27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਵਾਸੀ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ : ਜੀ.ਐਸ. ਭੱਟੀ, ਸਿਆਣ

ਨਾਭਾ, 26 ਸਤੰਬਰ (ਜਗਨਾਰ ਸਿੰਘ ਦੁਲੱਦੀ)-ਜਿਵੇਂ ਜਿਵੇਂ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਉਸੇ ਤਰ੍ਹਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਸੂਬੇ ਅੰਦਰ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਕਾਂਗਰਸ ਦੇ ਵੱਖ ਵੱਖ ਵਿੰਗਾਂ ਵਲੋਂ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਅੱਜ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਬਖਸ਼ੀਸ਼ ਸਿੰਘ ਭੱਟੀ ਅਤੇ ਬੀ.

ਅਜੀਤ ਡੈਸਕ 27-09-2026
ਨਾਭਾ, 26 ਸਤੰਬਰ (ਜਗਨਾਰ ਸਿੰਘ ਦੁਲੱਦੀ)-ਜਿਵੇਂ ਜਿਵੇਂ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਉਸੇ ਤਰ੍ਹਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਸੂਬੇ ਅੰਦਰ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਕਾਂਗਰਸ ਦੇ ਵੱਖ ਵੱਖ ਵਿੰਗਾਂ ਵਲੋਂ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਅੱਜ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਬਖਸ਼ੀਸ਼ ਸਿੰਘ ਭੱਟੀ ਅਤੇ ਬੀ.ਸੀ. ਵਿੰਗ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਸਿਆਣ ਵੱਲੋਂ ਸ਼ਹਿਰ ਵਾਸੀਆਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਕਾਂਗਰਸ ਪਾਰਟੀ ਨੂੰ ਵੱਡੇ ਫਰਕ ਨਾਲ ਜਿਤਾ ਕੇ ਪੰਜਾਬ ਦੀ ਸਤਾ ਸੌਂਪੀ ਜਾ ਸਕੇ। ਉਪਰੰਤ ਗੱਲਬਾਤ ਕਰਦੇ ਹੋਏ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਬਖਸ਼ੀਸ਼ ਸਿੰਘ ਭੱਟੀ, ਬਲਾਕ ਪ੍ਰਧਾਨ ਬੀ.ਸੀ. ਵਿੰਗ ਕੁਲਵੰਤ ਸਿੰਘ ਸਿਆਣ ਅਤੇ ਉਪ ਪ੍ਰਧਾਨ ਹਰਜੀਤ ਸਿੰਘ ਰੂਪ ਰਾਏ ਨੇ ਦੱਸਿਆ ਕਿ ਨਾਭਾ ਹਲਕੇ ਅੰਦਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਿਨੋ ਦਿਨ ਮਜਬੂਤ ਹੁੰਦੀ ਜਾ ਰਹੀ ਹੈ ਕਿਉਂ ਜੋ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਨਾਭਾ ਹਲਕੇ ਦਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਬਿਨਾਂ ਪੱਖਪਾਤ ਰਿਕਾਰਡ ਤੋੜ ਵਿਕਾਸ ਕਰਵਾਇਆ ਗਿਆ ਸੀ ਜਿਸ ਕਰਕੇ ਹਲਕੇ ਦੇ ਲੋਕ ਫਿਰ ਤੋਂ ਕਾਂਗਰਸੀ ਉਮੀਦਵਾਰ ਨੂੰ ਹੀ ਜਿਤਾਉਣ ਲਈ ਹੁਣੇ ਤੋਂ ਕਾਲੇ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਕਰਕੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂ ਜੋ ਕਾਂਗਰਸ ਪਾਰਟੀ ਵਲੋਂ ਕਦੇ ਵੀ ਸਤਾ ‘ਚ ਆਉਣ ਉਪਰੰਤ ਸੂਬਾ ਵਾਸੀਆਂ ਨਾਲ ਪੱਖ ਨਹੀਂ ਕੀਤਾ ਗਿਆ।
ਪਿਛਲੀ ਖ਼ਬਰ ਨਸ਼ੇ ਨੂੰ ਲੈ ਕੇ ਪੰਜ ਥਾਣਿਆਂ ਦੀ ਪੁਲਿਸ ਨੇ ਕੀਤੀ ਰੇਡ ਪ੍ਰੰਤੂ ਆਏ ਖਾਲੀ ਹੱਥ ਅਗਲੀ ਖ਼ਬਰ ਅਮਰਇੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਛਪਾਰ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਵਰਕਰ ਹੋਏ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।