03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਧਾਇਕ ਹੈਪੀ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਕੀਤਾ ਰਸਮੀ ਉਦਘਾਟਨ

ਬਸੀ ਪਠਾਣਾਂ, 2 ਅਕਤੂਬਰ (ਰਾਜਿੰਦਰ ਸ਼ਰਮਾ,ਐਚ. ਐਸ.

ਅਜੀਤ ਡੈਸਕ 03-10-2026
ਬਸੀ ਪਠਾਣਾਂ, 2 ਅਕਤੂਬਰ (ਰਾਜਿੰਦਰ ਸ਼ਰਮਾ,ਐਚ.ਐਸ.ਗੌਤਮ)- ਬਸੀ ਪਠਾਣਾਂ ਅਨਾਜ ਮੰਡੀ ਵਿਖੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਮੰਡੀ ਸਥਿਤ ਦੁਰਗਾ ਮੱਲ ਹੰਸਰਾਜ ਆੜ੍ਹਤੀ ਦੀ ਦੁਕਾਨ ’ਤੇ ਝੋਨੇ ਦੇ ਸੀਜ਼ਨ ਦੀ ਪਹਿਲੀ ਢੇਰੀ ਦਾ ਸਰਕਾਰੀ ਰੇਟ ਲਗਾ ਕੇ ਸਰਕਾਰੀ ਖ਼ਰੀਦ ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ ਗਿਆ। ਵਿਧਾਇਕ ਹੈਪੀ ਨੇ ਕਿਸਾਨਾਂ ਨੂੰ ਮੰਡੀ ਵਿਚ ਸੁੱਕਾ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਝੋਨਾ ਲੈ ਕੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦਾ ਸੀਜ਼ਨ ਕਿਸਾਨਾਂ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਨੂੰ ਖ਼ਰੀਦ ਪ੍ਰਬੰਧਾਂ ਸਬੰਧੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸੂਬਾ ਸਰਕਾਰ ਵਲੋਂ ਲੋੜੀਂਦੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਹੈਪੀ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਸਰਕਾਰੀ ਰੇਟ ’ਤੇ ਖ਼ਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਖ਼ਰੀਦ ਕੀਤੀ ਫ਼ਸਲ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਰਾਹੀਂ ਅਦਾ ਕੀਤਾ ਜਾਵੇਗਾ। ਇਸ ਮੌਕੇ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਵਲੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ, ਮਾਰਕੀਟ ਕਮੇਟੀ ਦੇ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ ਅਤੇ ਕਿਸਾਨ ਆਗੂ ਬਲਦੇਵ ਸਿੰਘ ਦਮਹੇੜੀ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਮੰਡੀ ਵਿਚ ਫ਼ਸਲ ਵੇਚਣ ਆਏ ਕਿਸਾਨ ਜਸਵੀਰ ਸਿੰਘ ਮਹਿਮੂਦਪੁਰ, ਧਰਮਵੀਰ ਸਿੰਘ ਘਮੰਡਗੜ੍ਹ ਨੇ ਕਿਹਾ ਉਮੀਦ ਹੈ ਕਿ ਇਸ ਵਾਰ ਖ਼ਰੀਦ, ਲਿਫ਼ਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਸੁਚਾਰੂ ਰਹੇਗੀ ਅਤੇ ਉਹ ਆਪਣੀ ਫ਼ਸਲ ਬਿਨਾਂ ਕਿਸੇ ਪਰੇਸ਼ਾਨੀ ਦੇ ਮੰਡੀ ਵਿਚ ਵੇਚ ਸਕਣਗੇ। ਇਸ ਮੌਕੇ ’ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ, ਡੀ.ਐਫ.ਐਸ.ਓ, ਨਰਿੰਦਰਪਾਲ ਜੀਤ ਕੌਰ, ਏ.ਐਫ.ਐਸ.ਓ.ਪਨਗ੍ਰੇਨ ਹਰਪਿੰਦਰਜੀਤ ਕੌਰ, ਮਾਰਕੀਟ ਕਮੇਟੀ ਸਕੱਤਰ ਕੰਵਲਜੀਤ ਸਿੰਘ, ਇੰਸਪੈਕਟਰ ਪਨਗ੍ਰੇਨ ਯਾਦਵਿੰਦਰ ਸਿੰਘ ਤੇ ਗੁਰਦੀਪ ਸਿੰਘ ਢੀਂਡਸਾ, ਇੰਸਪੈਕਟਰ ਪਨਸਪ ਅਸ਼ਵਨੀ ਗੌਤਮ, ਮਾਰਕਫੈੱਡ ਮੈਨੇਜਰ ਨਿਊਟਨ, ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ, ਹਰਜੀਤ ਸਿੰਘ ਚੀਮਾ, ਅੰਮ੍ਰਿਤਪਾਲ ਸਿੰਘ, ਵਾਸਦੇਵ ਨੰਦਾ, ਹਰਵਿੰਦਰ ਸਿੰਘ ਧਾਲੀਵਾਲ, ਜਸਵੀਰ ਸਿੰਘ ਮਹਿਮੂਦਪੁਰ, ਧਰਮਵੀਰ ਸਿੰਘ ਘਮੰਡਗੜ੍ਹ, ਸ਼ੁਭਾਸ਼ੂ ਜਿੰਦਲ, ਘਨਈਆ ਲਾਲ, ਵਿਸ਼ਾਲ ਗੁਪਤਾ, ਕੁਲਵਿੰਦਰ ਸਿੰਘ, ਨਰੇਸ਼ ਕੁਮਾਰ, ਗੌਰਵ ਗੁਪਤਾ, ਰਾਜੀਵ ਸਿੰਗਲਾ, ਕਰਨਬੀਰ ਸਿੰਘ, ਲਾਡੀ ਮੜਕਨ, ਅਰੁਣ ਸ਼ਰਮਾ ਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਤਿੰਨ ਹੋਰ ਮੁਲਜ਼ਮ ਅਦਾਲਤ ’ਚ ਪੇਸ਼ ਅਗਲੀ ਖ਼ਬਰ ਸਵ. ਹਰਦੇਵ ਕੌਰ ਅਮਰਾਲਾ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।