27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਾਈਨ ਗਰੋਵ ਪਬਲਿਕ ਸਕੂਲ ਵਿਖੇ ‘ਪੰਜਾਬੀ ਦਿਵਸ’ ਉਤਸ਼ਾਹ ਨਾਲ ਮਨਾਇਆ

ਬਸੀ ਪਠਾਣਾਂ, 26 ਸਤੰਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਸਾਹਿਤਕ ਵਿਰਾਸਤ ਅਤੇ ਪੰਜਾਬ ਦੇ ਅਮੀਰ ਸਭਿਆਚਾਰ ਨਾਲ ਜੋੜਨ ਦੇ ਉਦੇਸ਼ ਨਾਲ ‘ਪੰਜਾਬੀ ਦਿਵਸ’ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਰਚਨਾਤਮਿਕ ਅਤੇ ਭਾਸ਼ਾ-ਆਧਾਰਿਤ ਗਤੀਵਿਧੀਆਂ ’ਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲੈਂਦਿਆਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 27-09-2026
ਬਸੀ ਪਠਾਣਾਂ, 26 ਸਤੰਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਸਾਹਿਤਕ ਵਿਰਾਸਤ ਅਤੇ ਪੰਜਾਬ ਦੇ ਅਮੀਰ ਸਭਿਆਚਾਰ ਨਾਲ ਜੋੜਨ ਦੇ ਉਦੇਸ਼ ਨਾਲ ‘ਪੰਜਾਬੀ ਦਿਵਸ’ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਰਚਨਾਤਮਿਕ ਅਤੇ ਭਾਸ਼ਾ-ਆਧਾਰਿਤ ਗਤੀਵਿਧੀਆਂ ’ਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲੈਂਦਿਆਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਕਵਿਤਾ ਪਾਠ, ਸੁੰਦਰ ਲਿਖਾਈ, ਸ਼ਬਦ-ਗਿਆਨ, ਮੁਹਾਵਰੇ ਤੇ ਅਖਾਣ, ਪੰਜਾਬੀ ਲੋਕ-ਗੀਤ ਅਤੇ ਪੰਜਾਬੀ ਵਿਰਸੇ ਨਾਲ ਸਬੰਧਿਤ ਪੋਸਟਰ ਬਣਾਉਣ ਸਮੇਤ ਕਈ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਪੰਜਾਬੀ ਭਾਸ਼ਾ ਦੀ ਖ਼ੂਬਸੂਰਤੀ ਅਤੇ ਪੰਜਾਬੀ ਸਭਿਆਚਾਰ ਦੀ ਅਮੀਰ ਵਿਰਾਸਤ ਨੂੰ ਰਚਨਾਤਮਿਕ ਢੰਗ ਨਾਲ ਉਜਾਗਰ ਕੀਤਾ। ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੇ ਇਤਿਹਾਸ, ਸਾਹਿਤਕ ਮਹੱਤਤਾ ਅਤੇ ਮਾਤ-ਭਾਸ਼ਾ ਨਾਲ ਜੁੜੇ ਰਹਿਣ ਤੋਂ ਇਲਾਵਾ ਵਿਦਿਆਰਥੀਆਂ ਵਿੱਚ ਪੰਜਾਬੀ ਪੜ੍ਹਨ, ਲਿਖਣ ਅਤੇ ਬੋਲਣ ਦੀ ਰੁਚੀ ਵਧਾਉਣ ਦੇ ਨਾਲ-ਨਾਲ ਆਪਣੇ ਵਿਰਸੇ ਪ੍ਰਤੀ ਮਾਣ ਦੀ ਭਾਵਨਾ ਵੀ ਪੈਦਾ ਕੀਤੀ। ਸਕੂਲ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ, ਚੇਅਰਪਰਸਨ ਵੀਣਾ ਕੌਸ਼ਲ ਅਤੇ ਪ੍ਰਿੰਸੀਪਲ ਨੀਤੂ ਕੁਮਾਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਤ-ਭਾਸ਼ਾ ਕਿਸੇ ਵੀ ਕੌਮ ਦੀ ਪਛਾਣ ਅਤੇ ਸੱਭਿਆਚਾਰਕ ਵਿਰਾਸਤ ਦੀ ਮਜ਼ਬੂਤ ਨੀਂਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੀ ਭਾਸ਼ਾ ਅਤੇ ਵਿਰਸੇ ਨਾਲ ਜੋੜਨ ਲਈ ਅਜਿਹੇ ਉਪਰਾਲੇ ਲਗਾਤਾਰ ਕੀਤੇ ਜਾਣੇ ਚਾਹੀਦੇ ਹਨ।
ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ ਵਲੋਂ ‘ਵਿਸ਼ਵ ਮਰੀਜ਼ ਸੁਰੱਖਿਆ ਦਿਵਸ’ ਮੌਕੇ ਮਰੀਜ਼ ਸੁਰੱਖਿਆ ਜਾਗਰੂਕਤਾ ਕੈਂਪ’ ਅਗਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਦਿਖਾਈ ਗਈ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।