21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਗੁ: ਸਾਹਿਬ ਸੁਰਾਜਪੁਰ ਵਿਖੇ ਬਰਸੀ ਸਮਾਗਮ ਸ਼ਰਧਾ ਪੂਰਵਕ ਸਮਾਪਤ ਮਹਾਂਪੁਰਖਾਂ ਦੇ ਜੀਵਨ ਤੋਂ ਸੇਧ ਲੈ ਕੇ ਸਾਨੂੰ ਸ਼ਬਦ ਗੁਰੂ ਲੜ ਲੱਗਣਾ ਚਾਹੀਦਾ ਹੈ-ਬਾਬਾ ਬਲਬੀਰ ਸਿੰਘ ਸੁਰਾਜਪੁਰ

ਨਾਭਾ, 20 ਸਤੰਬਰ (ਵਰਿੰਦਰ ਵਰਮਾ)-ਇਥੋਂ ਨੇੜਲੇ ਪਿੰਡ ਸੁਰਾਜਪੁਰ ਵਿਖੇ ਸਚਖੰਡ ਵਾਸੀ ਸੰਤ ਬਾਬਾ ਹਰਭਜਨ ਸਿੰਘ ਦੇ ਪਾਵਨ ਤਪ ਅਸਥਾਨ ਗੁ: ਸੰਤ ਈਸ਼ਰ ਸਿੰਘ ਆਸ਼ਰਮ ਸੁਰਾਜਪੁਰ ਵਿਖੇ ਸਚਖੰਡ ਵਾਸੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਕਿਸ਼ਨ ਸਿੰਘ ਰਾੜਾ ਸਾਹਿਬ, ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਅਤੇ ਸੰਤ ਬਾਬਾ ਸੁਖਦੇਵ ਸਿੰਘ ਸਿੱਧਸਰ ਅਲੌਹਰਾਂ ਵਾਲਿਆਂ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਇਲਾਕੇ ਦੀਆਂ ਸੰਗਤਾਂ ਅਤੇ ਗੁਰ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਬੀਰ ਸਿੰਘ ਦੇ ਉੱਦਮ ਸਦਕਾ ਕਰਵਾਇਆ ਗਿਆ ਮਹਾਨ ਗੁਰਮਤਿ ਸਮਾਗਮ ਸ਼ਰਧਾ ਪੂਰਵਕ ਅਤੇ ਖਾਲਸਾਈ ਜਾਹੋ ਜਲਾਲ ਨਾਲ ਸੰਪੰਨ ਹੋਇਆ। ਇਸ ਮੌਕੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਪ੍ਰਚਾਰਕ, ਕਥਾਵਾਚਕਾਂ ਤੋਂ ਇਲਾਵਾ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਵਲੋਂ ਜਥੇਦਾਰ ਸੁਖਵਿੰਦਰ ਸਿੰਘ ਮੁੱਖ ਕੀਰਤਨੀਏ ਰਾੜਾ ਸਾਹਿਬ, ਸੰਤ ਬਾਬਾ ਰੋਸ਼ਨ ਸਿੰਘ ਧਬਲਾਨ, ਸੰਤ ਬਾਬਾ ਗੁਰਮੁਖ ਸਿੰਘ ਆਲੋਵਾਲ, ਬਾਬਾ ਜਸਬੀਰ ਸਿੰਘ ਮੂੰਡਖੇੜਾ, ਬਾਬਾ ਬਲਕਾਰ ਸਿੰਘ ਰੱਖੜਾ, ਬਾਬਾ ਮਨੀ ਸਿੰਘ ਪਹੇਵੇ ਵਾਲੇ, ਬਾਬਾ ਜਗਤਾਰ ਸਿੰਘ ਅਲਹੌਰਾਂ ਸਾਹਿਬ, ਸੰਤ ਹਰਨੇਕ ਸਿੰਘ ਰਾੜਾ ਸਾਹਿਬ ਲੰਗਰਾਂ ਵਾਲਿਆਂ ਦੇ ਜਥੇਦਾਰ ਬਾਬਾ ਹਰਬੰਸ ਸਿੰਘ, ਸਚਖੰਡ ਵਾਸੀ ਸੰਤ ਭਗਵਾਨ ਸਿੰਘ ਬੇਗੋਵਾਲ ਵਾਲਿਆਂ ਦੇ ਜਥੇਦਾਰ ਬਾਬਾ ਗੁਰਮੇਲ ਸਿੰਘ, ਬਾਬਾ ਬਲਜੀਤ ਸਿੰਘ ਫੱਕਰ, ਬਾਬਾ ਅਮਰੀਕ ਸਿੰਘ ਸਾਦੀਹਰੀ, ਗਿਆਨੀ ਅਵਤਾਰ ਸਿੰਘ ਹੈੱਡ ਗ੍ਰੰਥੀ ਗੁ: ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਸੰਤ ਬਾਬਾ ਰਣਜੀਤ ਸਿੰਘ ਢੀਂਗੀ ਵਾਲਿਆਂ ਦਾ ਜੱਥਾ, ਬਾਬਾ ਬਲਜੀਤ ਸਿੰਘ ਖੇੜੀ ਗੌੜੀਆਂ, ਬਾਬਾ ਪਰਮਜੀਤ ਸਿੰਘ ਖੇੜੀ ਮਾਨੀਆਂ, ਭਾਈ ਜਗਜੀਤ ਸਿੰਘ ਸੰਗਤਪੁਰਾ, ਭਾਈ ਰਜਿੰਦਰਪਾਲ ਸਿੰਘ ਕਥਾਵਾਚਕ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਗੁਰਇਤਿਹਾਸ ਅਤੇ ਗੁਰਮਤਿ ਦੀਆਂ ਵਿਚਾਰਾਂ ਸਰਵਣ ਕਰਾ ਕੇ ਗੁਰੂ ਚਰਨਾਂ ਨਾਲ ਜੋੜਦਿਆਂ ਮਹਾਂਪੁਰਖਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ।

ਅਜੀਤ ਡੈਸਕ 21-09-2026
ਨਾਭਾ, 20 ਸਤੰਬਰ (ਵਰਿੰਦਰ ਵਰਮਾ)-ਇਥੋਂ ਨੇੜਲੇ ਪਿੰਡ ਸੁਰਾਜਪੁਰ ਵਿਖੇ ਸਚਖੰਡ ਵਾਸੀ ਸੰਤ ਬਾਬਾ ਹਰਭਜਨ ਸਿੰਘ ਦੇ ਪਾਵਨ ਤਪ ਅਸਥਾਨ ਗੁ: ਸੰਤ ਈਸ਼ਰ ਸਿੰਘ ਆਸ਼ਰਮ ਸੁਰਾਜਪੁਰ ਵਿਖੇ ਸਚਖੰਡ ਵਾਸੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਕਿਸ਼ਨ ਸਿੰਘ ਰਾੜਾ ਸਾਹਿਬ, ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਅਤੇ ਸੰਤ ਬਾਬਾ ਸੁਖਦੇਵ ਸਿੰਘ ਸਿੱਧਸਰ ਅਲੌਹਰਾਂ ਵਾਲਿਆਂ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਇਲਾਕੇ ਦੀਆਂ ਸੰਗਤਾਂ ਅਤੇ ਗੁਰ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਬੀਰ ਸਿੰਘ ਦੇ ਉੱਦਮ ਸਦਕਾ ਕਰਵਾਇਆ ਗਿਆ ਮਹਾਨ ਗੁਰਮਤਿ ਸਮਾਗਮ ਸ਼ਰਧਾ ਪੂਰਵਕ ਅਤੇ ਖਾਲਸਾਈ ਜਾਹੋ ਜਲਾਲ ਨਾਲ ਸੰਪੰਨ ਹੋਇਆ। ਇਸ ਮੌਕੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਪ੍ਰਚਾਰਕ, ਕਥਾਵਾਚਕਾਂ ਤੋਂ ਇਲਾਵਾ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਵਲੋਂ ਜਥੇਦਾਰ ਸੁਖਵਿੰਦਰ ਸਿੰਘ ਮੁੱਖ ਕੀਰਤਨੀਏ ਰਾੜਾ ਸਾਹਿਬ, ਸੰਤ ਬਾਬਾ ਰੋਸ਼ਨ ਸਿੰਘ ਧਬਲਾਨ, ਸੰਤ ਬਾਬਾ ਗੁਰਮੁਖ ਸਿੰਘ ਆਲੋਵਾਲ, ਬਾਬਾ ਜਸਬੀਰ ਸਿੰਘ ਮੂੰਡਖੇੜਾ, ਬਾਬਾ ਬਲਕਾਰ ਸਿੰਘ ਰੱਖੜਾ, ਬਾਬਾ ਮਨੀ ਸਿੰਘ ਪਹੇਵੇ ਵਾਲੇ, ਬਾਬਾ ਜਗਤਾਰ ਸਿੰਘ ਅਲਹੌਰਾਂ ਸਾਹਿਬ, ਸੰਤ ਹਰਨੇਕ ਸਿੰਘ ਰਾੜਾ ਸਾਹਿਬ ਲੰਗਰਾਂ ਵਾਲਿਆਂ ਦੇ ਜਥੇਦਾਰ ਬਾਬਾ ਹਰਬੰਸ ਸਿੰਘ, ਸਚਖੰਡ ਵਾਸੀ ਸੰਤ ਭਗਵਾਨ ਸਿੰਘ ਬੇਗੋਵਾਲ ਵਾਲਿਆਂ ਦੇ ਜਥੇਦਾਰ ਬਾਬਾ ਗੁਰਮੇਲ ਸਿੰਘ, ਬਾਬਾ ਬਲਜੀਤ ਸਿੰਘ ਫੱਕਰ, ਬਾਬਾ ਅਮਰੀਕ ਸਿੰਘ ਸਾਦੀਹਰੀ, ਗਿਆਨੀ ਅਵਤਾਰ ਸਿੰਘ ਹੈੱਡ ਗ੍ਰੰਥੀ ਗੁ: ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਸੰਤ ਬਾਬਾ ਰਣਜੀਤ ਸਿੰਘ ਢੀਂਗੀ ਵਾਲਿਆਂ ਦਾ ਜੱਥਾ, ਬਾਬਾ ਬਲਜੀਤ ਸਿੰਘ ਖੇੜੀ ਗੌੜੀਆਂ, ਬਾਬਾ ਪਰਮਜੀਤ ਸਿੰਘ ਖੇੜੀ ਮਾਨੀਆਂ, ਭਾਈ ਜਗਜੀਤ ਸਿੰਘ ਸੰਗਤਪੁਰਾ, ਭਾਈ ਰਜਿੰਦਰਪਾਲ ਸਿੰਘ ਕਥਾਵਾਚਕ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਗੁਰਇਤਿਹਾਸ ਅਤੇ ਗੁਰਮਤਿ ਦੀਆਂ ਵਿਚਾਰਾਂ ਸਰਵਣ ਕਰਾ ਕੇ ਗੁਰੂ ਚਰਨਾਂ ਨਾਲ ਜੋੜਦਿਆਂ ਮਹਾਂਪੁਰਖਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ। ਸਮਾਗਮ ਦੀ ਸੰਪੂਰਨਤਾ ਗੁਰਅਸਥਾਨ ਗੁ: ਸੁਰਾਜਪੁਰ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਬੀਰ ਸਿੰਘ ਨੇ ਜਿੱਥੇ ਆਏ ਸੰਤਾਂ, ਮਹਾਂਪੁਰਖਾਂ, ਰਾਗੀ, ਢਾਡੀ, ਪ੍ਰਚਾਰਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਂਪੁਰਖਾਂ ਦੀਆਂ ਯਾਦਾਂ ਮਨਾਉਣ ਦਾ ਇਕੋ ਇਕ ਮਨੋਰਥ ਹੁੰਦਾ ਹੈ ਕਿ ਅਸੀਂ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਬਸਰ ਕਰੀਏ ਅਤੇ ਖੰਡੇ ਬਾਟੇ ਦੀ ਪਹੁਲ ਛਕ ਕੇ ਸ਼ਬਦ ਗੁਰੂ ਲੜ ਲੱਗੀਏ ਤਾਂ ਹੀ ਸਾਡੀਆਂ ਬਰਸੀਆਂ, ਦਿਹਾੜੇ ਮਨਾਉਣੇ ਸਫਲੇ ਹੋ ਸਕਦੇ ਹਨ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਗੁਰਮੁਖ ਸਿੰਘ ਭੋਜੋਮਾਜਰੀ ਅਤੇ ਭਾਈ ਜਸਵਿੰਦਰ ਸਿੰਘ ਦੁਬਾਰਾ ਬਾਖੂਬੀ ਨਿਭਾਈ ਗਈ। ਇਸ ਮੌਕੇ ਮਹਾਂਪੁਰਖਾਂ ਦੀ ਯਾਦ ਵਿਚ ਖ਼ੂਨਦਾਨ ਕੈਂਪ ਮੁਫ਼ਤ ਮੈਡੀਕਲ ਕੈਂਪ ਵੀ ਵਿਸ਼ੇਸ਼ ਤੌਰ ’ਤੇ ਲਗਾਏ ਗਏ ਅਤੇ ਲੋੜਵੰਦਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਸੰਤ ਬਾਬਾ ਮੱਖਣ ਸਿੰਘ ਕਾਰ ਸੇਵਾ ਵਾਲੇ, ਬਾਬਾ ਕੀਰਤ ਸਿੰਘ ਤੁੰਗਾਂ, ਬਾਬਾ ਲਾਲ ਸਿੰਘ, ਬਾਬਾ ਸੁਖਵਿੰਦਰ ਸਿੰਘ ਭੋਲਾ ਅਲਹੌਰਾਂ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਮੱਖਣ ਸਿੰਘ ਲਾਲਕਾ, ਚਰਨ ਸਿੰਘ ਐਮ.ਡੀ. ਮਲਕੀਤ ਐਗਰੋਟੈੱਕ ਨਾਭਾ, ਕਰਮਜੀਤ ਸਿੰਘ ਅਲੌਹਰਾਂ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ ਨਾਭਾ, ਜਤਿੰਦਰ ਸਿੰਘ ਰਾਜੂ ਵਾਰਸ ਪੰਜਾਬ ਪਾਰਟੀ, ਜਸਵਿੰਦਰ ਸਿੰਘ ਬੁੱਟਰ ਸੀਨੀਅਰ ਮੀਤ ਪ੍ਰਧਾਨ ਵਾਰਸ ਪੰਜਾਬ ਪਾਰਟੀ, ਚਰਨਜੀਤ ਬਾਤਿਸ਼, ਭੀਮ ਸਿੰਘ ਸਰਪੰਚ ਬਨੇਰਾ, ਪਾਖਰ ਸਿੰਘ, ਧਨੰਜੇ ਵਾਲੀਆ, ਸੁਖਚੈਨ ਸਿੰਘ ਬਿਸ਼ਨਪੁਰ, ਸ਼ਮਸ਼ੇਰ ਸਿੰਘ ਸਰਪੰਚ ਥੂਹੀ, ਬਰਿੰਦਰ ਪਾਲ ਸਿੰਘ ਬਬਲੂ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਸੌਜਾ, ਮੇਜਰ ਸਿੰਘ ਮਸਾਣੀ, ਬਾਬਾ ਮੋਹਨ ਸਿੰਘ ਰਾਜਗੜ੍ਹ, ਬਾਬਾ ਭੁਪਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਕਾਠਗੜ੍ਹ ਵਿਖੇ ਬਾਬਾ ਸ੍ਰੀਚੰਦ ਦੀ ਯਾਦ ’ਚ ਸਾਲਾਨਾ ਸਮਾਗਮ ਅਗਲੀ ਖ਼ਬਰ ਖਨੌੜਾ ਵਿਖੇ ਬਾਬਾ ਸ੍ਰੀ ਚੰਦ ਜੀ ਦਾ 532ਵਾਂ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।