27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਅਧਿਆਪਕਾਂ ਦੀਆਂ ਰਾਸ਼ਨ ਕਾਰਡ ਵੈਰੀਫਿਕੇਸ਼ਨ ਲਈ ਲਗਾਈਆਂ ਡਿਊਟੀਆਂ ਦਾ ਜੀ.ਟੀ.ਯੂ. ਵਲੋਂ ਵਿਰੋਧ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁੱਲਾਪੁਰ ਦੀ ਅਗਵਾਈ ਵਿਚ ਜ਼ਰੂਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਿੱਖਿਆ ਸਕੱਤਰ ਵਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਧਿਆਪਕਾਂ ਦੀਆਂ ਡਿਊਟੀਆਂ ਚੋਣਾਂ, ਜਨਗਣਨਾ ਅਤੇ ਆਫ਼ਤ ਪ੍ਰਬੰਧਨ ਤੋਂ ਇਲਾਵਾ ਕੋਈ ਹੋਰ ਡਿਊਟੀ ਨਾ ਲਗਾਉਣ ਸਬੰਧੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 27-09-2026

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁੱਲਾਪੁਰ ਦੀ ਅਗਵਾਈ ਵਿਚ ਜ਼ਰੂਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਿੱਖਿਆ ਸਕੱਤਰ ਵਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਧਿਆਪਕਾਂ ਦੀਆਂ ਡਿਊਟੀਆਂ ਚੋਣਾਂ, ਜਨਗਣਨਾ ਅਤੇ ਆਫ਼ਤ ਪ੍ਰਬੰਧਨ ਤੋਂ ਇਲਾਵਾ ਕੋਈ ਹੋਰ ਡਿਊਟੀ ਨਾ ਲਗਾਉਣ ਸਬੰਧੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਸ ਦੇ ਬਾਵਜੂਦ ਵੀ ਕੁਝ ਐੱਸ.ਡੀ.ਐੱਮ. ਵਲੋਂ ਅਧਿਆਪਕਾਂ ਨੂੰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦੀ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜੋ ਕਿ ਸਿੱਖਿਆ ਵਿਭਾਗ ਦੇ ਪੱਤਰ ਦੀ ਉਲੰਘਣਾ ਹੈ। ਦਫ਼ਤਰ ਵਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਡਿਊਟੀ ਨਾ ਕਰਨ ਵਾਲੇ ਅਧਿਆਪਕਾਂ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗੌਰਮਿੰਟ ਟੀਚਰਜ਼ ਯੂਨੀਅਨ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕਰਦਿਆਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਨੂੰ ਸਿੱਖਿਆ ਸਕੱਤਰ ਦਾ ਪੱਤਰ ਲਾਗੂ ਕਰਨ ਲਈ ਪਾਬੰਦ ਕੀਤਾ ਜਾਵੇ ਅਤੇ ਅਜਿਹੀਆਂ ਡਿਊਟੀਆਂ ਕਰਨ ਸਬੰਧੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਜਬੂਰ ਨਾ ਕੀਤਾ ਜਾਵੇ। ਜੇਕਰ ਅਧਿਆਪਕਾਂ ਪ੍ਰਤੀ ਅਧਿਕਾਰੀਆਂ ਦਾ ਵਤੀਰਾ ਇਸੇ ਤਰ੍ਹਾਂ ਰਿਹਾ ਤਾਂ ਜਥੇਬੰਦੀ ਸੰਘਰਸ਼ ਲਈ ਮਜਬੂਰ ਹੋਵੇਗੀ। ਇਸ ਮੌਕੇ ’ਤੇ ਅਮਰਜੀਤ ਸਿੰਘ, ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਸਤਿੰਦਰ ਸਿੰਘ, ਆਸ਼ੂਤੋਸ਼ ਧੀਮਾਨ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਸੁਖਵਿੰਦਰ ਸਿੰਘ ਮਾਜਰੀ, ਮਨਜੀਤ ਸਿੰਘ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਤਹਿਤ ਸਿਹਤ ਤੇ ਜਾਗਰੂਕਤਾ ਕੈਂਪ ਅਗਲੀ ਖ਼ਬਰ 4-1 ਦੀ ਬੜ੍ਹਤ ਬਣਾਉਣ ਦੇ ਬਾਵਜੂਦ ਸੱਟ ਲੱਗਣ ਕਾਰਨ ਪਹਿਲਵਾਨ ਹਰਵੀਰ ਸਿੰਘ ਸੋਨੇ ਦਾ ਤਗਮਾ ਜਿੱਤਣ ਤੋਂ ਉੱਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।