02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਵੱਖ-ਵੱਖ ਜਮਾਤਾਂ ਦਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਰਾਜਪੁਰਾ, 1 ਅਕਤੂਬਰ (ਜੀ. ਪੀ.

ਅਜੀਤ ਡੈਸਕ 02-10-2026
ਰਾਜਪੁਰਾ, 1 ਅਕਤੂਬਰ (ਜੀ. ਪੀ. ਸਿੰਘ)- ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਵਿਖੇ ਕਾਲਜ ਮੈਨੇਜਮੈਂਟ ਦੇ ਸਹਿਯੋਗ ਨਾਲ ਖੇਡ ਵਿਭਾਗ ਵਲੋਂ ਵੱਖ-ਵੱਖ ਜਮਾਤਾਂ ਦਾ ਬੈਡਮਿੰਟਨ ਟੂਰਨਾਮੈਂ ਡਾ. ਮਨਦੀਪ ਕੌਰ, ਪ੍ਰੋ. ਤਰਿਸ਼ਨਦੀਪ ਸਿੰਘ ਤੇ ਕੌਚ ਹਰਪ੍ਰੀਤ ਸਿੰਘ ਦੀ ਦੇਖ-ਰੇਖ ’ਚ ਕਰਵਾਇਆ ਗਿਆ। ਲੜਕੀਆਂ ਦੇ ਵਰਗ ’ ਚ ਬੀ.ਏ. ਭਾਗ-1 ਦੀ ਟੀਮ ਨੇ ਪਹਿਲਾ ਸਥਾਨ, ਬੈਚਲਰ ਆਫ਼ ਕਾਮਰਸ ਦੀ ਟੀਮ ਨੇ ਦੂਜਾ ਸਥਾਨ ਅਤੇ ਬੀ.ਏ. ਭਾਗ-3 ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕਿਆਂ ਦੀ ਕੈਟਾਗਰੀ ਵਿਚ ਬੀ.ਸੀ.ਏ. ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ, ਬੈਚਲਰ ਆਫ਼ ਕਾਮਰਸ ਨੇ ਦੂਜਾ ਸਥਾਨ ਅਤੇ ਬੈਚਲਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਵਲੋਂ ਦੱਸਿਆ ਗਿਆ ਕਿ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਹੁਣ ਅੰਤਰ-ਕਾਲਜ ਮੁਕਾਬਲਿਆਂ ਵਿਚ ਭਾਗ ਲੈਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਜਾਣਗੀਆਂ। ਕਾਲਜ ਪ੍ਰਬੰਧਕਾਂ ਤੇ ਖੇਡ ਵਿਭਾਗ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਕੋਚ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੇ ਪੂਰੇ ਅਨੁਸ਼ਾਸਨ ਦੇ ਵਿੱਚ ਰਹਿ ਕੇ ਬੈਡਮਿੰਟਨ ਖੇਡ ਦਾ ਵਧੀਆ ਪ੍ਰਦਰਸ਼ਨ ਕੀਤਾ ਅਤੇ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਇਹ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਣ ਵਾਲੇ ਮੁਕਾਬਲਿਆਂ ਦੇ ਵਿਚ ਵਧੀਆ ਖੇਡ ਖੇਡਦਿਆਂ ਹੋਇਆਂ ਪੁਜੀਸ਼ਨਾਂ ਹਾਸਿਲ ਕਰਨਗੇ। ਇਸ ਦੌਰਾਨ ਪਟੇਲ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਕਦੇ ਗੂੰਗਿਆਂ ਦੀ ਰਾਜਨੀਤੀ ਨਹੀਂ ਕੀਤੀ- ਪਰਗਟ ਸਿੰਘ ਅਗਲੀ ਖ਼ਬਰ ਬੀਬੀ ਲੂੰਬਾ ਦੀ ਪ੍ਰੇਰਨਾ ਨਾਲ ਅਕਾਲੀ ਦਲ ਦੇ ਬਲਾਕ ਸੰਮਤੀ ਮੈਂਬਰ ਸਮੇਤ ਕਈ ਪਰਿਵਾਰ ‘ਆਪ’ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।