ਮਹਿਲਾਵਾਂ ਇੱਕਜੁੱਟ ਹੋ ਕੇ ਆਪਣੇ ਹੱਕਾਂ ਤੇ ਮਸਲਿਆਂ ਲਈ ਸਰਕਾਰ ਤੋਂ ਜਵਾਬ ਮੰਗਣ- ਕਿਰਨਦੀਪ ਕੌਰ
ਅਮਲੋਹ, 2 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਵਲੋਂ ਹਲਕਾ ਅਮਲੋਹ ਦੇ ਪਿੰਡ ਮੁੱਢੜੀਆ ਅਤੇ ਅਲੀਪੁਰ ਸੰਦਲ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੀ ਅਗਵਾਈ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਨੇ ਕੀਤੀ।
ਅਮਲੋਹ, 2 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਵਲੋਂ ਹਲਕਾ ਅਮਲੋਹ ਦੇ ਪਿੰਡ ਮੁੱਢੜੀਆ ਅਤੇ ਅਲੀਪੁਰ ਸੰਦਲ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੀ ਅਗਵਾਈ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਨੇ ਕੀਤੀ। ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੀਬੀ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਤੋਂ ਉਸ ਦੇ ਕੀਤੇ ਵਾਅਦਿਆਂ ਅਤੇ ਕਾਰਗੁਜ਼ਾਰੀ ਬਾਰੇ ਸਵਾਲ ਪੁੱਛਣਾ ਲੋਕਾਂ ਦਾ ਅਧਿਕਾਰ ਹੈ। ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਿਲਾਵਾਂ ਨਾਲ ਕੀਤੇ ਵਾਅਦਿਆਂ ਸਬੰਧੀ ਲੋਕਾਂ ਨੂੰ ਸਰਕਾਰ ਦੇ ਨੁਮਾਇੰਦਿਆਂ ਤੋਂ ਜਵਾਬ ਮੰਗਣਾ ਚਾਹੀਦਾ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਸਰਕਾਰ ਦਾ ਕੋਈ ਨੁਮਾਇੰਦਾ ਪਿੰਡ ਜਾਂ ਸ਼ਹਿਰ ਵਿਚ ਲੋਕਾਂ ਦੇ ਵਿਚਕਾਰ ਆਵੇ ਤਾਂ ਉਹ ਆਪਣੇ ਹੱਕਾਂ ਅਤੇ ਇਲਾਕੇ ਦੇ ਮਸਲਿਆਂ ਸਬੰਧੀ ਸਵਾਲ ਜ਼ਰੂਰ ਕਰਨ। ਬੀਬੀ ਖੰਨਾ ਨੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਘਰ-ਘਰ ਸੰਪਰਕ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿਤ ਦੇ ਕੰਮਾਂ ਨੂੰ ਹਰ ਘਰ ਤੱਕ ਪਹੁੰਚਾਇਆ ਜਾ ਸਕੇ। ਇਨ੍ਹਾਂ ਮੀਟਿੰਗਾਂ ਨੂੰ ਮੈਂਬਰ ਪੀ.ਏ.ਸੀ. ਕੁਲਦੀਪ ਸਿੰਘ ਮੁੱਢੜੀਆਂ, ਹਰਬੰਸ ਸਿੰਘ ਬਡਾਲੀ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ ਅਤੇ ਜਸਵੀਰ ਸਿੰਘ ਜੱਸੀ ਅਲੀਪੁਰ ਨੇ ਸੰਬੋਧਨ ਕੀਤਾ। ਇਸ ਮੌਕੇ ਯੂਥ ਆਗੂ ਕਰਮਜੀਤ ਸਿੰਘ ਮੁੱਢੜੀਆਂ, ਬਿੱਟੂ ਕਪੂਰਗੜ੍ਹ, ਸਵਰਨਜੀਤ ਕੌਰ, ਨਿਰਮਲਜੀਤ ਕੌਰ, ਹਰਜੀਤ ਕੌਰ, ਗੁਰਪ੍ਰੀਤ ਕੌਰ, ਦਲਜੀਤ ਕੌਰ, ਮਨਪ੍ਰੀਤ ਕੌਰ, ਕਮਲਜੀਤ ਕੌਰ, ਬਲਵੀਰ ਕੌਰ,ਪਾਲ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾਂ ਦੀਆਂ ਮਹਿਲਾਵਾਂ ਮੌਜੂਦ ਸਨ।