04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਿਹਤ ਵਿਭਾਗ ਨੇ ਕੁਸ਼ਟ ਆਸ਼ਰਮ ਵਿਖੇ ਰੋਗੀਆਂ ਨੂੰ ਲੋੜੀਂਦਾ ਘਰੇਲੂ ਸਾਮਾਨ ਵੰਡਿਆ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 04-10-2026
ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਲੈਪਰੋਸੀ ਅਫ਼ਸਰ ਕਮ ਚਮੜੀ ਰੋਗਾਂ ਦੇ ਮਾਹਿਰ ਡਾ.ਹਰਪ੍ਰੀਤ ਕੌਰ ਦੀ ਅਗਵਾਈ ਵਿਚ ‘ਨੈਸ਼ਨਲ ਲੈਪਰੋਸੀ ਅਰੈਡੀਕੇਸ਼ਨ ਪ੍ਰੋਗਰਾਮ’ ਤਹਿਤ ਕੁਸ਼ਟ ਆਸ਼ਰਮ, ਸ਼ੇਖ਼ੂਪੁਰਾ, ਸਰਹਿੰਦ ਵਿਖੇ ਰਹਿ ਰਹੇ ਕੁਸ਼ਟ ਰੋਗੀਆਂ ਨੂੰ ਘਰੇਲੂ ਵਰਤੋਂ ਵਿਚ ਆਉਣ ਵਾਲੇ ਸਮਾਨ, ਚਮੜੀ ਦੀ ਦੇਖਭਾਲ ਲਈ ਵੈਸ਼ਲੀਨ, ਪੱਟੀਆਂ, ਕਾਟਨ ਬੰਡਲ, ਬੂਟ, ਸ਼ੀਸ਼ਾ, ਤੋਲੀਏ ਅਤੇ ਟਬ ਆਦਿ ਦੀ ਵੰਡ ਕੀਤੀ ਗਈ। ਇਸ ਮੌਕੇ ਡਾ. ਹਰਪ੍ਰੀਤ ਕੌਰ ਨੇ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਚਮੜੀ ਤੇ ਤਾਂਬੇ ਰੰਗੇ ਸੁੰਨ ਨਿਸ਼ਾਨ, ਗਰਮ ਜਾਂ ਠੰਡੇ ਦਾ ਪਤਾ ਨਾ ਲੱਗਣਾ, ਸੂਈ ਜਾ ਪਿੰਨ ਚੋਬਣ ਤੇ ਦਰਦ ਮਹਿਸੂਸ ਨਾ ਹੋਣਾ ਆਦਿ ਕੁਸ਼ਟ ਰੋਗ ਦੀਆਂ ਨਿਸ਼ਾਨੀਆਂ ਹੁੰਦੀਆਂ ਹਨ ਤੇ ਸਰਕਾਰੀ ਹਸਪਤਾਲਾਂ ਵਿਚ ਇਸ ਦਾ 6 ਜਾਂ 12 ਮਹੀਨੇ ਲਈ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਜਿਸ ਨਾਲ ਮਰੀਜ਼ ਬਿਲਕੁਲ ਠੀਕ ਹੋ ਜਾਂਦਾ ਹੈ। ਕੁਸ਼ਟ ਰੋਗ ਕੋਈ ਕੁਦਰਤੀ ਕਰੋਪੀ ਜਾਂ ਸਰਾਪ ਨਹੀਂ ਹੈ, ਨਾ ਹੀ ਇਹ ਕੋਈ ਖ਼ਾਨਦਾਨੀ ਬਿਮਾਰੀ ਹੈ, ਜੋ ਪੀੜੀ ਦਰ ਪੀੜੀ ਚੱਲਦੀ ਹੋਵੇ। ਇਹ ਸਿਰਫ਼ ਇਕ ਜਵਾਣੂ ਕਾਰਨ ਹੁੰਦੀ ਹੈ। ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਸੰਪਨ ਅਤੇ ਡਾ.ਸ਼ੋਭਮ ਸੂਰੀ ਨੇ ਉਨ੍ਹਾਂ ਨੂੰ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸਰਕਾਰ ਵਲੋਂ 24 ਘੰਟੇ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਲੋੜ ਪੈਣ ਤੇ ਕਿਸੇ ਸਮੇਂ ਵੀ ਉਹ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ ਅਤੇ ਨਾਨ ਮੈਡੀਕਲ ਸੁਪਰਵਾਈਜ਼ਰ ਜਸਵਿੰਦਰ ਕੌਰ, ਹਰਪ੍ਰੀਤ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਲਾਲ ਬਹਾਦਰ ਸ਼ਾਸਤਰੀ ਅਤੇ ਮਹਾਤਮਾ ਗਾਂਧੀ ਜੈਅੰਤੀ ਮੌਕੇ ਦਸ਼ਨਾਮੀ ਅਖਾੜਾ ਵਿਖੇ ਲਗਾਏ ਬੂਟੇ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਫ਼ਸਲਾਂ ਦੇ ਭਾਅ ਵਧਾਉਣ ਸਮੇਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਅੱਖੋਂ-ਪਰੋਖੇ ਕੀਤਾ-ਡਾ. ਢੋਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।