30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਨਾਮਵਰ ਆਈ. ਟੀ.

ਵਰਕਸ਼ਾਪ ਦੌਰਾਨ ਸੌਲੀਟੇਅਰ ਇਨਫ਼ੋਸਿਸ ਕੰਪਨੀ ਦੇ ਨੁਮਾਇੰਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰ 30-09-2026
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਨਾਮਵਰ ਆਈ. ਟੀ. ਕੰਪਨੀ ਸੌਲੀਟੇਅਰ ਇਨਫ਼ੋਸਿਸ ਦੇ ਸਹਿਯੋਗ ਨਾਲ ਵਿਭਾਗ ਦੇ ਐਮ. ਸੀ. ਏ, ਬੀ.ਸੀ.ਏ., ਬੀ.ਵੋਕ. ਐਸ.ਡੀ ਅਤੇ ਬੀ.ਐਸ.ਸੀ. ਏ.ਆਈ. ਅਤੇ ਡੀ.ਐਸ. ਦੇ ਵਿਦਿਆਰਥੀਆਂ ਲਈ ‘ਏ.ਆਈ. ਅਤੇ ਡੇਟਾ ਸਾਇੰਸ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਆਦੇਸ਼ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ, ਡੇਟਾ ਸਾਇੰਸ ਤੇ ਪਾਈਥਨ ਦੇ ਵਿਹਾਰਕ ਉਪਯੋਗਾਂ ਨਾਲ ਜਾਣੂ ਕਰਵਾਉਣ ਅਤੇ ਇਸ ਖੇਤਰ ਵਿਚ ਮਜ਼ਬੂਤ ਬੁਨਿਆਦ ਵਿਕਸਤ ਕਰਨਾ ਸੀ। ਵਰਕਸ਼ਾਪ ਦੌਰਾਨ ਸੋਲੀਟੇਅਰ ਇਨਫ਼ੋਸਿਸ ਦੇ ਸੀਨੀਅਰ ਡਿਵੈਲਪਰ ਜਸਪ੍ਰੀਤ ਸਿੰਘ ਅਤੇ ਇਸ਼ਾਂਤਵੀਰ ਸਿੰਘ ਨੇ ਮੁੱਖ ਵਕਤਾਵਾਂ ਵਜੋਂ ਸ਼ਿਰਕਤ ਕੀਤੀ। ਜਿਨ੍ਹਾਂ ਨੇ ਪਾਈਥਨ ਪ੍ਰੋਗਰਾਮਿੰਗ ਭਾਸ਼ਾ ਰਾਹੀਂ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਅਤੇ ਡੇਟਾ ਸਾਇੰਸ ਦੇ ਵਿਹਾਰਕ ਸੰਕਲਪਾਂ ਅਤੇ ਅਸਲ ਜੀਵਨ ਵਿਚ ਉਨ੍ਹਾਂ ਦੇ ਉਪਯੋਗਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਵਿਚ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਸਿੱਖਿਆ ਭਰਪੂਰ ਪ੍ਰੋਗਰਾਮ ਵਿਦਿਆਰਥੀਆਂ ਨੂੰ ਨਵੀਆਂ ਤਕਨਾਲੋਜੀਆਂ ਨਾਲ ਜੋੜਨ ਅਤੇ ਉਨ੍ਹਾਂ ਦੇ ਵਿਹਾਰਕ ਗਿਆਨ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਕੰਪਨੀ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਉਦਯੋਗ-ਸੰਬੰਧਿਤ ਜਾਣਕਾਰੀ ਅਤੇ ਬਦਲਦੀਆਂ ਤਕਨਾਲੋਜੀ ਜ਼ਰੂਰਤਾਂ ਅਨੁਸਾਰ ਹੁਨਰਮੰਦ ਬਣਾਉਂਦੇ ਹਨ। ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਨਵਦੀਪ ਸਿੰਘ ਨੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੇ ਉਸਾਰੂ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ 120 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਸਾਊਥ ਜ਼ੋਨ ਯੂਥ ਫ਼ੈਸਟੀਵਲ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।