22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ਮੈਂਬਰਾਂ ਨੇ ਮੁੱਖ ਮੰਤਰੀ ਨਾਲ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਨੁਮਾਇੰਦਿਆਂ ਦੀ 18 ਸਤੰਬਰ ਨੂੰ ਹੋਈ ਮੀਟਿੰਗ ਵਿਚ ਹੋਏ ਵਿਚਾਰ ਵਟਾਂਦਰੇ ਪ੍ਰਤੀ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵਲੋਂ 8 ਫ਼ੀਸਦੀ ਡੀ.

ਅਜੀਤ ਡੈਸਕ 22-09-2026
ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ਮੈਂਬਰਾਂ ਨੇ ਮੁੱਖ ਮੰਤਰੀ ਨਾਲ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਨੁਮਾਇੰਦਿਆਂ ਦੀ 18 ਸਤੰਬਰ ਨੂੰ ਹੋਈ ਮੀਟਿੰਗ ਵਿਚ ਹੋਏ ਵਿਚਾਰ ਵਟਾਂਦਰੇ ਪ੍ਰਤੀ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵਲੋਂ 8 ਫ਼ੀਸਦੀ ਡੀ.ਏ. ਦੇਣ ਦੀ ਬਜਾਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ 3 ਅਗਸਤ 2026 ਅਨੁਸਾਰ ਰਹਿੰਦਾ ਸਾਰਾ ਡੀ.ਏ. ਅਤੇ ਸਰਕਾਰ ਦੇ ਪੱਤਰ 18 ਫਰਵਰੀ 2025 ਦੇ ਅਨੁਸਾਰ ਕਿਸ਼ਤਾਂ ਰਾਹੀਂ ਦਿੱਤੇ ਜਾਂਦੇ ਪੈਨਸ਼ਨ ਰਿਵੀਜ਼ਨ ਦਾ ਬਕਾਇਆ ਯਕਮੁਸ਼ਤ ਅਦਾ ਕੀਤਾ ਜਾਵੇ। ਇਸ ਤੋਂ ਇਲਾਵਾ ਛੇਵੇਂ ਤਨਖ਼ਾਹ ਕਮਿਸ਼ਨ ਦੀ ਸਿਫ਼ਾਰਸ਼ ਅਨੁਸਾਰ ਜਨਵਰੀ 2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਦੀਆਂ ਪੈਨਸ਼ਨਾਂ 2.59 ਗੁਣਾਂਕ ਨਾਲ ਸੋਧਣ ਸੰਬੰਧੀ ਕਾਰਵਾਈ ਕੀਤੀ ਜਾਵੇ ਅਤੇ ਸਾਂਝੇ ਫ਼ਰੰਟ ਵਲੋਂ ਪੰਜਾਬ ਸਰਕਾਰ ਨੂੰ ਦਿੱਤੇ ਗਏ ਮੰਗ ਪੱਤਰ ਵਿਚ ਦਰਸਾਈਆਂ ਮੰਗਾਂ ਜਿਵੇਂ ਕਿ 17-7-2020 (ਕੇਂਦਰੀ ਸਕੇਲ ਦੇਣ), 15 ਜਨਵਰੀ 2015 (ਪ੍ਰੋਬੇਸ਼ਨ ਪੀਰੀਅਡ ਤਿੰਨ ਸਾਲ ਕਰਨ) ਦੇ ਪੱਤਰ ਅਨੁਸਾਰ ਲੈ ਗਏ ਫ਼ੈਸਲਿਆਂ ਨੂੰ ਵਾਪਸ ਲੈਣ, ਪੁਰਾਣੀ ਪੈਨਸ਼ਨ ਲਾਗੂ ਕਰਨ, ਮਾਣ ਭੱਤਾ ਵਧਾਉਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਜਿਹੀਆਂ ਮੰਗਾਂ ਵੀ ਜਲਦੀ ਪ੍ਰਵਾਨ ਕਰਨ ਦੀ ਕਾਰਵਾਈ ਕਰੇ। ਇਸ ਮੌਕੇ ਗੁਰਦੀਪ ਸਿੰਘ ਜਟਾਣਾ, ਭਗਤ ਸਿੰਘ ਪੰਜਕੋਹਾ, ਰਾਮ ਮੂਰਤੀ ਸ਼ਰਮਾ, ਅਜੈਬ ਸਿੰਘ, ਕਰਤਾਰ ਸਿੰਘ ਜਟਾਣਾ, ਹਰਦਮ ਸਿੰਘ, ਸੁਖਦੇਵ ਸਿੰਘ ਕੰਗ, ਮਲਕੀਅਤ ਸਿੰਘ, ਜਰਨੈਲ ਸਿੰਘ ਮਨੈਲਾ, ਜਗਜੀਤ ਸਿੰਘ ਮਨੈਲੀ, ਬਹਾਦਰ ਸਿੰਘ, ਸੇਵਕ ਸਿੰਘ, ਡੋਗਰ ਸਿੰਘ ਕਕਰਾਲਾ, ਸੁਭਾਸ਼ ਚੰਦਰ ਜੈਨ, ਮਹਿੰਦਰ ਸਿੰਘ ਸੁਹਾਵੀ, ਸਤੀਸ਼ ਕੁਮਾਰ ਸੰਘੋਲ, ਤਾਰਾ ਸਿੰਘ, ਨਛੱਤਰ ਸਿੰਘ, ਸਤਿਨਾਮ ਸਿੰਘ ਅਮਰਾਲਾ ਤੇ ਰਮੇਸ਼ ਕੁਮਾਰ ਭੜੀ ਹਾਜ਼ਰ ਸਨ।
ਪਿਛਲੀ ਖ਼ਬਰ ਸੀ. ਪੀ. ਐਫ. ਕਰਮਚਾਰੀ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਵਿਦੇਸ਼ਾਂ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਬਾਂਹ ਫੜਨ ਸਰਕਾਰਾਂ ਤੇ ਸਮਾਜ- ਲੱਖੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।