06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਬਣਨ ’ਤੇ ਬਸੀ ਪਠਾਣਾਂ ਹਲਕੇ ’ਚ ਕਾਂਗਰਸ ਵਰਕਰਾਂ ’ਚ ਖ਼ੁਸ਼ੀ ਦਾ ਮਾਹੌਲ

ਖਮਾਣੋਂ, 5 ਅਕਤੂਬਰ (ਮਨਮੋਹਣ ਸਿੰਘ ਕਲੇਰ)- ਸਾਬਕਾ ਨੈਸ਼ਨਲ ਹਾਕੀ ਕਪਤਾਨ ਤੇ ਵਿਧਾਇਕ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਆਗੂਆਂ ਅਤੇ ਵਰਕਰਾਂ ਅੰਦਰ ਭਾਰੀ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ। ਕਾਂਗਰਸ ਪਾਰਟੀ ਦੀ ਇਕ ਮੀਟਿੰਗ ਤੋਂ ਬਾਅਦ ਸੀਨੀਅਰ ਆਗੂ ਤੇ ਇੰਟਕ ਫੈਡਰੇਸ਼ਨ ਪੰਜਾਬ ਪ੍ਰਧਾਨ ਡਾ.

ਡਾ. ਮਨੋਹਰ ਸਿੰਘ ਆਪਣੇ ਸਾਥੀਆਂ ਨਾਲ ਪਰਗਟ ਸਿੰਘ ਦੇ ਕਾਂਗਰਸ ਪ੍ਰਧਾਨ ਬਣਨ ਮੌਕੇ ਮੀਟਿੰਗ ਦੌਰਾਨ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ। ਅਜੀਤ ਤਸਵੀਰ 06-10-2026
ਖਮਾਣੋਂ, 5 ਅਕਤੂਬਰ (ਮਨਮੋਹਣ ਸਿੰਘ ਕਲੇਰ)- ਸਾਬਕਾ ਨੈਸ਼ਨਲ ਹਾਕੀ ਕਪਤਾਨ ਤੇ ਵਿਧਾਇਕ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਆਗੂਆਂ ਅਤੇ ਵਰਕਰਾਂ ਅੰਦਰ ਭਾਰੀ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ। ਕਾਂਗਰਸ ਪਾਰਟੀ ਦੀ ਇਕ ਮੀਟਿੰਗ ਤੋਂ ਬਾਅਦ ਸੀਨੀਅਰ ਆਗੂ ਤੇ ਇੰਟਕ ਫੈਡਰੇਸ਼ਨ ਪੰਜਾਬ ਪ੍ਰਧਾਨ ਡਾ. ਮਨੋਹਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੇ ਆਉਣ ਨਾਲ ਜਿੱਥੇ ਸੂਬੇ ਅੰਦਰ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ ਉੱਥੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਵਿਚ ਵੀ ਪਾਰਟੀ ਵਰਕਰਾਂ ਅੰਦਰ ਕੰਮ ਕਰਨ ਦਾ ਜਜ਼ਬਾ ਹੋਰ ਵਧੇਗਾ। ਡਾ. ਮਨੋਹਰ ਸਿੰਘ ਨੇ ਆਖਿਆ ਕਿ ਪਰਗਟ ਸਿੰਘ ਤਿੰਨ ਬਾਰ ਵਿਧਾਇਕ ਬਣੇ ਅਨੁਭਵੀ ਸਿਆਸਤਦਾਨ ਹਨ ਅਤੇ ਉਨ੍ਹਾਂ ਦੀ ਖੇਡ ਭਾਵਨਾ ਕਾਰਨ ਉਹ ਪੰਜਾਬ ਅੰਦਰ ਆਉਂਦੀਆਂ ਵਿਧਾਨ ਸਭਾ ਚੋਣ ਮੈਦਾਨ ਵਿਚ ਪਾਰਟੀ ਨੂੰ ਪੂਰੀ ਤਾਕਤ ਅਤੇ ਤਿਆਰੀ ਨਾਲ ਉਤਾਰਨਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਨਵਨਿਯੁਕਤ ਪ੍ਰਧਾਨ ਨੂੰ ਮਿਲ ਕੇ ਹਲਕੇ ਬਾਰੇ ਜਾਣਕਾਰੀ ਸਾਂਝੀ ਕਰਕੇ ਹਲਕੇ ਅੰਦਰ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ। ਪਾਰਟੀ ਮੀਟਿੰਗ ਵਿਚ ਹਲਕਾ ਬਸੀ ਪਠਾਣਾਂ ਦੇ ਯੂਥ ਕਾਂਗਰਸ ਪ੍ਰਧਾਨ ਹਰਮਨ ਸਿੰਘ ਸਿੱਧੂ, ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਸ਼ਗਨਪ੍ਰੀਤ ਸਿੰਘ ਔਜਲਾ, ਖਮਾਣੋਂ ਬਲਾਕ ਯੂਥ ਪ੍ਰਧਾਨ ਹਰਜਸ ਸਮਸ਼ਪੁਰ, ਬਲਾਕ ਬਸੀ ਮੀਤ ਪ੍ਰਧਾਨ ਦਲਜੀਤ ਸਿੰਘ, ਸੂਬਾ ਸਕੱਤਰ ਤੇ ਸਾਬਕਾ ਕੌਂਸਲ ਪ੍ਰਧਾਨ ਓਮ ਪ੍ਰਕਾਸ਼ ਤਾਂਗੜੀ, ਸਾਬਕਾ ਕੌਂਸਲਰ ਤੇ ਜ਼ਿਲ੍ਹਾ ਇੰਟਕ ਫੈਡਰੇਸ਼ਨ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ, ਸਾਬਕਾ ਸਰਪੰਚ ਐਸ.ਸੀ. ਵਿੰਗ ਸੂਬਾ ਸਕੱਤਰ ਮਨਜੀਤ ਸਿੰਘ, ਜ਼ਿਲ੍ਹਾ ਯੂਥ ਇੰਟਕ ਪ੍ਰਧਾਨ ਗੁਰਦੀਪ ਸਿੰਘ ਦੀਪਾ, ਸਾਬਕਾ ਚੇਅਰਮੈਨ ਵਰਿੰਦਰਪਾਲ ਸਿੰਘ ਵਿੰਕੀ, ਸੀਨੀਅਰ ਆਗੂ ਤੇ ਸਾਬਕਾ ਕੌਂਸਲ ਪ੍ਰਧਾਨ ਡਾ. ਅਮਰਜੀਤ ਸੋਹਲ, ਸਾਬਕਾ ਕੌਂਸਲ ਪ੍ਰਧਾਨ ਰਮੇਸ਼ ਕੁਮਾਰ ਗੁਪਤਾ, ਬਲਿਹਾਰ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਸੁਹਾਵੀ, ਰੂਰਲ ਡਿਵੈਲਪਮੈਂਟ ਬੋਰਡ ਡਾਇਰੈਕਟਰ ਰਵਿੰਦਰ ਰਾਣਾ, ਜਸਵੀਰ ਸਿੰਘ ਕੱਜਲਮਾਜਰਾ, ਕੁਲਵੀਰ ਸਿੰਘ ਸ਼ੇਰਗੜ੍ਹ ਬਾੜਾ, ਪ੍ਰਭਦਿਆਲ ਸਿੰਘ, ਲੱਕੀ ਧੀਮਾਨ, ਹੈਪੀ ਕਾਲੌਂਦੀ, ਗੁਰੂ ਮਹਿਦੂਦਾਂ, ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਰਾਜ ਕੁਮਾਰ ਵਾਧਵਾ, ਸੂਬਾ ਇੰਟਕ ਵਾਈਸ ਪ੍ਰਧਾਨ ਭੀਮ ਚੰਦ ਸ਼ੁਕਲਾ, ਬਲਾਕ ਬਸੀ ਇੰਟਕ ਪ੍ਰਧਾਨ ਦਲਜੀਤ ਸਿੰਘ ਚੁੰਨੀ ਸਮੇਤ ਹੋਰਨਾਂ ਨੇ ਨਵਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਵਿਸ਼ਵ ਅਧਿਆਪਕ ਦਿਵਸ ਮੌਕੇ ਵਿਸ਼ਵ ’ਵਰਸਿਟੀ ਵਲੋਂ ਪ੍ਰਿੰਸੀਪਲਾਂ ਦਾ ਵਿਸ਼ੇਸ਼ ਸਨਮਾਨ ‘ ਸਕੂਲ ਕੁਨੈਕਟ’ ਪਹਿਲਕਦਮੀ ਦੀ ਸ਼ੁਰੂਆ... ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।