27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਰਲਡ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਜਿੱਤਿਆ ਗਤਕਾ ਗੋਲਡ ਕੱਪ-2026

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਗਤਕਾ ਗੋਲਡ ਕੱਪ ਫ਼ਰੀਦਕੋਟ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ.

ਅਜੀਤ ਡੈਸਕ 27-09-2026
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਗਤਕਾ ਗੋਲਡ ਕੱਪ ਫ਼ਰੀਦਕੋਟ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਵਲੋਂ ਸਿੱਖ ਮਾਰਸ਼ਲ ਆਰਟ ਗਤਕੇ ਦੀ ਸਿਖਲਾਈ ਅਤੇ ਪ੍ਰਚਾਰ-ਪ੍ਰਸਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਡਾ. ਐਸ.ਪੀ. ਸਿੰਘ ਓਬਰਾਏ ਦੇ ਸਹਿਯੋਗ ਨਾਲ ਪਿਛਲੇ ਸੱਤ ਸਾਲਾਂ ਤੋਂ ਸਰੀਰਕ ਸਿੱਖਿਆ ਤੇ ਖੇਡ ਟੈਕਨੌਲੋਜੀ ਵਿਭਾਗ ਵਿਚ ਇਕ ਸਾਲਾ ਡਿਪਲੋਮਾ ਕੋਰਸ ਚਲਾਇਆ ਜਾ ਰਿਹਾ ਹੈ, ਜਿਸ ਦੀ ਸਮੁੱਚੀ ਫ਼ੀਸ ਟਰੱਸਟ ਵਲੋਂ ਅਦਾ ਕੀਤੀ ਜਾਂਦੀ ਹੈ। ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਕਰਵਾਏ ਗਏ ਇਸ ਮੁਕਾਬਲੇ ਵਿਚ ਪੰਜਾਬ ਭਰ ਦੀਆਂ ਵੱਖ-ਵੱਖ ਗਤਕਾ ਟੀਮਾਂ ਨੇ ਭਾਗ ਲਿਆ। ਜੇਤੂ ਟੀਮ ਨੂੰ ਸਰਬਜੀਤ ਸਿੰਘ ਖ਼ਾਲਸਾ ਸੰਸਦ ਮੈਂਬਰ, ਕੁਲਤਾਰ ਸਿੰਘ ਬਰਾੜ ਚੇਅਰਮੈਨ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਅਤੇ ਮੱਘਰ ਸਿੰਘ, ਪ੍ਰਧਾਨ ਵਲੋਂ ਟਰਾਫ਼ੀ ਅਤੇ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਗਤਕਾ ਕੋਚ ਤਲਵਿੰਦਰ ਸਿੰਘ ਨੇ ਦੱਸਿਆ ਕਿ ਸਭਿਆਚਾਰਕ ਪ੍ਰੋਗਰਾਮਾਂ ਦੌਰਾਨ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਯੂਨੀਵਰਸਿਟੀ ਦੀ ਟੀਮ ਨੇ ਸਿੱਖ ਮਾਰਸ਼ਲ ਆਰਟ ਗਤਕੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਯੂਨੀਵਰਸਿਟੀ ਦੀ ਗਤਕਾ ਟੀਮ ਪਿਛਲੇ ਚਾਰ ਸਾਲਾਂ ਤੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਗਤਕਾ ਚੈਂਪੀਅਨਸ਼ਿਪ ਵਿਚ ਵੀ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾ ਰਹੀ ਹੈ। ਉਨ੍ਹਾਂ ਟੀਮ ਦੀ ਇਸ ਪ੍ਰਾਪਤੀ ’ਤੇ ਖਿਡਾਰੀਆਂ ਅਤੇ ਕੋਚ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪਰਮਜੀਤ ਕੌਰ ਸਰਹਿੰਦ ਨੇ ਸਾਹਿਤਕਾਰ ਮੀਤ ਬਠਿੰਡਾ ਤੇ ਜਗਸੀਰ ਸਿੰਘ ਮੌੜ ਦਾ ਕੀਤਾ ਸਨਮਾਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਡੀ.ਪੀ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।