27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਾਰ ਐਸੋਸੀਏਸ਼ਨ ਅਮਲੋਹ ਦੇ ਮੀਤ ਪ੍ਰਧਾਨ ਬਣੇ ਐਡਵੋਕੇਟ ਅਮਰਿੰਦਰ ਗਰਗ ਦਾ ਭਾਵਿਪ ਵਿਵੇਕਾਨੰਦ ਵਲੋਂ ਵਿਸ਼ੇਸ਼ ਸਨਮਾਨ

ਮੰਡੀ ਗੋਬਿੰਦਗੜ੍ਹ, 26 ਸਤੰਬਰ (ਰਾਜੇਸ਼ ਸ਼ਰਮਾ)-ਬਾਰ ਐਸੋਸੀਏਸ਼ਨ ਅਮਲੋਹ ਦੇ ਲਗਾਤਾਰ ਤੀਜੀ ਵਾਰ ਮੀਤ ਪ੍ਰਧਾਨ ਚੁਣੇ ਜਾਣ ਤੇ ਸੀਨੀਅਰ ਐਡਵੋਕੇਟ ਅਮਰਿੰਦਰ ਕੁਮਾਰ ਗਰਗ ਦਾ ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਮੰਡੀ ਗੋਬਿੰਦਗੜ੍ਹ ਵਲੋਂ ਸਨਮਾਨ ਕੀਤਾ ਗਿਆ। ਪ੍ਰੀਸ਼ਦ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 27-09-2026
ਮੰਡੀ ਗੋਬਿੰਦਗੜ੍ਹ, 26 ਸਤੰਬਰ (ਰਾਜੇਸ਼ ਸ਼ਰਮਾ)-ਬਾਰ ਐਸੋਸੀਏਸ਼ਨ ਅਮਲੋਹ ਦੇ ਲਗਾਤਾਰ ਤੀਜੀ ਵਾਰ ਮੀਤ ਪ੍ਰਧਾਨ ਚੁਣੇ ਜਾਣ ਤੇ ਸੀਨੀਅਰ ਐਡਵੋਕੇਟ ਅਮਰਿੰਦਰ ਕੁਮਾਰ ਗਰਗ ਦਾ ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਮੰਡੀ ਗੋਬਿੰਦਗੜ੍ਹ ਵਲੋਂ ਸਨਮਾਨ ਕੀਤਾ ਗਿਆ। ਪ੍ਰੀਸ਼ਦ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੀਸ਼ਦ ਦੇ ਪ੍ਰਧਾਨ ਰਾਹੁਲ ਜਿੰਦਲ, ਸਕੱਤਰ ਪੰਕਜ ਜੈਨ ਅਤੇ ਖ਼ਜ਼ਾਨਚੀ ਸ਼ਿਤਿਜ ਬਾਂਸਲ ਨੇ ਕਿਹਾ ਕਿ ਐਡਵੋਕੇਟ ਗਰਗ ਦੀ ਲਗਾਤਾਰ ਤੀਜੀ ਵਾਰ ਚੋਣ ਉਨ੍ਹਾਂ ਦੀ ਮਿਹਨਤ, ਇਮਾਨਦਾਰੀ, ਕਾਨੂੰਨੀ ਖੇਤਰ ਵਿਚ ਤਜਰਬੇ ਅਤੇ ਵਕੀਲ ਭਾਈਚਾਰੇ ਵਿੱਚ ਬਣੇ ਵਿਸ਼ਵਾਸ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਗਰਗ ਸਮਾਜਿਕ ਗਤੀਵਿਧੀਆਂ ਵਿਚ ਵੀ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ। ਐਡਵੋਕੇਟ ਅਮਰਿੰਦਰ ਗਰਗ ਨੇ ਸਨਮਾਨ ਲਈ ਪ੍ਰੀਸ਼ਦ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਪੇ੍ਰਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਨਿਆਇਕ ਖੇਤਰ ਦੇ ਨਾਲ-ਨਾਲ ਸਮਾਜ ਸੇਵਾ ਲਈ ਪੂਰੀ ਨਿਸ਼ਠਾ ਨਾਲ ਆਪਣੀ ਭੂਮਿਕਾ ਨਿਭਾਉਂਦੇ ਰਹਿਣਗੇ। ਇਸ ਮੌਕੇ ਨਿਰਮਲਾ ਗਰਗਾ, ਗਗਨ ਗੋਇਲ, ਮੋਹਿਤ ਮਰਵਾਹਾ, ਰਜਤ ਜੈਨ, ਅੰਕੁਰ ਕੌਸ਼ਲ, ਜਤਿਨ ਧਰਮਸਰ, ਸੁਰਜੀਤ ਸਿੰਘ, ਅਨੁਰਾਗ ਬਾਂਸਲ, ਮਨਦੀਪ ਦੱਤ ਸਮੇਤ ਪ੍ਰੀਸ਼ਦ ਦੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਡੀਪੂ ਹੋਲਡਰਾਂ ਵਲੋਂ ਮੰਗਾਂ ਪੂਰੀਆਂ ਨਾ ਹੋਣ ’ਤੇ ਸਰਕਾਰ ਵਿਰੁੱਧ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਨਸ਼ੇ ਖ਼ਿਲਾਫ਼ ਸਰਕਾਰ ਦੀ ਕਾਰਵਾਈ ਮਹਿਜ਼ ਸਿਆਸੀ ਡਰਾਮਾ-ਡਾ. ਨਰੇਸ਼ ਚੌਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।