22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਡਾ. ਮਨੋਹਰ ਸਿੰਘ ਦੀਆਂ ਰੈਲੀਆਂ ਨੇ ਹਲਕਾ ਬਸੀ ਪਠਾਣਾਂ ’ਚ ਚੋਣ ਦੰਗਲ ਭਖਾਇਆ

ਖਮਾਣੋਂ, 21 ਸਤੰਬਰ (ਮਨਮੋਹਣ ਸਿੰਘ ਕਲੇਰ)- ਪੰਜਾਬ ਵਿਧਾਨ ਸਭਾ ਚੋਣਾਂ ਬੇਸ਼ੱਕ ਹਾਲੇ ਚਾਰ ਪੰਜ ਮਹੀਨੇ ਦੂਰ ਹਨ, ਪਰ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਮਨੋਹਰ ਸਿੰਘ ਵਲੋਂ ਹਲਕੇ ਵਿਚ ਤਿੰਨ ਰੈਲੀਆਂ ਕਰ ਕੇ ਚੋਣ ਦੰਗਲ ਭਖਾ ਦਿੱਤਾ ਹੈ।

ਅਜੀਤ ਡੈਸਕ 22-09-2026
ਖਮਾਣੋਂ, 21 ਸਤੰਬਰ (ਮਨਮੋਹਣ ਸਿੰਘ ਕਲੇਰ)- ਪੰਜਾਬ ਵਿਧਾਨ ਸਭਾ ਚੋਣਾਂ ਬੇਸ਼ੱਕ ਹਾਲੇ ਚਾਰ ਪੰਜ ਮਹੀਨੇ ਦੂਰ ਹਨ, ਪਰ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਮਨੋਹਰ ਸਿੰਘ ਵਲੋਂ ਹਲਕੇ ਵਿਚ ਤਿੰਨ ਰੈਲੀਆਂ ਕਰ ਕੇ ਚੋਣ ਦੰਗਲ ਭਖਾ ਦਿੱਤਾ ਹੈ। ਪਿੰਡ ਭੜੀ ਵਿਚ ਕੀਤੀ ਇਸ ਰੈਲੀ ਤੋਂ ਪਹਿਲਾਂ ਨੰਦਪੁਰ ਕਲੌੜ ਵਿਖੇ ਇੰਟਕ ਵਲੋਂ ਇਕ ਵਿਸ਼ਾਲ ਰੈਲੀ ਕਰਨ ਤੋਂ ਬਾਅਦ ਬਸੀ ਪਠਾਣਾਂ ਸ਼ਹਿਰ ਵਿਚ ਹਲਕਾ ਯੂਥ ਕਾਂਗਰਸ ਵਲੋਂ ਡਾ. ਮਨੋਹਰ ਸਿੰਘ ਦੀ ਅਗਵਾਈ ਹੇਠ ਬੂਥ ਪ੍ਰਬੰਧਾਂ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਮੌਕੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸ ਨੇਤਾ ਗੁਰਕੀਰਤ ਸਿੰਘ ਕੋਟਲੀ ਅਤੇ ਹਲਕਾ ਅਮਰਗੜ੍ਹ ਤੋਂ ਪਾਰਟੀ ਦੇ ਕੌਮੀ ਸਪੋਕਸਪਰਸਨ ਸਮਿਤ ਸਿੰਘ ਮਾਨ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। “ਸਾਡੀ ਸਾਂਝ” ਦੇ ਨਾਂਅ ਤੇ ਇਸ ਰੈਲੀ ਦਾ ਆਯੋਜਨ ਪਿੰਡ ਭੜੀ ਦੇ ਸਾਬਕਾ ਸਰਪੰਚ ਗੁਰਿੰਦਰ ਸਿੰਘ ਮਿੰਟੂ ਤੇ ਸੁਖਵਿੰਦਰ ਸਿੰਘ ਸੁੱਖਾ, ਬਲਜੀਤ ਸਿੰਘ ਵਾਲੀਆ, ਦਲਜੀਤ ਸਿੰਘ ਵਾਲੀਆ, ਹਲਕਾ ਯੂਥ ਕਾਂਗਰਸ ਪ੍ਰਧਾਨ ਹਰਮਨ ਸਿੰਘ ਸਿੱਧੂ, ਜ਼ਿਲ੍ਹਾ ਮੀਤ ਪ੍ਰਧਾਨ ਸ਼ਗਨਪ੍ਰੀਤ ਸਿੰਘ ਔਜਲਾ, ਖਮਾਣੋਂ ਬਲਾਕ ਪ੍ਰਧਾਨ ਹਰਜਸ ਸਿੰਘ, ਬਸੀ ਬਲਾਕ ਮੀਤ ਪ੍ਰਧਾਨ ਦਲਜੀਤ ਸਿੰਘ ਅਤੇ ਜ਼ਿਲ੍ਹਾ ਇੰਟਕ ਯੂਥ ਪ੍ਰਧਾਨ ਗੁਰਦੀਪ ਸਿੰਘ ਦੀਪਾ ਮੁੱਖ ਤੌਰ ਤੇ ਕੀਤਾ ਗਿਆ। ਇਸ ਇਕੱਠ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਰਿੰਦਰਪਾਲ ਸਿੰਘ ਵਿੰਕੀ, ਅਵਤਾਰ ਸਿੰਘ ਸੁਹਾਵੀ ਤੇ ਬਲਿਹਾਰ ਸਿੰਘ ਚੁੰਨੀ, ਸੂਬਾ ਸਕੱਤਰ ਓਮ ਪ੍ਰਕਾਸ਼ ਤਾਂਗੜੀ, ਰਮੇਸ਼ ਕੁਮਾਰ ਗੁਪਤਾ, ਖਮਾਣੋਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਡਾ. ਅਮਰਜੀਤ ਸੋਹਲ, ਬਲਮਜੀਤ ਸਿੰਘ ਪ੍ਰਿੰਸੀ, ਜ਼ਿਲ੍ਹਾ ਇੰਟਕ ਪ੍ਰਧਾਨ ਸਾਬਕਾ ਕੌਂਸਲਰ ਕਰਮਜੀਤ ਸਿੰਘ ਢੀਂਡਸਾ, ਇੰਟਕ ਫੈਡਰੇਸ਼ਨ ਸੂਬਾ ਮੀਤ ਪ੍ਰਧਾਨ ਭੀਮ ਚੰਦ ਸ਼ੁਕਲਾ, ਐਸ. ਸੀ. ਵਿੰਗ ਸੂਬਾ ਸਕੱਤਰ ਮਨਜੀਤ ਸਿੰਘ, ਬਲਾਕ ਖਮਾਣੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ। ਡਾ. ਮਨੋਹਰ ਸਿੰਘ ਨੇ ਕਿਹਾ ਕਿ ‘ਆਪ’ ਦੀ ਸਰਕਾਰ ਪੰਜਾਬ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਰਹੀ ਹੈ ਜਿਸ ਕਰਕੇ ਰਾਜ ਅੰਦਰ ਜਵਾਨੀ ਦਾ ਘਾਣ ਹੋ ਰਿਹਾ ਹੈ ਅਤੇ ਪਰਿਵਾਰ ਬਰਬਾਦ ਹੋ ਰਹੇ ਹਨ। ਉਨ੍ਹਾਂ ਨੌਜਵਾਨਾਂ ਤੇ ਖ਼ਾਸ ਤੌਰ ’ਤੇ ਯੂਥ ਕਾਂਗਰਸ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਨਸ਼ਿਆਂ ਦੇ ਵਿਰੁੱਧ ਖੜ੍ਹੇ ਹੋਣ ਦੀ ਲੋੜ ਹੈ ਤੇ ਜੋ ਲੋਕ ਨਸ਼ੇ ਦੀ ਦਲਦਲ ਵਿਚ ਫਸੇ ਹੋਏ ਹਨ ਉਨ੍ਹਾਂ ਦੀ ਬਾਂਹ ਫੜ੍ਹ ਮਦਦ ਕਰੀਏ। ਰੈਲੀ ਵਿਚ ਵਿਸ਼ਾਲ ਇਕੱਠ ਨੂੰ ਓਮ ਪ੍ਰਕਾਸ਼ ਤਾਂਗੜੀ, ਗੁਰਿੰਦਰ ਸਿੰਘ ਮਿੰਟੂ, ਗੁਰਦੀਪ ਸਿੰਘ ਦੀਪਾ ਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਖਮਾਣੋਂ ’ਚ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਦੁਕਾਨਦਾਰ ਤੇ ਸ਼ਹਿਰ ਵਾਸੀ ਸਫ਼ਾ... ਅਗਲੀ ਖ਼ਬਰ ਪੰਥਕ ਮੁੱਦਿਆਂ ਦੇ ਹੱਲ ਲਈ ਸੂਬੇ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣਾਈ ਜਾਵੇ- ਲਿਬੜਾ ਪਿੰਡ ਬਾਲਪੁਰ ਵਿਖੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।