀ ਅਤੇ ਉੱਥੇ ਅਜਿਹੀਆਂ ਘਟਨਾਵਾਂ ਵਾਪਰਨਾ ਸਿੱਖ ਸੰਗਤ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਐਫ.ਆਈ.ਆਰ. ਵਿਚ ਧਾਰਮਿਕ ਸੰਸਥਾਵਾਂ, ਗੁਰੂ ਸਾਹਿਬਾਨ ਅਤੇ ਪ੍ਰਮੁੱਖ ਅਹੁਦੇਦਾਰਾਂ ਦੇ ਨਾਮ ਆਉਣ ਸਬੰਧੀ ਵੀ ਚਿੰਤਾ ਪ੍ਰਗਟਾਈ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੋਂ ਮੰਗ ਕੀਤੀ ਕਿ ਮਾਮਲੇ ਦੀ ਪੂਰੀ ਸਚਾਈ ਸੰਗਤ ਦੇ ਸਾਹਮਣੇ ਲਿਆਂਦੀ ਜਾਵੇ। ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਇਆਲੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜਲਦ ਹੀ ਨਸ਼ਿਆਂ ਖ਼ਿਲਾਫ਼ ਆਪਣਾ ਏਜੰਡਾ ਅਤੇ ਰੋਡਮੈਪ ਲੋਕਾਂ ਸਾਹਮਣੇ ਰੱਖਿਆ ਜਾਵੇਗਾ। ਉਨ੍ਹਾਂ ਸਰਹੱਦ ਪਾਰੋਂ ਡਰੋਨਾਂ ਰਾਹੀਂ ਆ ਰਹੇ ਨਸ਼ਿਆਂ ’ਤੇ ਰੋਕ ਲਗਾਉਣ ਲਈ ਬੀ.ਐੱਸ.ਐੱਫ. ਅਤੇ ਕੇਂਦਰ ਸਰਕਾਰ ਤੋਂ ਠੋਸ ਕਦਮ ਚੁੱਕਣ ਦੀ ਮੰਗ ਵੀ ਕੀਤੀ। ਇਯਾਲੀ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰਾਂ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਰਹੀਆਂ ਹਨ ਅਤੇ ਲੋਕ ਇਕ ਮਜ਼ਬੂਤ ਖੇਤਰੀ ਤੇ ਪੰਥਕ ਧਿਰ ਦੀ ਭਾਲ ਵਿਚ ਹਨ। ਇਸੇ ਕਾਰਨ ਉਨ੍ਹਾਂ ਦੀ ਜਥੇਬੰਦੀ ਨਾਲ ਲੋਕਾਂ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ। ਇਸ ਮੌਕੇ ਤੇ ਸੀਨੀਅਰ ਆਗੂ ਸਟੈਲਨਜੀਤ ਸਿੰਘ ਸੋਨੂੰ ਵਲੋਂ ਜਿੱਥੇ ਵੱਡੀ ਗਿਣਤੀ ਰੈਲੀ ਵਿਚ ਪਹੁੰਚੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਉੱਥੇ ਹੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਆਗੂ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਘੋਲਾ ਨੂੰ ਵੱਖ-ਵੱਖ ਰਾਜਸੀ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 40 ਦੇ ਕਰੀਬ ਪੇਟੀਆਂ ਬਰਾਮਦ, ਕਾਰ ਚਾਲਕ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।