04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਿਖਾਈ

ਜਖਵਾਲੀ, 3 ਅਕਤੂਬਰ (ਨਿਰਭੈ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਪਿੰਡ-ਪਿੰਡ ਦਿਖਾਉਣ ਦੀ ਲੜੀ ਤਹਿਤ ਸਰਹਿੰਦ ਬਲਾਕ ਦੇ ਪਿੰਡ ਪੰਜੋਲੀ ਖ਼ੁਰਦ, ਰਿਉਣਾ ਨੀਵਾਂ, ਰਿਉਣਾ ਭੋਲਾ ਅਤੇ ਬਲਾਕ ਅਮਲੋਹ ਦੇ ਪਿੰਡ ਖੁੰਮਣਾ, ਖਨਿਆਨ ਅਤੇ ਰਾਮਗੜ੍ਹ ਵਿਖੇ 30 ਮਿੰਟ ਦੀ ਡਾਕੂਮੈਂਟਰੀ ਐਲ. ਈ.

ਅਜੀਤ ਡੈਸਕ 04-10-2026
ਜਖਵਾਲੀ, 3 ਅਕਤੂਬਰ (ਨਿਰਭੈ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਪਿੰਡ-ਪਿੰਡ ਦਿਖਾਉਣ ਦੀ ਲੜੀ ਤਹਿਤ ਸਰਹਿੰਦ ਬਲਾਕ ਦੇ ਪਿੰਡ ਪੰਜੋਲੀ ਖ਼ੁਰਦ, ਰਿਉਣਾ ਨੀਵਾਂ, ਰਿਉਣਾ ਭੋਲਾ ਅਤੇ ਬਲਾਕ ਅਮਲੋਹ ਦੇ ਪਿੰਡ ਖੁੰਮਣਾ, ਖਨਿਆਨ ਅਤੇ ਰਾਮਗੜ੍ਹ ਵਿਖੇ 30 ਮਿੰਟ ਦੀ ਡਾਕੂਮੈਂਟਰੀ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਅਤੇ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 4 ਅਕਤੂਬਰ ਨੂੰ ਬਲਾਕ ਸਰਹਿੰਦ ਦੇ ਪਿੰਡ ਖੋਜੇਮਾਜਰਾ, ਅਮਰਗੜ੍ਹ, ਦਿੱਤੂਪੁਰ ਫ਼ਕੀਰਾਂ, ਬਲਾਕ ਅਮਲੋਹ ਦੇ ਪਿੰਡ ਹਿੰਮਤਗੜ ਤੰਗਰਾਲਾ ਫੈਜੁਲਾਪੁਰ ਵਿਚ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ।
ਪਿਛਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੇ ‘ਡੋਰ-ਟੂ-ਡੋਰ’ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਕੀਤੀ ਪਹੁੰਚ ਅਗਲੀ ਖ਼ਬਰ ਸਨੌਰ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਦਾ ਨਿਰਮਲ ਸਿੰਘ ਭੱਟੀਆ ਵਲੋਂ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।