ਕਾਸੋ ਆਪ੍ਰੇਸ਼ਨ ਦੌਰਾਨ 18 ਤੋਂ ਵਧੇਰੇ ਮਾਮਲੇ ਦਰਜ ਕਰਕੇ 40 ਸ਼ੱਕੀ ਵਿਅਕਤੀ ਕੀਤੇ ਕਾਬੂ- ਡੀ. ਆਈ. ਜੀ.
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਕੋਟਲਾ ਬਜਵਾੜਾ ਵਿਖੇ ਰੂਪਨਗਰ ਰੇਂਜ ਦੇ ਡੀ. ਆਈ.
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਕੋਟਲਾ ਬਜਵਾੜਾ ਵਿਖੇ ਰੂਪਨਗਰ ਰੇਂਜ ਦੇ ਡੀ. ਆਈ. ਜੀ. ਨਾਨਕ ਸਿੰਘ ਦੀ ਅਗਵਾਈ ਹੇਠ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਕਪਤਾਨ ਪੁਲਿਸ (ਜਾਂਚ) ਅਮਨਦੀਪ ਸਿੰਘ ਬਰਾੜ, ਡੀ. ਐਸ. ਪੀ. ਫ਼ਤਹਿਗੜ੍ਹ ਸਾਹਿਬ ਕੁਲਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਇਸ ਮੌਕੇ ਡੀ.ਆਈ.ਜੀ ਨਾਨਕ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਦੀ ਹਦਾਇਤਾ ਅਨੁਸਾਰ ਨਸ਼ਿਆਂ ਖ਼ਿਲਾਫ਼ ਰੂਪਨਗਰ ਰੇਂਜ ਦੇ ਤਿੰਨੋਂ ਜ਼ਿਲਿ੍ਹਆਂ ਵਿਚ ਲਗਾਤਾਰ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਅੱਜ ਸਵੇਰ ਤੋਂ ਕੋਟਲਾ ਬਜਵਾੜਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵਿਆਪਕ ਪੱਧਰ ’ਤੇ ਸਰਚ ਅਤੇ ਚੈਕਿੰਗ ਮੁਹਿੰਮ ਚਲਾਈ ਗਈ, ਜੋ ਕਿ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਰਚ ਅਪ੍ਰੇਸ਼ਨ ਦੌਰਾਨ ਹੁਣ ਤੱਕ 40 ਤੋਂ ਵੱਧ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ 18 ਤੋਂ ਵੱਧ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਹੋਰ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਡੀ.ਆਈ.ਜੀ ਨਾਨਕ ਸਿੰਘ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਿਆਂ ਦਾ ਕਾਰੋਬਾਰ ਤੁਰੰਤ ਛੱਡ ਦੇਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਲੋਂ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡੀ.ਆਈ.ਜੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ - ਦੁਆਲੇ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕਿਸੇ ਵੀ ਜਾਣਕਾਰੀ ਬਾਰੇ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ’ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ। ਉਨ੍ਹਾਂ ਦਾ ਦਾਅਵਾ ਕੀਤਾ ਕਿ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਜਾਣਕਾਰੀ ਦੇਣ ਵਾਲੇ ਨਾਗਰਿਕਾਂ ਦੇ ਨਾਂਅ ਤੇ ਪਤਾ ਬਿਲਕੁਲ ਗੁਪਤ ਰੱਖਿਆ ਜਾਵੇਗਾ। ਇਸ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਦੇ ਡੀ.ਜੀ.ਪੀ ਦੀਆਂ ਹਦਾਇਤਾਂ ਤਹਿਤ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਰਚ ਅਪਰੇਸ਼ਨ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਲੋਕਾਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁਛਗਿੱਛ ਕੀਤੀ ਗਈ।