ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਦੀ ਹੋਈ ਮੀਟਿੰਗ
ਸੰਘੋਲ, 25 ਸਤੰਬਰ (ਗੁਰਨਾਮ ਸਿੰਘ ਚੀਨਾ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੁੱਖਰਾਮ ਕਾਲੇਵਾਲ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਕਾਲੇਵਾਲ ਵਿਖੇ ਹੋਈ। ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋਂ ਨੇ ਕਿਹਾ ਕਿ ਸੰਘਰਸ਼ਾਂ ਵਿਚੋਂ ਪੈਦਾ ਹੋਈ ਪੰਜਾਬ ਦੀ ‘ਆਪ’ ਸਰਕਾਰ ਦੇ ਮੁਖ ਮੰਤਰੀ ਭਗਵੰਤ ਮਾਨ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਸੰਘਰਸ਼ਾਂ ਵਿਚ ਸਟੇਜਾਂ ਤੋਂ ਖੜ੍ਹ ਕੇ ਵਾਅਦੇ ਕਰਦੇ ਸਨ ਕਿ ਕਿਸੇ ਵੀ ਵਿਭਾਗ ਦੇ ਮੁਲਾਜ਼ਮਾਂ ਨੂੰ ਸੰਘਰਸ਼ ਨਹੀਂ ਕਰਨੇ ਪੈਣਗੇ, ਪ੍ਰੰਤੂ ਅੱਜ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ, ਸਗੋਂ ਮੁਲਾਜ਼ਮਾਂ ਨੂੰ ਅੰਗਰੇਜ਼ਾਂ ਤੋਂ ਵਿਰਾਸਤ ਵਿਚ ਲਈ ‘ਗੁੜ੍ਹਤੀ ਪਾੜੋ ਤੇ ਰਾਜ ਕਰ’ੋ ਨੂੰ ਲਾਗੂ ਕਰਕੇ ਮੁਲਾਜ਼ਮਾਂ ਤੇ ਲੀਡਰਸ਼ਿਪ ਦਰਮਿਆਨ ਪਾੜਾ ਪਾਉਣ ਲਈ ਗੁਮਰਾਹਕੁਨ ਪ੍ਰਚਾਰ ਕਰ ਰਹੇ ਹਨ।
ਟ
ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਆਗੂ ਮੀਟਿੰਗ ਉਪਰੰਤ ਪੈ੍ੱਸ ਨੂੰ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ
26-09-2026
ਸੰਘੋਲ, 25 ਸਤੰਬਰ (ਗੁਰਨਾਮ ਸਿੰਘ ਚੀਨਾ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੁੱਖਰਾਮ ਕਾਲੇਵਾਲ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਕਾਲੇਵਾਲ ਵਿਖੇ ਹੋਈ। ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋਂ ਨੇ ਕਿਹਾ ਕਿ ਸੰਘਰਸ਼ਾਂ ਵਿਚੋਂ ਪੈਦਾ ਹੋਈ ਪੰਜਾਬ ਦੀ ‘ਆਪ’ ਸਰਕਾਰ ਦੇ ਮੁਖ ਮੰਤਰੀ ਭਗਵੰਤ ਮਾਨ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਸੰਘਰਸ਼ਾਂ ਵਿਚ ਸਟੇਜਾਂ ਤੋਂ ਖੜ੍ਹ ਕੇ ਵਾਅਦੇ ਕਰਦੇ ਸਨ ਕਿ ਕਿਸੇ ਵੀ ਵਿਭਾਗ ਦੇ ਮੁਲਾਜ਼ਮਾਂ ਨੂੰ ਸੰਘਰਸ਼ ਨਹੀਂ ਕਰਨੇ ਪੈਣਗੇ, ਪ੍ਰੰਤੂ ਅੱਜ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ, ਸਗੋਂ ਮੁਲਾਜ਼ਮਾਂ ਨੂੰ ਅੰਗਰੇਜ਼ਾਂ ਤੋਂ ਵਿਰਾਸਤ ਵਿਚ ਲਈ ‘ਗੁੜ੍ਹਤੀ ਪਾੜੋ ਤੇ ਰਾਜ ਕਰ’ੋ ਨੂੰ ਲਾਗੂ ਕਰਕੇ ਮੁਲਾਜ਼ਮਾਂ ਤੇ ਲੀਡਰਸ਼ਿਪ ਦਰਮਿਆਨ ਪਾੜਾ ਪਾਉਣ ਲਈ ਗੁਮਰਾਹਕੁਨ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮ ਇਸ ਅਖੌਤੀ ਇਨਕਲਾਬੀ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਹੋ ਕੇ ਸੰਘਰਸ਼ਾਂ ਤੇ ਟੇਕ ਰੱਖ ਰਹੇ ਹਨ, ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਤਾਲਮੇਲ ਕਮੇਟੀ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਕੀਤੀ ਜਾ ਰਹੀ ਰੈਲੀ ਸਰਕਾਰ ਦੇ ਕਫ਼ਨ ਵਿਚ ਆਖ਼ਰੀ ਕਿੱਲ ਸਾਬਤ ਹੋਵੇਗੀ। ਮੀਟਿੰਗ ਵਿਚ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਫ਼ੀਲਡ ਮੁਲਾਜ਼ਮਾਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਭਾਗ ਦੀ ਵੱਡੀ ਅਫ਼ਸਰਸ਼ਾਹੀ ਵਿਭਾਗ ਨੂੰ ਡੋਬਣ ਤੇ ਲੱਗੀ ਹੋਈ ਹੈ, ਫ਼ੀਲਡ ਮੁਲਾਜ਼ਮ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜੇ. ਈ. ਟੈੱਸਟ ਦੇ ਨਤੀਜੇ ਵੀ ਜਾਰੀ ਨ ਹੀਂ ਕੀਤੇ ਜਾ ਰਹੇ। ਆਊਟਸੋਰਸਿੰਗ ਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵਿਭਾਗ ਵਿਚ ਸ਼ਾਮਿਲ ਨਹੀਂ ਕੀਤਾ ਜਾ ਰਿਹਾ। ਇੱਥੋਂ ਤੱਕ ਵਿਭਾਗ ਵਲੋਂ ਕਰੋੜਾਂ ਰੁਪਈਆ ਲਾ ਕੇ ਆਈ.ਓ.ਟੀ. ਸਿਸਟਮ ਲਿਆਂਦਾ ਗਿਆ ਸੀ, ਜੋ ਅੱਜ ਖ਼ਤਮ ਹੋ ਚੁੱਕਿਆ ਹੈ ਤੇ ਕਰੋੜਾਂ ਰੁਪਏ ਅਧਿਕਾਰੀਆਂ ਦੀ ਮਿਲੀ ਭੁਗਤ ਕਰਕੇ ਗੁਜਰਾਤ ਦੀ ਕੰਪਨੀ ਨੂੰ ਲੁਟਾਏ ਜਾ ਰਹੇ ਹਨ। ਮੀਟਿੰਗ ਵਿਚ ਸਤਵਿੰਦਰ ਸਿੰਘ ਕਜੌਲੀ ਨੂੰ ਯੂਨੀਅਨ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਮੀਟਿੰਗ ਵਿਚ ਫ਼ੈਸਲਾ ਕੀਤਾ ਕਿ 10 ਅਕਤੂਬਰ ਦੇ ਸੰਘਰਸ਼ ਵਿਚ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਫ਼ੀਲਡ ਮੁਲਾਜ਼ਮ ਸ਼ਮੂਲੀਅਤ ਕਰਨਗੇ। ਮੀਟਿੰਗ ਵਿਚ ਜਸਬੀਰ ਸਿੰਘ, ਤਰਲੋਚਨ ਸਿੰਘ, ਕਰਮ ਸਿੰਘ, ਜਗਤਾਰ ਸਿੰਘ, ਬਲਜੀਤ ਸਿੰਘ ਹਿੰਦੂ, ਹਰਜਿੰਦਰ ਸਿੰਘ, ਲਖਬੀਰ ਸਿੰਘ ਆਦਿ ਆਗੂ ਹਾਜ਼ਰ ਸਨ।