ਖਮਾਣੋਂ ਮੰਡੀ ’ਚ ਪਿਛਲੇ ਸੀਜ਼ਨ ਦੀ ਕਣਕ ਦੀ ਚੁਕਾਈ ਨਾ ਹੋਣ ’ਤੇ ਰਾਮਗੜ੍ਹ ਨੇ ਸਰਕਾਰ ਨੂੰ ਘੇਰਿਆ
ਖਮਾਣੋਂ, 24 ਸਤੰਬਰ (ਜੋਗਿੰਦਰ ਪਾਲ)–ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਖਮਾਣੋਂ ਦੀ ਅਨਾਜ ਮੰਡੀ ਵਿਚ ਪਿਛਲੇ ਕਣਕ ਦੇ ਸੀਜ਼ਨ ਦੌਰਾਨ ਪੰਜਾਬ ਦੀ ਸਰਕਾਰੀ ਖ਼ਰੀਦ ਏਜੰਸੀ ਵਲੋਂ ਖ਼ਰੀਦੀ ਗਈ ਕਣਕ ਦੀ ਅਜੇ ਤੱਕ ਚੁਕਾਈ ਨਾ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਹੈ। ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਇਕ ਪਾਸੇ ਖਮਾਣੋਂ ਮੰਡੀ ਵਿਚ ਨਵੇਂ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ, ਜਦਕਿ ਦੂਜੇ ਪਾਸੇ ਪਿਛਲੇ ਸੀਜ਼ਨ ਦੀ ਕਣਕ ਮੰਡੀ ਵਿਚ ਪਈ ਹੋਣ ਕਾਰਨ ਮੰਡੀ ਦੀ ਥਾਂ ਘਿਰ ਗਈ ਹੈ।
ਸ
ਸੁਰਿੰਦਰ ਸਿੰਘ ਰਾਮਗੜ੍ਹ
25-09-2026
ਖਮਾਣੋਂ, 24 ਸਤੰਬਰ (ਜੋਗਿੰਦਰ ਪਾਲ)–ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਖਮਾਣੋਂ ਦੀ ਅਨਾਜ ਮੰਡੀ ਵਿਚ ਪਿਛਲੇ ਕਣਕ ਦੇ ਸੀਜ਼ਨ ਦੌਰਾਨ ਪੰਜਾਬ ਦੀ ਸਰਕਾਰੀ ਖ਼ਰੀਦ ਏਜੰਸੀ ਵਲੋਂ ਖ਼ਰੀਦੀ ਗਈ ਕਣਕ ਦੀ ਅਜੇ ਤੱਕ ਚੁਕਾਈ ਨਾ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਹੈ। ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਇਕ ਪਾਸੇ ਖਮਾਣੋਂ ਮੰਡੀ ਵਿਚ ਨਵੇਂ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ, ਜਦਕਿ ਦੂਜੇ ਪਾਸੇ ਪਿਛਲੇ ਸੀਜ਼ਨ ਦੀ ਕਣਕ ਮੰਡੀ ਵਿਚ ਪਈ ਹੋਣ ਕਾਰਨ ਮੰਡੀ ਦੀ ਥਾਂ ਘਿਰ ਗਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਰਕਾਰੀ ਖ਼ਰੀਦ ਅਕਤੂਬਰ ਮਹੀਨੇ ਤੋਂ ਸ਼ੁਰੂ ਹੋਣੀ ਹੈ ਅਤੇ ਜੇਕਰ ਉਸ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਕਣਕ ਦੀ ਚੁਕਾਈ ਨਾ ਕੀਤੀ ਗਈ ਤਾਂ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਵਿਚ ਲਿਆਉਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੰਡੀ ਵਿਚ ਪਈ ਕਣਕ ਦੀ ਤੁਰੰਤ ਚੁਕਾਈ ਕਰਵਾਉਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਕਰਨ ਸਬੰਧੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਾਣਾ ਮੰਡੀਆਂ ਵਿਚ ਝੋਨਾ ਪਹੁੰਚਣਾ ਸ਼ੁਰੂ ਹੋ ਚੁੱਕਿਆ ਹੈ ਪਰ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਹੈ ਅਤੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਸਰਕਾਰੀ ਖ਼ਰੀਦ ਪਹਿਲਾਂ ਸ਼ੁਰੂ ਕਰਵਾਈ ਜਾਂਦੀ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਹੋਵੇ।