27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕੱਚੇ ਮਕਾਨਾਂ ਸੰਬੰਧੀ ਵਿਧਾਇਕ ਜੌੜਾਮਾਜਰਾ ਨੇ ਬਲਾਕ ਸੰਮਤੀ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ

ਸਮਾਣਾ, 26 ਸਤੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਬੀ. ਡੀ.

ਅਜੀਤ ਡੈਸਕ 27-09-2026
ਸਮਾਣਾ, 26 ਸਤੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਡੀ.ਪੀ.ਓ. ਦਫ਼ਤਰ ਸਮਾਣਾ ਵਿਖੇ ਪਹੁੰਚ ਕੇ ਕੱਚੇ ਮਕਾਨਾਂ ਸੰਬੰਧੀ ਉੱਚ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਮਕਾਨ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਅਤੇ ਲਾਭਪਾਤਰੀਆਂ ਦੀ ਜਾਂਚ ਸੰਬੰਧੀ ਜਾਣਕਾਰੀ ਹਾਸਲ ਕੀਤੀ। ਵਿਧਾਇਕ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੱਚੇ ਮਕਾਨਾਂ ਵਾਲੇ ਪਰਿਵਾਰਾਂ ਦੀ ਯੋਗਤਾ ਦੀ ਜਾਂਚ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮ ਦਾ ਲਾਭ ਸਿਰਫ ਉਨ੍ਹਾਂ ਪਰਿਵਾਰਾਂ ਤੱਕ ਪਹੁੰਚਣਾ ਚਾਹੀਦਾ ਹੈ ਜੋ ਅਸਲ ਵਿਚ ਇਸ ਦੇ ਹੱਕਦਾਰ ਹਨ। ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੇ ਪੱਖਪਾਤ ਜਾਂ ਸਿਫ਼ਾਰਸ਼ ਨੂੰ ਥਾਂ ਨਾ ਦਿੱਤੀ ਜਾਵੇ ਅਤੇ ਸਾਰੇ ਮਾਮਲਿਆਂ ਨੂੰ ਨਿਯਮਾਂ ਅਨੁਸਾਰ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਬਿਹਤਰ ਅਤੇ ਪੱਕਾ ਰਿਹਾਇਸ਼ੀ ਮਕਾਨ ਮੁਹੱਈਆ ਕਰਵਾਉਣ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯਕੀਨੀ ਬਣਾਉਣਾ ਜ਼ਰੂਰੀ ਹੈ।
ਪਿਛਲੀ ਖ਼ਬਰ ਗਣਪਤੀ ਬੱਪਾ ਮੌਰਿਆ ਅਗਲੇ ਬਰਸ ਤੂ ਜਲਦੀ ਆਨਾ ਦੇ ਜੈਕਾਰਿਆਂ ਨਾਲ ਸ਼ਹਿਰ ਵਿਚ ਭਗਤੀ ਮਈ ਮਾਹੌਲ ਅਗਲੀ ਖ਼ਬਰ ਮੇਲਾ ਛਪਾਰ ਲਈ ਹਲਕਾ ਸਨੌਰ ਤੋਂ ਬੀਬੀ ਰਾਜਵੰਤ ਕੌਰ ਘੜਾਮ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।