22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਨਸ਼ਾ ਮੁਕਤ ਪੰਜਾਬ ਯਾਤਰਾ ਮੰਡੀ ਗੋਬਿੰਦਗੜ੍ਹ ’ਚ ਸਮਾਪਤ

ਮੰਡੀ ਗੋਬਿੰਦਗੜ੍ਹ, 21 ਸਤੰਬਰ (ਰਾਜੇਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਮੰਡੀ ਗੋਬਿੰਦਗੜ੍ਹ ਵਿਖੇ ਸਮਾਪਤ ਹੋ ਗਈ। ਫ਼ਤਹਿਗੜ੍ਹ ਸਾਹਿਬ ਤੋਂ ਰਵਾਨਾ ਹੋਈ ਇਹ ਯਾਤਰਾ ਬਸੀ, ਮਾਛੀਵਾੜਾ, ਸਮਰਾਲਾ, ਪਾਇਲ, ਈਸੜੂ ਤੇ ਅਮਲੋਹ ਸਮੇਤ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦੀ ਹੋਈ ਮੰਡੀ ਗੋਬਿੰਦਗੜ੍ਹ ਪੁੱਜੀ।

ਮੇਨ ਬਾਜ਼ਾਰ ਵਿਚ ਆਯੋਜਿਤ ਰੈਲੀ ਦੌਰਾਨ ਸਟੇਜ ਤੇ ਅਰਵਿੰਦ ਸਿੰਘ ਲਵਲੀ, ਪਰਮਿੰਦਰ ਬਰਾੜ, ਕੇ.ਡੀ. ਭੰਡਾਰੀ, ਇੰਜੀ. ਕੰਵਰਵੀਰ ਸਿੰਘ ਟੌਹੜਾ, ਰਿਤਿਕ ਅਰੋੜਾ, ਦੀਦਾਰ ਸਿੰਘ ਭੱਟੀ ਅਤੇ ਹੋਰ। ਅਜੀਤ ਤਸਵੀਰ 22-09-2026
ਮੰਡੀ ਗੋਬਿੰਦਗੜ੍ਹ, 21 ਸਤੰਬਰ (ਰਾਜੇਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਮੰਡੀ ਗੋਬਿੰਦਗੜ੍ਹ ਵਿਖੇ ਸਮਾਪਤ ਹੋ ਗਈ। ਫ਼ਤਹਿਗੜ੍ਹ ਸਾਹਿਬ ਤੋਂ ਰਵਾਨਾ ਹੋਈ ਇਹ ਯਾਤਰਾ ਬਸੀ, ਮਾਛੀਵਾੜਾ, ਸਮਰਾਲਾ, ਪਾਇਲ, ਈਸੜੂ ਤੇ ਅਮਲੋਹ ਸਮੇਤ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦੀ ਹੋਈ ਮੰਡੀ ਗੋਬਿੰਦਗੜ੍ਹ ਪੁੱਜੀ। ਇਸ ਮੌਕੇ ਸਥਾਨਕ ਮੇਨ ਬਾਜ਼ਾਰ ਵਿਚ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਦਿੱਲੀ ਦੇ ਵਿਧਾਇਕ ਅਰਵਿੰਦ ਸਿੰਘ ਲਵਲੀ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਗੇਜਾ ਰਾਮ ਵਾਲਮੀਕਿ, ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ, ਕੇ.ਡੀ. ਭੰਡਾਰੀ, ਸੂਬਾ ਕਨਵੀਨਰ ਤੇ ਅਮਲੋਹ ਹਲਕੇ ਦੇ ਇੰਚਾਰਜ ਇੰਜੀ. ਕੰਵਰਵੀਰ ਸਿੰਘ ਟੌਹੜਾ, ਵਾਤਾਵਰਨ ਸੁਰੱਖਿਆ ਤੇ ਸਮਾਜਿਕ ਨਿਆਂ ਵਿਭਾਗ ਦੇ ਰਾਸ਼ਟਰੀ ਪ੍ਰਧਾਨ ਰਿਤਿਕ ਅਰੋੜਾ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਅਤੇ ਦੇਵੀ ਦਿਆਲ ਪਰਾਸ਼ਰ ਸਮੇਤ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਚੁਣੌਤੀ ਬਣੀ ਹੋਈ ਹੈ ਅਤੇ ਇਸ ਦਾ ਸਭ ਤੋਂ ਵੱਧ ਪ੍ਰਭਾਵ ਨੌਜਵਾਨ ਪੀੜ੍ਹੀ ’ਤੇ ਪੈ ਰਿਹਾ ਹੈ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਕੀਤੇ ਗਏ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਸਮੱਸਿਆ ਪੂਰੀ ਤਰ੍ਹਾਂ ਕਾਬੂ ਨਹੀਂ ਆਈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਚਾਰ ਮਹੀਨਿਆਂ ਵਿਚ ਨਸ਼ਾ ਮੁਕਤ ਕਰਨ ਦਾ ਦਾਅਵਾ ਕੀਤਾ ਸੀ, ਪਰ ਅੱਜ ਵੀ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਉਨ੍ਹਾਂ ਸਰਕਾਰ ’ਤੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਨੂੰ ਸਿਆਸੀ ਤੌਰ ’ਤੇ ਸਰਪ੍ਰਸਤੀ ਦੇਣ ਦੇ ਦੋਸ਼ ਵੀ ਲਗਾਏ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਅਤੇ ਲਗਾਤਾਰ ਕਾਰਵਾਈ ਦੀ ਲੋੜ ਹੈ। ਇਸ ਮੌਕੇ ਰਾਕੇਸ਼ ਗੁਪਤਾ,ਪ੍ਰਦੀਪ ਗਰਗ, ਕੌਂਸਲਰ ਪੁਨੀਤ ਗੋਇਲ, ਸੰਨੀ ਗੋਇਲ, ਰਵਿੰਦਰ ਪਦਮ, ਰਾਕੇਸ਼ ਸਿੰਗਲਾ ਅਤੇ ਰਾਜੀਵ ਵਰਮਾ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਟੁੱਟੀ ਪੁਲੀ ਦੇ ਰਹੀ ਹਾਦਸੇ ਨੂੰ ਸੱਦਾ, ਪੀ. ਡਬਲਿਊ. ਡੀ. ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਕੁਝ ਮਹੀਨੇ ਪਹਿਲਾਂ ਬਣੀ ਪ... ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਗਊਸ਼ਾਲਾ ਵਿਖੇ ਸ੍ਰੀ ਰਾਧਾ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।